Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।

ਪ੍ਰਧਾਨ ਮੰਤਰੀ ਨੇ ਇਕੱਠ ਨੂੰ, ਸੰਬੋਧਨ ਕਰਦੇ ਹੋਏ ਅੱਜ ਦੇ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਲੋਕਾਂ ਅਤੇ ਭਗਵਾਨ ਜਗਨਨਾਥ ਦੀ ਸੇਵਾ ਕਰਨ ਦਾ ਅਵਸਰ ਤਦ ਮਿਲਦਾ ਹੈ, ਜਦ ਭਗਵਾਨ ਦਾ ਅਸ਼ੀਰਵਾਦ ਮਿਲਦਾ ਹੈ।

ਪ੍ਰਧਾਨ ਮੰਤਰੀ ਨੇ ਗਣੇਸ਼ ਉਤਸਵ (Ganesh Utsav) ਅਤੇ ਅੱਜ ਅਨੰਤ ਚਤੁਰਦਸ਼ੀ (Anant Chaturdashi) ਅਤੇ ਵਿਸ਼ਵਕਰਮਾ ਪੂਜਾ (Vishwakarma Puja) ਦੇ ਸ਼ੁਭ ਅਵਸਰ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੁਨੀਆ ਦਾ ਇੱਕਮਾਤਰ ਅਜਿਹਾ ਦੇਸ਼ ਹੈ ਜਿੱਥੇ ਭਗਵਾਨ ਵਿਸ਼ਵਕਰਮਾ ਦੇ ਰੂਪ ਵਿੱਚ ਕੌਸ਼ਲ ਅਤੇ ਕਿਰਤ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਇਸ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਪਵਿੱਤਰ ਅਵਸਰ ‘ਤੇ ਉਨ੍ਹਾਂ ਨੂੰ ਓਡੀਸ਼ਾ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਲਈ ਸੁਭਦ੍ਰਾ ਯੋਜਨਾ ਲਾਂਚ ਕਰਨ ਦਾ ਅਵਸਰ ਮਿਲਿਆ ਹੈ।

