Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕੀਤਾ। ਇਸ ਮਹੋਤਸਵ ਦਾ ਥੀਮ ‘ਵਿਕਸਿਤ ਭਾਰਤ 2024 ਦੇ ਲਈ ਇੱਕ ਲਚਕੀਲੇ ਗ੍ਰਾਮੀਣ ਭਾਰਤ ਦਾ ਨਿਰਮਾਣ ਕਰਨਾ’ ਹੈ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮਤੰਰੀ ਨੇ ਸਾਰੇ ਲੋਕਾਂ ਨੂੰ 2025 ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਵਰ੍ਹੇ ਦੀ ਸ਼ੁਰੂਆਤ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਸ਼ਾਨਦਾਰ ਆਯੋਜਨ ਭਾਰਤ ਦੀ ਵਿਕਾਸ ਯਾਤਰਾ ਦੀ ਝਲਕ ਪੇਸ਼ ਕਰ ਰਿਹਾ ਹੈ ਅਤੇ ਇਸ ਦੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਇਸ ਆਯੋਜਨ ਦੇ ਲਈ ਨਾਬਾਰਡ ਅਤੇ ਹੋਰ ਸਹਿਯੋਗੀਆਂ ਨੂੰ ਵਧਾਈ ਦਿੱਤੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਵਿੱਚੋਂ ਜੋ ਲੋਕ ਪਿੰਡਾਂ ਵਿੱਚ ਪੈਦਾ ਹੋਏ ਅਤੇ ਪਲੇ-ਵਧੇ ਹਨ, ਉਹ ਪਿੰਡਾਂ ਦੀ ਸਮਰੱਥਾ ਨੂੰ ਜਾਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਦੀ ਆਤਮਾ ਉਨ੍ਹਾਂ ਲੋਕਾਂ ਵਿੱਚ ਵੀ ਵੱਸਦੀ ਹੈ, ਜੋ ਪਿੰਡਾਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਲੋਕ ਪਿੰਡਾਂ ਵਿੱਚ ਰਹੇ ਹਨ, ਉਹ ਪਿੰਡ ਦਾ ਸੱਚਾ ਜੀਵਨ ਜੀਉਣਾ ਵੀ ਜਾਣਦੇ ਹਨ। ਸ਼੍ਰੀ  ਮੋਦੀ ਨੇ ਕਿਹਾ ਕਿ ਉਹ ਭਾਗਸ਼ਾਲੀ ਹਨ ਕਿ ਉਨ੍ਹਾਂ ਦਾ ਬਚਪਨ ਇੱਕ ਛੋਟੇ ਜਿਹੇ ਸ਼ਹਿਰ ਵਿੱਚ ਸਾਧਾਰਣ ਪਰਿਵੇਸ਼ ਵਿੱਚ ਬੀਤਿਆ। ਉਨ੍ਹਾਂ ਨੇ ਕਿਹਾ ਕਿ ਬਾਅਦ ਵਿੱਚ ਉਹ ਸ਼ਹਿਰ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਗ੍ਰਾਮੀਣ ਇਲਾਕਿਆਂ ਵਿੱਚ ਸਮਾਂ ਬਿਤਾਇਆ। ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਕਠਿਨਾਈਆਂ ਦਾ ਅਨੁਭਵ ਕੀਤਾ ਹੈ ਅਤੇ ਪਿੰਡ ਦੀਆਂ ਸੰਭਾਵਨਾਵਾਂ ਤੋਂ ਵੀ ਜਾਣੂ ਹਾਂ” ਉਨ੍ਹਾਂ ਨੇ ਕਿਹਾ ਕਿ ਬਚਪਨ ਤੋਂ ਹੀ ਉਨ੍ਹਾਂ ਨੇ ਦੇਖਿਆ ਹੈ ਕਿ ਹਾਲਾਂਕਿ ਪਿੰਡ ਦੇ ਲੋਕ ਮਿਹਨਤੀ ਹੁੰਦੇ ਹਨ, ਲੇਕਿਨ ਪੂੰਜੀ ਦੀ ਕਮੀ ਦੇ ਕਾਰਨ ਉਹ ਸਹੀ ਅਵਸਰਾਂ ਤੋਂ ਚੂਕ ਜਾਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਗ੍ਰਾਮੀਣਾਂ ਦੇ ਪਾਸ ਵਿਭਿੰਨ ਖੇਤਰਾਂ ਵਿੱਚ ਵਿਵਿਧ ਸਮਰੱਥਾਵਾਂ ਹੋਣ ਦੇ ਬਾਵਜੂਦ, ਉਹ ਆਪਣੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰਾ ਕਰਨ ਦੀ ਤਲਾਸ਼ ਵਿੱਚ ਖੋਹ ਜਾਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਸਾਹਮਣਾ ਕੁਦਰਤੀ ਆਫਤਾਂ, ਬਜ਼ਾਰਾਂ ਤੱਕ ਪਹੁੰਚ ਦੀ ਕਮੀ ਜਿਹੀਆਂ ਕਈ ਚੁਣੌਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਭ ਨੂੰ ਦੇਖਣ ਦੇ ਬਾਅਦ, ਉਨ੍ਹਾਂ ਨੇ ਆਪਣੇ ਮਨ ਨੂੰ ਦ੍ਰਿੜ੍ਹ ਕੀਤਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਪ੍ਰੋਤਸਾਹਿਤ ਹੋਏ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਗ੍ਰਾਮੀਣ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜ ਪਿੰਡਾਂ ਤੋਂ ਮਿਲੇ ਸਬਕ ਅਤੇ ਅਨੁਭਵਾਂ ਤੋਂ ਪ੍ਰੇਰਿਤ ਹਨ ਸ਼੍ਰੀ ਮੋਦੀ ਨੇ ਕਿਹਾ ਕਿ 2024 ਤੋਂ ਉਹ ਲਗਾਤਾਰ ਗ੍ਰਾਮੀਣ ਭਾਰਤ ਦੀ ਸੇਵਾ ਵਿੱਚ ਲਗੇ ਹੋਏ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਗ੍ਰਾਮੀਣ ਭਾਰਤ ਦੇ ਲੋਕਾਂ ਦੇ ਲਈ ਸਨਮਾਨਜਨਕ ਜੀਵਨ ਸੁਨਿਸ਼ਚਿਤ ਕਰਨਾ ਮੇਰੀ ਸਰਕਾਰ ਦੀ ਪ੍ਰਾਥਮਿਕਤਾ ਹੈ” ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਵਿਜ਼ਨ ਇੱਕ ਸਸ਼ਕਤ ਗ੍ਰਾਮੀਣ ਭਾਰਤ ਸੁਨਿਸ਼ਚਿਤ ਕਰਨਾ, ਗ੍ਰਾਮੀਣਾਂ ਨੂੰ ਲੋੜੀਂਦੇ ਅਵਸਰ ਪ੍ਰਦਾਨ ਕਰਨਾ, ਪਰਵਾਸ ਨੂੰ ਘੱਟ ਕਰਨਾ ਅਤੇ ਪਿੰਡਾਂ ਦੇ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣਾ ਹੈ

