Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫ਼ਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਦਸੰਬਰ, 2024 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਤਿੰਨਾਂ ਕਾਨੂੰਨਾਂ ਦੀ ਧਾਰਨਾ ਪ੍ਰਧਾਨ ਮੰਤਰੀ ਦੇ ਸੁਤੰਤਰਤਾ ਤੋਂ ਬਾਅਦ ਮੌਜੂਦ ਬਸਤੀਵਾਦੀ ਯੁਗ ਦੇ ਕਾਨੂੰਨਾਂ ਨੂੰ ਹਟਾਉਣ ਅਤੇ ਸਜ਼ਾ ਤੋਂ ਨਿਆਂ ਵੱਲ ਧਿਆਨ ਕੇਂਦ੍ਰਿਤ ਕਰਕੇ ਨਿਆਇਕ ਪ੍ਰਣਾਲੀ ਨੂੰ ਬਦਲਣ ਦੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਪ੍ਰੋਗਰਾਮ ਦਾ ਵਿਸ਼ਾ “ਸੁਰੱਖਿਅਤ ਸਮਾਜ, ਵਿਕਸਿਤ ਭਾਰਤ- ਸਜ਼ਾ ਤੋਂ ਨਿਆਂ ਤੱਕ” ਹੈ।

1 ਜੁਲਾਈ, 2024 ਨੂੰ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਨਵੇਂ ਅਪਰਾਧਿਕ ਕਾਨੂੰਨਾਂ ਦਾ ਉਦੇਸ਼ ਭਾਰਤ ਦੀ ਕਾਨੂੰਨੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ, ਕੁਸ਼ਲ ਅਤੇ ਸਮਕਾਲੀ ਸਮਾਜ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਉਣਾ ਹੈ। ਇਹ ਮਹੱਤਵਪੂਰਨ ਸੁਧਾਰ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਦੇ ਇਤਿਹਾਸਕ ਸੁਧਾਰ ਦੀ ਨਿਸ਼ਾਨਦੇਹੀ ਕਰਦੇ ਹਨ, ਜਿਸ ਨਾਲ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਜਿਵੇਂ ਕਿ ਸਾਈਬਰ ਕ੍ਰਾਈਮ, ਸੰਗਠਿਤ ਅਪਰਾਧ ਅਤੇ ਵੱਖ-ਵੱਖ ਅਪਰਾਧਾਂ ਦੇ ਪੀੜ੍ਹਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਨਵੇਂ ਢਾਂਚੇ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਪ੍ਰੋਗਰਾਮ ਵਿੱਚ ਇਨ੍ਹਾਂ ਕਾਨੂੰਨਾਂ ਦੀ ਵਿਵਹਾਰਿਕ ਵਰਤੋਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਵਿੱਚ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਉਹ ਪਹਿਲਾਂ ਹੀ ਅਪਰਾਧਿਕ ਨਿਆਂ ਦੇ ਦ੍ਰਿਸ਼ ਨੂੰ ਨਵਾਂ ਆਕਾਰ ਦੇ ਰਹੇ ਹਨ। ਇੱਕ ਲਾਈਵ ਪ੍ਰਦਰਸ਼ਨ ਵੀ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਅਪਰਾਧ ਸੀਨ ਜਾਂਚ ਦੀ ਨਕਲ ਕਰਦੇ ਹੋਏ, ਨਵੇਂ ਕਾਨੂੰਨਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

***

ਐੱਮਜੇਪੀਐੱਸ/ਐੱਸਆਰ