ਪ੍ਰਧਾਨ ਮੰਤਰੀ ਨੇ ਅੱਜ ਭਗਵਾਨ ਜਗਨਨਾਥ (Lord Jagannath) ਦੀ ਧਰਤੀ ਤੋਂ ਦੇਸ਼ ਭਰ ਵਿੱਚ 30 ਲੱਖ ਤੋਂ ਵੱਧ ਪਰਿਵਾਰਾਂ ਨੂੰ ਪੱਕੇ ਮਕਾਨ ਸੌਂਪੇ ਜਾਣ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਗ੍ਰਾਮੀਣ ਖੇਤਰਾਂ ਵਿੱਚ 26 ਲੱਖ ਅਤੇ ਸ਼ਹਿਰੀ ਖੇਤਰਾਂ ਵਿੱਚ 4 ਲੱਖ ਮਕਾਨ ਸੌਂਪੇ ਗਏ ਹਨ। ਸ਼੍ਰੀ ਮੋਦੀ ਨੇ ਅੱਜ ਓਡੀਸ਼ਾ ਵਿੱਚ ਹਜ਼ਾਰਾਂ ਕਰੋੜ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜਕੈਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੇ ਲਈ ਓਡੀਸ਼ਾ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਓਡੀਸ਼ਾ ਯਾਤਰਾ ਹੈ, ਜਿਸ ਦੇ ਸਹੁੰ ਚੁੱਕ ਸਮਾਗਮ ਵਿੱਚ ਉਹ ਸ਼ਾਮਲ ਹੋਏ ਸਨ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਲਾਇਆ ਕਿ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਕਿਹਾ ਸੀ ਕਿ ਜੇਕਰ ‘ਡਬਲ ਇੰਜਣ ’ ਵਾਲੀ ਸਰਕਾਰ ਬਣਦੀ ਹੈ, ਤਾਂ ਓਡੀਸ਼ਾ ਪ੍ਰਗਤੀ ਅਤੇ ਸਮ੍ਰਿੱਧੀ ਵੱਲ ਵਧੇਗਾ। ਸ਼੍ਰੀ ਮੋਦੀ ਨੇ ਭਰੋਸਾ ਜਤਾਇਆ ਕਿ ਗ੍ਰਾਮੀਣਾਂ, ਵੰਚਿਤਾਂ, ਦਲਿਤਾਂ, ਕਬਾਇਲੀਆਂ, ਮਹਿਲਾਵਾਂ, ਨੌਜਵਾਨਾਂ, ਮੱਧ ਵਰਗੀ ਪਰਿਵਾਰਾਂ ਤੋਂ ਲੈ ਕੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਸੁਪਨੇ ਹੁਣ ਪੂਰੇ ਹੋਣਗੇ। ਉਨ੍ਹਾਂ ਨੂੰ ਖੁਸ਼ੀ ਹੈ ਕਿ ਕੀਤੇ ਗਏ ਵਾਅਦੇ ਤੇਜ਼ੀ ਨਾਲ ਪੂਰੇ ਹੋ ਰਹੇ ਹਨ। ਹੁਣ ਤੱਕ ਪੂਰੇ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਜਗਨਨਾਥ ਪੁਰੀ ਮੰਦਿਰ ਦੇ ਸਾਰੇ ਚਾਰ ਦੁਆਰ ਜਨਤਾ ਲਈ ਖੋਲ੍ਹ ਦਿੱਤੇ ਗਏ ਹਨ ਅਤੇ ਮੰਦਿਰ ਦਾ ਰਤਨ ਭੰਡਾਰ ਵੀ ਖੋਲ੍ਹ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਜਪਾ ਸਰਕਾਰ ਖੁਦ ਲੋਕਾਂ ਦੇ ਕੋਲ ਜਾ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਜਾ ਰਹੀ ਹੈ। ਸ਼੍ਰੀ ਮੋਦੀ ਨੇ ਇਸ ਲਈ ਪੂਰੀ ਓਡੀਸ਼ਾ ਸਰਕਾਰ ਨੂੰ ਵਧਾਈ ਦਿੱਤੀ ਅਤੇ ਉਸ ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਅੱਜ ਮੌਜੂਦਾ ਸਰਕਾਰ 100 ਦਿਨ ਪੂਰੇ ਕਰ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਵੱਡੇ ਫੈਸਲੇ ਲਏ ਗਏ ਹਨ। ਪਿਛਲੇ 100 ਦਿਨਾਂ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਰੀਬਾਂ ਲਈ 3 ਕਰੋੜ ਪੱਕੇ ਘਰ ਬਣਾਏ ਜਾਣਗੇ, ਨੌਜਵਾਨਾਂ ਲਈ 2 ਲੱਖ ਕਰੋੜ ਰੁਪਏ ਦਾ ਪੀਐੱਮ ਪੈਕੇਜ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਤਹਿਤ ਪ੍ਰਾਈਵੇਟ ਕੰਪਨੀਆਂ ਵਿੱਚ ਉਨ੍ਹਾਂ ਦੀ ਪਹਿਲੀ ਨੌਕਰੀ ਦੀ ਪਹਿਲੀ ਤਨਖਾਹ ਸਰਕਾਰ ਦੇਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਓਡੀਸ਼ਾ ਸਮੇਤ ਪੂਰੇ ਦੇਸ਼ ਵਿੱਚ 75 ਹਜ਼ਾਰ ਨਵੀਆਂ ਮੈਡੀਕਲ ਸੀਟਾਂ ਜੋੜਨ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ 25,000 ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜੇ ਜਾਣ ਦੀ ਮੰਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਕਬਾਇਲੀ ਮਾਮਲੇ ਮੰਤਰਾਲੇ ਲਈ ਬਜਟ ਐਲੋਕੇਸ਼ਨ ਕਰੀਬ ਦੁਗੱਣੀ ਕਰ ਦਿੱਤੀ ਗਈ ਹੈ, ਲਗਭਗ 60,000 ਕਬਾਇਲੀ ਪਿੰਡਾਂ ਦੇ ਵਿਕਾਸ ਲਈ ਇੱਕ ਵਿਸ਼ੇਸ਼ ਪ੍ਰੋਜੈਕਟ ਦੀ ਘੋਸ਼ਣਾ ਕੀਤੀ ਗਈ ਹੈ, ਸਰਕਾਰੀ ਕਰਮਚਾਰੀਆਂ ਲਈ ਇੱਕ ਨਵੀਂ ਪੈਨਸ਼ਨ ਯੋਜਨਾ ਲਾਂਚ ਕੀਤੀ ਗਈ ਹੈ ਅਤੇ ਪੇਸ਼ੇਵਰਾਂ, ਕਾਰੋਬਾਰਾਂ ਅਤੇ ਉਦਮੀਆਂ ਲਈ ਇਨਕਮ ਟੈਕਸ ਘੱਟ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ 100 ਦਿਨਾਂ ਵਿੱਚ ਦੇਸ਼ ਵਿੱਚ 11 ਲੱਖ ਤੋਂ ਵੱਧ ਲਖਪਤੀ ਦੀਦੀਆਂ ਬਣੀਆਂ ਹਨ, ਤੇਲਬੀਜ ਅਤੇ ਪਿਆਜ ਦੇ ਕਿਸਾਨਾਂ ਦੇ ਲਈ ਵੱਡੇ ਫੈਸਲੇ ਲਏ ਗਏ ਹਨ, ਭਾਰਤੀ ਕਿਸਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਵਿਦੇਸ਼ਾਂ ਵਿੱਚ ਉਤਪਾਦਨ ਕੀਤੇ ਤੇਲਾਂ ‘ਤੇ ਐਕਸਪੋਰਟ ਡਿਊਟੀ ਵਧਾਈ ਗਈ ਹੈ, ਇਮਪੋਰਟ ਨੂੰ ਪ੍ਰੋਤਸਾਹਨ ਦੇਣ ਲਈ ਬਾਸਮਤੀ ਚੌਲ ‘ਤੇ ਐਕਸਪੋਰਟ ਡਿਊਟੀ ਘੱਟ ਕੀਤੀ ਗਈ ਹੈ, ਫਸਲਾਂ ‘ਤੇ ਐੱਮਐੱਸਪੀ ਵਧਾਈ ਗਈ ਹੈ ਜਿਸ ਨਾਲ ਕਰੋੜਾਂ ਕਿਸਾਨਾਂ ਨੂੰ ਲਗਭਗ 2 ਲੱਖ ਕਰੋੜ ਰੁਪਏ ਦਾ ਲਾਭ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਪਿਛਲੇ 100 ਦਿਨਾਂ ਵਿੱਚ ਸਾਰਿਆਂ ਦੇ ਲਾਭ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ।’

