Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।

ਸ਼੍ਰੀ ਪ੍ਰਣਬ ਮੁਖਰਜੀ ਨੂੰ ਇੱਕ ਉਤਕ੍ਰਿਸ਼ਟ ਰਾਜਨੇਤਾ ਦੱਸਦੇ ਹੋਏ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇੱਕ ਪ੍ਰਸ਼ਾਸਕ ਦੱਸਿਆ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦਾ ਹਾਂ। ਪ੍ਰਣਬ ਬਾਬੂ ਇੱਕ ਉਤਕ੍ਰਿਸ਼ਟ ਜਨਤਕ ਸ਼ਖਸੀਅਤ, ਇੱਕ ਅਸਧਾਰਣ ਰਾਜਨੇਤਾ, ਇੱਕ ਅਦਭੁਤ ਪ੍ਰਸ਼ਾਸਕ ਅਤੇ ਗਿਆਨ ਦੇ ਸਾਗਰ ਸਨ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਜ਼ਿਕਰਯੋਗ ਹੈ। ਉਹ ਸਾਰੇ ਖੇਤਰਾਂ ਵਿੱਚ ਆਮ ਸਹਿਮਤੀ ਬਣਾਉਣ ਦੀ ਇੱਕ ਵਿਲੱਖਣ ਸਮਰੱਥਾ ਰੱਖਦੇ ਸਨ ਅਤੇ ਇਹ ਸ਼ਾਸਨ ਵਿੱਚ ਉਨ੍ਹਾਂ ਦੇ ਸਮ੍ਰਿੱਧ ਅਨੁਭਵ ਅਤੇ ਭਾਰਤ ਦੀ ਸੰਸਕ੍ਰਿਤੀ ਅਤੇ ਲੋਕਾਚਾਰ ਦੀ ਉਨ੍ਹਾਂ ਦੀ ਗਹਿਰੀ ਸਮਝ ਦੇ ਕਾਰਨ ਸੀ। ਅਸੀਂ ਆਪਣੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਾਰਜ ਕਰਦੇ ਰਹਾਂਗੇ।”

************

ਐੱਮਜੇਪੀਐੱਸ/ਆਰਟੀ