ਸ਼੍ਰੀ ਮੋਦੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਤਦ ਹੀ ਸੰਭਵ ਹੈ ਜਦ ਉਸ ਦੀ ਅੱਧੀ ਆਬਾਦੀ ਯਾਨੀ ਮਹਿਲਾ ਸ਼ਕਤੀ ਦੀ ਸਾਂਝੇਦਾਰੀ ਬਰਾਬਰ ਦੀ ਹੋਵੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਉੱਨਤੀ ਅਤੇ ਉਨ੍ਹਾਂ ਦਾ ਸਸ਼ਕਤੀਕਰਣ ਓਡੀਸ਼ਾ ਦੇ ਵਿਕਾਸ ਦੀ ਕੁੰਜੀ ਹੋਵੇਗੀ। ਓਡੀਸ਼ਾ ਦੀਆਂ ਲੋਕਕਥਾਵਾਂ ਦਾ ਹਵਾਲਾ ਦਿੰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇੱਥੇ ਭਗਵਾਨ ਜਗਨਨਾਥ ਦੇ ਨਾਲ ਦੇਵੀ ਸੁਭਦ੍ਰਾ ਦੀ ਮੌਜੂਦਗੀ ਸਾਨੂੰ ਮਹਿਲਾ ਸਸ਼ਕਤੀਕਰਣ ਦੇ ਬਾਰੇ ਦੱਸਦੀ ਹੈ। ਸ਼੍ਰੀ ਮੋਦੀ ਨੇ ਕਿਹਾ, ‘ ਮੈਂ ਦੇਵੀ ਸੁਭਦ੍ਰਾ ਦੇ ਰੂਪ ਵਿੱਚ ਸਾਰੀਆਂ ਮਾਵਾਂ, ਭੈਣਾਂ ਅਤੇ ਬੇਟੀਆਂ ਨੂੰ ਨਮਨ ਕਰਦਾ ਹਾਂ।’

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਰ ਕੀਤੀ ਕਿ ਨਵੀਂ ਭਾਜਪਾ ਸਰਕਾਰ ਨੇ ਆਪਣੇ ਸ਼ੁਰੂਆਤੀ ਫੈਸਲਿਆਂ ਦੇ ਅਨੁਸਾਰ, ਓਡੀਸ਼ਾ ਦੀਆਂ ਮਾਵਾਂ ਅਤੇ ਭੈਣਾਂ ਨੂੰ ਸੁਭਦਰਾ ਯੋਜਨਾ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉੜੀਸਾ ਦੀਆਂ 1 ਕਰੋੜ ਤੋਂ ਵੱਧ ਔਰਤਾਂ ਨੂੰ ਫਾਇਦਾ ਹੋਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਇਸ ਸਕੀਮ ਤਹਿਤ ਔਰਤਾਂ ਨੂੰ ਕੁੱਲ 50,000 ਰੁਪਏ ਦਿੱਤੇ ਜਾਣਗੇ ਜੋ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਬੀਆਈ ਦੇ ਡਿਜੀਟਲ ਕਰੰਸੀ ਪਾਇਲਟ ਪ੍ਰੋਜੈਕਟ ਨਾਲ ਵੀ ਜੁੜੀ ਹੋਈ ਹੈ। ਸ੍ਰੀ ਮੋਦੀ ਨੇ ਓਡੀਸ਼ਾ ਦੀਆਂ ਔਰਤਾਂ ਨੂੰ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਡਿਜੀਟਲ ਮੁਦਰਾ ਯੋਜਨਾ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਸੁਭਦ੍ਰਾ ਯੋਜਨਾ ਨੂੰ ਓਡੀਸ਼ਾ ਦੀ ਹਰ ਮਾਂ, ਭੈਣ ਅਤੇ ਬੇਟੀ ਤੱਕ ਪਹੁੰਚਾਉਣ ਲਈ ਰਾਜ ਭਰ ਵਿੱਚ ਕਈ ਯਾਤਰਾਵਾਂ ਦੇ ਆਯੋਜਨ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਯੋਜਨਾ ਨਾਲ ਜੁੜੀ ਹਰ ਜਾਣਕਾਰੀ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਰਾਜ ਵਿੱਚ ਮੌਜੂਦਾ ਸਰਕਾਰ ਦੇ ਕਈ ਕਾਰਜਕਰਤਾ ਵੀ ਪੂਰੀ ਤਾਕਤ ਨਾਲ ਇਸ ਸੇਵਾ ਵਿੱਚ ਲਗੇ ਹੋਏ ਹਨ ਅਤੇ ਉਨ੍ਹਾਂ ਨੇ ਇਸ ਜਨ-ਜਾਗਰੂਕਤਾ ਲਈ ਸਰਕਾਰ, ਪ੍ਰਸ਼ਾਸਨ ਦੇ ਨਾਲ-ਨਾਲ ਵਿਧਾਇਕਾਂ, ਸਾਂਸਦਾਂ ਅਤੇ ਪਾਰਟੀ ਕਾਰਜਕਰਤਾਵਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਪ੍ਰਧਾਨ ਮੰਤਰੀ ਆਵਾਸ ਯੋਜਨਾ ਭਾਰਤ ਵਿੱਚ ਮਹਿਲਾ ਸਸ਼ਕਤੀਕਰਣ ਦਾ ਪ੍ਰਤਿਬਿੰਬ ਹੈ।”ਉਨ੍ਹਾਂ ਕਿਹਾ ਕਿ ਹੁਣ ਸੰਪਤੀ ਮਹਿਲਾਵਾਂ ਦੇ ਨਾਂ ‘ਤੇ ਰਜਿਸਟਰਡ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਅੱਜ ਦੇਸ਼ ਭਰ ਦੇ ਲਗਭਗ 30 ਲੱਖ ਪਰਿਵਾਰਾਂ ਨੇ ਗ੍ਰਹਿ ਪ੍ਰਵੇਸ਼ ਕੀਤਾ ਹੈ, ਜਦਕਿ 15 ਲੱਖ ਨਵੇਂ ਲਾਭਪਾਤਰੀਆਂ ਨੂੰ ਅੱਜ ਮੰਜ਼ੂਰੀ ਪੱਤਰ ਦਿੱਤੇ ਗਏ ਹਨ ਅਤੇ 100 ਦਿਨਾਂ ਦੇ ਘੱਟ ਸਮੇਂ ਵਿੱਚ 10 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਫੰਡ ਟ੍ਰਾਂਸਫਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅਸੀਂ ਇਹ ਸ਼ੁਭ ਕੰਮ ਓਡੀਸ਼ਾ ਦੀ ਪਵਿੱਤਰ ਭੂਮੀ ਤੋਂ ਕੀਤਾ ਹੈ ਅਤੇ ਇਸ ਵਿੱਚ ਵੱਡੀ ਸੰਖਿਆ ਵਿੱਚ ਓਡੀਸ਼ਾ ਦੇ ਗਰੀਬ ਪਰਿਵਾਰ ਵੀ ਸ਼ਾਮਲ ਹਨ।”ਉਨ੍ਹਾਂ ਕਿਹਾ ਕਿ ਅੱਜ ਪੱਕੇ ਘਰ ਪਾਉਣ ਵਾਲੇ ਲੱਖਾਂ ਪਰਿਵਾਰਾਂ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ।

ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਇੱਕ ਕਬਾਇਲੀ ਪਰਿਵਾਰ ਦੇ ਗ੍ਰਹਿ ਪ੍ਰਵੇਸ਼ ਵਿੱਚ ਹਿੱਸਾ ਲੈਣ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਖੁਸ਼ੀ ਅਤੇ ਉਨ੍ਹਾਂ ਦੇ ਚਿਹਰੇ ਦੀ ਦਿਸ ਰਹੀ ਸੰਤੁਸ਼ਟੀ ਨੂੰ ਕਦੇ ਨਹੀਂ ਭੁੱਲ ਸਕਦੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਇਹ ਅਨੁਭਵ, ਇਹ ਭਾਵਨਾ ਮੇਰੇ ਪੂਰੇ ਜੀਵਨ ਦੇ ਖਜਾਨੇ ਦੇ ਬਰਾਬਰ ਹੈ। ਗਰੀਬ, ਦਲਿਤ, ਵੰਚਿਤ ਅਤੇ ਕਬਾਇਲੀ ਸਮਾਜ ਦੇ ਜੀਵਨ ਵਿੱਚ ਆ ਰਹੇ ਬਦਲਾਅ ਦੇ ਸਿੱਟੇ ਵਜੋਂ ਇਹ ਖੁਸ਼ੀ ਮੈਨੂੰ ਹੋਰ ਜ਼ਿਆਦਾ ਮਿਹਨਤ ਕਰਨ ਦੀ ਊਰਜਾ ਦਿੰਦੀ ਹੈ।”

ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਓਡੀਸ਼ਾ ਵਿੱਚ ਉਹ ਸਭ ਕੁਝ ਮੌਜੂਦ ਹੈ, ਜੋ ਇੱਕ ਵਿਕਸਿਤ ਰਾਜ ਲਈ ਜ਼ਰੂਰੀ ਹੈ ਅਤੇ ਕਿਹਾ ਕਿ ਇੱਥੇ ਯੁਵਾ ਪ੍ਰਤਿਭਾ, ਮਹਿਲਾ ਸ਼ਕਤੀ, ਕੁਦਰਤੀ ਸੰਸਾਧਨ, ਉਦਯੋਗਾਂ ਲਈ ਅਵਸਰ, ਟੂਰਿਜ਼ਮ ਦੀਆਂ ਅਨੇਕਾਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਕੇਂਦਰ ਵਿੱਚ ਰਹਿੰਦੇ ਹੋਏ ਸਰਕਾਰ ਨੇ ਹਮੇਸ਼ਾ ਓਡੀਸ਼ਾ ਨੂੰ ਆਪਣੀ ਪ੍ਰਾਥਮਿਕਤਾ ਦੇ ਤੌਰ ‘ ਤੇ ਦੇਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਓਡੀਸ਼ਾ ਨੂੰ ਕੇਂਦਰ ਤੋਂ 10 ਸਾਲ ਪਹਿਲਾਂ ਦੇ ਮੁਕਾਬਲੇ ਤਿੰਨ ਗੁਣਾ ਵੱਧ ਫੰਡ ਮਿਲ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਯੋਜਨਾਵਾਂ ਦੇ ਲਾਗੂ ਕਰਨ ‘ਤੇ ਵੀ ਖੁਸ਼ੀ ਪ੍ਰਗਟਾਈ ਜੋ ਪਹਿਲਾਂ ਕਦੇ ਨਹੀਂ ਹੋਈ ਸੀ। ਆਯੁਸ਼ਮਾਨ ਯੋਜਨਾ (Ayushman Yojana) ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਲਾਭ ਵੀ ਮਿਲੇਗਾ ਜਦਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲੇਗਾ, ਭਾਵੇਂ ਉਨ੍ਹਾਂ ਦੀ ਆਮਦਨ ਕੁਝ ਵੀ ਹੋਵੇ। ਉਨ੍ਹਾਂ ਕਿਹਾ, “ਮੋਦੀ ਨੇ ਲੋਕ ਸਭਾ ਚੋਣਾਂ ਦੌਰਾਨ ਇੱਕ ਵਾਅਦਾ ਕੀਤਾ ਸੀ ਅਤੇ ਮੋਦੀ ਨੇ ਆਪਣੀ ਗਾਰੰਟੀ ਪੂਰੀ ਕੀਤੀ ਹੈ।”

ਪ੍ਰਧਾਨ ਮੰਤਰੀ ਨੇ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਓਡੀਸ਼ਾ ਵਿੱਚ ਰਹਿਣ ਵਾਲੇ ਦਲਿਤ, ਵੰਚਿਤ ਅਤੇ ਕਬਾਇਲੀ ਭਾਈਚਾਰਾ ਗਰੀਬੀ ਦੇ ਵਿਰੁੱਧ ਮੁਹਿੰਮ ਦੇ ਸਭ ਤੋਂ ਵੱਡੇ ਲਾਭਪਾਤਰੀ ਹਨ। ਭਾਵੇਂ ਕਬਾਇਲੀ ਭਾਈਚਾਰੇ ਦੀ ਭਲਾਈ ਲਈ ਵੱਖਰਾ ਮੰਤਰਾਲਾ ਬਣਾਉਣਾ ਹੋਵੇ, ਕਬਾਇਲੀ ਭਾਈਚਾਰੇ ਨੂੰ ਉਨ੍ਹਾਂ ਦੀਆਂ ਜੜ੍ਹਾਂ, ਜੰਗਲਾਂ ਅਤੇ ਜ਼ਮੀਨ ਦੇ ਅਧਿਕਾਰ ਦੇਣੇ ਹੋਣ, ਕਬਾਇਲੀ ਨੌਜਵਾਨਾਂ ਨੂੰ ਸਿੱਖਿਆ ਅਤੇ ਰੋਜ਼ਗਾਰ ਦੇ ਅਵਸਰ ਦੇਣੇ ਹੋਣ ਜਾਂ ਫਿਰ ਓਡੀਸ਼ਾ ਦੀ ਇੱਕ ਕਬਾਇਲੀ ਮਹਿਲਾ ਨੂੰ ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਬਣਾਉਣਾ ਹੋਵੇ, ਸਰਕਾਰ ਨੇ ਪਹਿਲੀ ਵਾਰ ਅਜਿਹੇ ਕੰਮ ਕੀਤੇ ਹਨ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਓਡੀਸ਼ਾ ਵਿੱਚ ਕਈ ਕਬਾਇਲੀ ਇਲਾਕੇ ਅਤੇ ਸਮੂਹ ਹਨ, ਜੋ ਕਈ ਪੀੜ੍ਹੀਆਂ ਤੋਂ ਵਿਕਾਸ ਤੋਂ ਵਾਂਝੇ ਹਨ। ਉਨ੍ਹਾਂ ਨੇ ਜਨਜਾਤੀਆਂ ਵਿੱਚ ਸਭ ਤੋਂ ਪੱਛੜੇ ਲੋਕਾਂ ਨੂੰ ਸਹਾਰਾ ਦੇਣ ਦੇ ਲਈ ਪੀਐੱਮ ਜਨਮਨ ਯੋਜਨਾ (Janman Yojana) ਬਾਰੇ ਵੀ ਦੱਸਿਆ ਅਤੇ ਕਿਹਾ ਕਿ ਓਡੀਸ਼ਾ ਵਿੱਚ 13 ਅਜਿਹੀਆਂ ਜਨਜਾਤੀਆਂ ਦੀ ਪਛਾਣ ਕੀਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਜਨਮਨ ਯੋਜਨਾ ਦੇ ਤਹਿਤ ਸਰਕਾਰ ਇਨ੍ਹਾਂ ਸਾਰੇ ਭਾਈਚਾਰਿਆਂ ਨੂੰ ਵਿਕਾਸ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ। ਕਬਾਇਲੀ ਇਲਾਕਿਆਂ ਨੂੰ ਸਿੱਕਲ ਸੈੱਲ ਅਨੀਮੀਆ (sickle cell anemia) ਤੋਂ ਮੁਕਤ ਕਰਨ ਲਈ ਵੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 3 ਮਹੀਨਿਆਂ ਵਿੱਚ ਇਸ ਮੁਹਿੰਮ ਦੇ ਤਹਿਤ 13 ਲੱਖ ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਭਾਰਤ ਬੇਮਿਸਾਲ ਢੰਗ ਨਾਲ ਪਰੰਪਰਾਗਤ ਕੌਸ਼ਲ ਦੀ ਸੰਭਾਲ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।” ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸੈਂਕੜੇ-ਹਜ਼ਾਰਾਂ ਵਰ੍ਹਿਆਂ ਤੋਂ ਲੁਹਾਰ, ਘੁਮਿਆਰ, ਸੁਨਾਰ ਅਤੇ ਮੂਰਤੀਕਾਰ ਵਰਗੇ ਲੋਕ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਵਿਸ਼ਵਕਰਮਾ ਜਯੰਤੀ (Vishwakarma Jayanti) ‘ਤੇ ਵਿਸ਼ਵਕਰਮਾ ਯੋਜਨਾ (Vishwakarma Yojana) ਸ਼ੁਰੂ ਕੀਤੀ ਗਈ ਸੀ, ਜਿਸ ‘ਤੇ ਸਰਕਾਰ 13,000 ਕਰੋੜ ਰੁਪਏ ਖਰਚ ਕਰ ਰਹੀ ਹੈ। ਹੁਣ ਤੱਕ 20 ਲੱਖ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਆਧੁਨਿਕ ਔਜਾਰ ਖਰੀਦਣ ਲਈ ਹਜ਼ਾਰਾਂ ਰੁਪਏ ਦੀ ਵਿੱਤੀ ਸਹਾਇਤਾ ਅਤੇ ਬਿਨਾ ਗਾਰੰਟੀ ਦੇ ਬੈਂਕਾਂ ਤੋਂ ਘੱਟ ਵਿਆਜ ਦਰ ‘ਤੇ ਲੋਨ ਦੇਣ ਦੀ ਵੀ ਗੱਲ ਕਹੀ। ਸ਼੍ਰੀ ਮੋਦੀ ਨੇ ਭਰੋਸਾ ਜਤਾਇਆ ਕਿ ਗਰੀਬਾਂ ਲਈ ਸਿਹਤ, ਸਮਾਜਿਕ ਅਤੇ ਆਰਥਿਕ ਸੁਰੱਖਿਆ ਦੀ ਇਹ ਗਾਰੰਟੀ ਵਿਕਸਿਤ ਭਾਰਤ ਦੀ ਅਸਲੀ ਤਾਕਤ ਬਣੇਗੀ।

ਖਣਿਜ ਅਤੇ ਕੁਦਰਤੀ ਸੰਪਦਾ ਨਾਲ ਭਰਪੂਰ ਓਡੀਸ਼ਾ ਦੇ ਲੰਬੇ ਸਮੁੰਦਰ ਤਟ ਦਾ ਜ਼ਿਕਰ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਸੰਸਾਧਨਾਂ ਨੂੰ ਓਡੀਸ਼ਾ ਦੀ ਤਾਕਤ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਅਗਲੇ 5 ਵਰ੍ਹਿਆਂ ਵਿੱਚ ਸਾਨੂੰ ਓਡੀਸ਼ਾ ਦੀ ਰੋਡ ਅਤੇ ਰੇਲ ਕਨੈਕਟੀਵਿਟੀ ਨੂੰ ਨਵੀਆਂ ਉੱਚਾਈਆਂ ‘ਤੇ ਲੈ ਜਾਣਾ ਹੈ।” ਅੱਜ ਉਦਘਾਟਨ ਕੀਤੀ ਗਈ ਰੇਲ ਅਤੇ ਰੋਡ ਨਾਲ ਜੁੜੇ ਨਵੇਂ ਪ੍ਰੋਜੈਕਟਾਂ ਬਾਰੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਲਾਂਜੀਗੜ੍ਹ ਰੋਡ- ਅੰਬੋਦਲਾ-ਡੋਇਕਾਲੂ ਰੇਲਵੇ ਲਾਈਨ (Lanjigarh Road-Ambodala-Doikalu railway line), ਲਕਸ਼ਮੀ ਰੋਡ-ਸਿੰਗਾਰਾਮ-ਟਿਕਰੀ ਰੇਲਵੇ ਲਾਈਨ (Lakshmipur Road-Singaram-Tikri railway line), ਢੇਂਕਨਾਲ-ਸਦਾਸ਼ਿਵਪੁਰ- ਹਿੰਡੋਲ ਰੋਡ ਰੇਲਵੇ ਲਾਈਨ (Dhenkanal-Sadashivpur-Hindol Road railway line ) ਨੂੰ ਦੇਸ਼ ਨੂੰ ਸਮਰਪਿਤ ਕਰਨ ਦਾ ਸੌਭਾਗਯ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜੈਪੁਰ-ਨਵਰੰਗਪੁਰ ਨਵੀਂ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਣ ਦੇ ਨਾਲ ਹੀ ਪਾਰਾਦੀਪ ਪੋਰਟ (Paradip port) ਨਾਲ ਸੰਪਰਕ ਵਧਾਉਣ ਲਈ ਵੀ ਕੰਮ ਸ਼ੁਰੂ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਨਵੇਂ ਇਨਫ੍ਰਾਸਟ੍ਰਕਚਰ ਪ੍ਰੋਜੈਕਟਸ ਓਡੀਸ਼ਾ ਦੇ ਨੌਜਵਾਨਾਂ ਲਈ ਵੱਡੀ ਸੰਖਿਆ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੁਰੀ ਤੋਂ ਕੋਣਾਰਕ ਰੇਲਵੇ ਲਾਈਨ (Puri to Konark railway line) ਅਤੇ ਹਾਈ-ਟੈੱਕ ‘ਨਮੋ ਭਾਰਤ ਰੈਪਿਡ ਰੇਲ” (‘Namo Bharat Rapid Rail’) ‘ਤੇ ਵੀ ਕੰਮ ਸ਼ੁਰੂ ਕੀਤਾ ਜਾਏਗਾ ਅਤੇ ਆਧੁਨਿਕ ਇਨਫ੍ਰਾਸਟ੍ਰਕਚਰ ਓਡੀਸ਼ਾ ਲਈ ਸੰਭਾਵਨਾਵਾਂ ਦੇ ਨਵੇਂ ਦੁਆਰ ਖੋਲ੍ਹੇਗਾ।

ਪ੍ਰਧਾਨ ਮੰਤਰੀ ਨੇ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਅੱਜ ਦੇਸ਼ ‘ਹੈਦਰਾਬਾਦ ਮੁਕਤੀ ਦਿਵਸ’ (Hyderabad Liberation Day) ਮਨਾ ਰਿਹਾ ਹੈ। ਉਨ੍ਹਾਂ ਨੇ ਅਸਾਧਾਰਣ ਇੱਛਾਸ਼ਕਤੀ ਦਾ ਪਰੀਚੈ ਦੇ ਕੇ ਦੇਸ਼ ਨੂੰ ਇਕਜੁੱਟ ਕਰਨ ਅਤੇ ਉਸ ਸਮੇਂ ਦੀ ਅਤਿਅੰਤ ਅਸ਼ਾਂਤ ਹਾਲਤਾਂ ਵਿੱਚ ਭਾਰਤ ਵਿਰੋਧੀ ਕੱਟੜਪੰਥੀ ਤਾਕਤਾਂ ‘ਤੇ ਰੋਕ ਲਗਾ ਕੇ ਹੈਦਰਾਬਾਦ ਨੂੰ ਆਜ਼ਾਦ ਕਰਵਾਉਣ ਦੀਆਂ ਸਰਦਾਰ ਪਟੇਲ (Sardar Patel) ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦਿੰਦਿਆਂ ਕਿਹਾ, ‘ਹੈਦਰਾਬਾਦ ਮੁਕਤੀ ਦਿਵਸ (Hyderabad Liberation Day) ਸਿਰਫ ਇੱਕ ਮਿਤੀ ਨਹੀਂ ਹੈ। ਇਹ ਦੇਸ਼ ਦੀ ਅਖੰਡਤਾ ਅਤੇ ਰਾਸ਼ਟਰ ਦੇ ਪ੍ਰਤੀ ਸਾਡੇ ਫਰਜ਼ਾਂ ਲਈ ਇੱਕ ਪ੍ਰੇਰਣਾ ਵੀ ਹੈ।’

ਭਾਰਤ ਨੂੰ ਪਿੱਛੇ ਧੱਕਣ ਵਾਲੀਆਂ ਚੁਣੌਤੀਆਂ ਬਾਰੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਗਣੇਸ਼ ਉਤਸਵ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਲੋਕਮਾਨਯ ਤਿਲਕ (Lokmanya Tilak) ਨੇ ਰਾਸ਼ਟਰ ਦੀ ਭਾਵਨਾ ਨੂੰ ਪੁਨਰ ਸੁਰਜੀਤ ਕਰਨ ਤੇ ਬਸਤੀਵਾਦੀ ਸ਼ਾਸਕਾਂ ਦੀ ਵੰਡ ਵਾਲੀ ਰਣਨੀਤੀ ਦਾ ਮੁਕਾਬਲਾ ਕਰਨ ਲਈ ਜਨਤਕ ਤੌਰ ‘ਤੇ ਇਸ ਦਾ ਆਯੋਜਨ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਗਣੇਸ਼ ਉਤਸਵ ਏਕਤਾ ਅਤੇ ਭੇਦਭਾਵ ਅਤੇ ਜਾਤੀਵਾਦ ਤੋਂ ਉੱਪਰ ਉੱਠਣ ਦਾ ਪ੍ਰਤੀਕ ਬਣ ਗਿਆ ਹੈ।” ਉਨ੍ਹਾਂ ਕਿਹਾ ਕਿ ਗਣੇਸ਼ ਉਤਸਵ ਸਮਾਗਮਾਂ ਦੌਰਾਨ ਪੂਰਾ ਸਮਾਜ ਇਕਜੁੱਟ ਦਿਸਦਾ ਹੈ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਜੋ ਅੱਜ ਸਮਾਜ ਨੂੰ ਧਰਮ ਅਤੇ ਜਾਤ ਦੇ ਅਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਗਣੇਸ਼ ਉਤਸਵ ਵਿੱਚ ਸ਼ਾਮਲ ਹੋਣ ਅਤੇ ਕਰਨਾਟਕ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਜ਼ਬਤ ਹੋਣ ਦੀ ਮੰਦਭਾਗੀ ਘਟਨਾ ਸਦਕਾ ਕੁਝ ਸਮੂਹਾਂ ਵਿੱਚ ਪੈਦਾ ਹੋਈ ਦੁਸ਼ਮਣੀ ਵੱਲ ਇਸ਼ਾਰਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸਮਾਜ ਵਿੱਚ ਜਹਿਰ ਘੋਲਣ ਦੀ ਇਹ ਮਾੜੀ ਸੋਚ ਅਤੇ ਮਾਨਸਿਕਤਾ ਦੇਸ਼ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਜਿਹੀਆਂ ਮਾੜੀਆਂ ਤਾਕਤਾਂ ਨੂੰ ਅੱਗੇ ਨਾ ਵਧਣ ਦੇਣ ਦੀ ਅਪੀਲ ਕੀਤੀ।

ਆਪਣੇ ਭਾਸ਼ਣ ਦੀ ਸਮਾਪਤੀ ‘ਤੇ ਪ੍ਰਧਾਨ ਮੰਤਰੀ ਨੇ ਓਡੀਸ਼ਾ ਅਤੇ ਦੇਸ਼ ਨੂੰ ਸਫਲਤਾ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਕਈ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦਾ ਭਰੋਸਾ ਜਤਾਇਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।

ਇਸ ਅਫਸਰ ਤੇ ਉੜੀਸਾ ਦੇ ਰਾਜਪਾਲ ਸ੍ਰੀ ਰਘਬੀਰ ਦਾਸ ਅਤੇ ਮੁੱਖ ਮੰਤਰੀ ਸ੍ਰੀ ਮੋਹਨ ਚਰਣ ਮਾਂਝੀ ਸਹਿਤ ਕਈ ਗਣਮਾਨਿਆ ਵਿਅਕਤੀ ਉਪਸਥਿਤ ਸਨ।

ਪਿਛੋਕੜ

ਸੁਭਦ੍ਰਾ ਯੋਜਨਾ ਦੇ ਤਹਿਤ 21-60 ਵਰ੍ਹਿਆਂ ਦੀ ਉਮਰ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ 2024-25 ਤੋਂ 2028-29 ਦੇ ਵਿਚਕਾਰ 5 ਵਰ੍ਹਿਆਂ ਦੀ ਮਿਆਦ ਵਿੱਚ 50,000 ਰੁਪਏ ਮਿਲਣਗੇ। ਦੋ ਬਰਾਬਰ ਦੀਆਂ ਕਿਸ਼ਤਾਂ ਵਿੱਚ ਹਰ ਵਰ੍ਹੇ 10,000 ਰੁਪਏ ਦੀ ਰਾਸ਼ੀ ਲਾਭਪਾਤਰੀ ਦੇ ਆਧਾਰ-ਸਮਰੱਥ ਅਤੇ ਡੀਬੀਟੀ-ਸਮਰੱਥ ਬੈਂਕ ਅਕਾਉਂਟ ਵਿੱਚ ਜਮ੍ਹਾਂ ਕੀਤੀ ਜਾਵੇਗੀ। ਇਸ ਇਤਿਹਾਸਿਕ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਉਂਟ ਵਿੱਚ ਫੰਡ ਟ੍ਰਾਂਸਫਰ ਦੀ ਸ਼ੁਰੂਆਤ ਕੀਤੀ।

ਪ੍ਰਧਾਨ ਮੰਤਰੀ ਨੇ ਭੁਵਨੇਸ਼ਵਰ ਵਿੱਚ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਰੇਲਵੇ ਪ੍ਰੋਜੈਕਟਾਂ ਨਾਲ ਓਡੀਸ਼ਾ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ ਮਜ਼ਬੂਤ ਹੋਵੇਗਾ ਅਤੇ ਖੇਤਰੀ ਵਿਕਾਸ ਅਤੇ ਸੰਪਰਕ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

 ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ। ਪ੍ਰੋਗਰਾਮ ਦੌਰਾਨ ਦੇਸ਼ ਭਰ ਦੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਪਾਤਰੀਆਂ ਲਈ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵੀ ਆਯੋਜਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਦੀਆਂ ਚਾਬੀਆਂ ਸੌਂਪੀਆਂ ਅਤੇ ਪੀਐੱਮਏਵਾਈ-ਜੀ ਲਈ ਅਤਿਰਿਕਤ ਘਰਾਂ ਦੇ ਸਰਵੇਖਣ ਲਈ ਆਵਾਸ +2024 ਐਪ ਵੀ ਲਾਂਚ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ–ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।

 

………