ਇਸ ਲਈ, ਉਨ੍ਹਾਂ ਨੇ ਕਿਹਾ, ਸਰਕਾਰ ਨੇ ਬੁਨਿਆਦੀ ਸੁਵਿਧਾਵਾਂ ਸੁਨਿਸ਼ਚਿਤ ਕਰਨ ਦੇ ਲਈ ਹਰੇਕ ਪਿੰਡ ਵਿੱਚ ਇੱਕ ਪ੍ਰੋਗਰਾਮ ਲਾਗੂ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਵੱਛ ਭਾਰਤ ਮਿਸ਼ਨ ਦੇ ਤਹਿਤ ਹਰ ਘਰ ਵਿੱਚ ਪਖਾਨੇ ਉਪਲਬਧ ਕਰਵਾਇਆ ਗਿਆ, ਗ੍ਰਾਮੀਣ ਭਾਰਤ ਦੇ ਕਰੋੜਾਂ ਲੋਕਾਂ ਨੂੰ ਪੀਐੱਮ ਆਵਾਸ ਯੋਜਨਾ ਦੇ ਤਹਿਤ ਪੱਕੇ ਘਰ ਦਿੱਤੇ ਗਏ ਅਤੇ ਜਲ ਜੀਵਨ ਮਿਸ਼ਨ ਦੇ ਤਹਿਤ ਪਿੰਡਾਂ ਵਿੱਚ ਲੱਖਾਂ ਘਰਾਂ ਨੂੰ ਸੁਨਿਸ਼ਚਿਤ ਅਤੇ ਸਵੱਛ ਪੀਣ ਵਾਲਾ ਪਾਣੀ ਸੁਨਿਸ਼ਚਿਤ ਕੀਤਾ ਗਿਆ

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਡੇਢ ਲੱਖ ਤੋਂ ਜ਼ਿਆਦਾ ਆਯੁਸ਼ਮਾਨ ਆਰੋਗਯ ਮੰਦਿਰਾਂ ਵਿੱਚ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਹੱਈਆ ਕਰਵਾਈਆਂ ਜਾ ਰਹੀਆਂ ਹਨ” ਉਨ੍ਹਾਂ ਨੇ ਕਿਹਾ ਕਿ ਈ-ਸੰਜੀਵਨੀ ਦੇ ਰਾਹੀਂ ਟੈਲੀਮੈਡੀਸਿਨ ਨਾਲ ਗ੍ਰਾਮੀਣ ਇਲਾਕਿਆਂ ਦੇ ਕਰੋੜਾਂ ਲੋਕਾਂ ਨੂੰ ਲਾਭ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਦੌਰਾਨ ਦੁਨੀਆ ਹੈਰਾਨ ਹੋ ਰਹੀ ਸੀ ਕਿ ਭਾਰਤ ਦੇ ਪਿੰਡ ਕਿਵੇਂ ਇਸ ਨਾਲ ਨਿਪਟਣਗੇ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ, ਸਰਕਾਰ ਨੇ ਇਹ ਸੁਨਿਸ਼ਚਿਤ ਕੀਤਾ ਕਿ ਹਰ ਪਿੰਡ ਵਿੱਚ ਆਖਿਰੀ ਵਿਅਕਤੀ ਤੱਕ ਟੀਕੇ ਪਹੁੰਚੇ

ਪ੍ਰਧਾਨ ਮੰਤਰੀ ਨੇ ਗ੍ਰਾਮੀਣ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਲਈ ਗ੍ਰਾਮੀਣ ਸਮਾਜ ਦੇ ਹਰ ਵਰਗ ‘ਤੇ ਵਿਚਾਰ ਕਰਨ ਵਾਲੀਆਂ ਆਰਥਿਕ ਨੀਤੀਆਂ ਬਣਾਉਣ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੂੰ ਖੁਸ਼ੀ ਹੈ ਕਿ ਪਿਛਲੇ 10 ਵਰ੍ਹਿਆਂ ਵਿੱਚ ਸਰਕਾਰ ਨੇ ਪਿੰਡ ਦੇ ਹਰ ਵਰਗ ਦੇ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ ਅਤੇ ਫੈਸਲੇ ਲਏ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਕੈਬਨਿਟ ਨੇ ਪੀਐੱਮ ਫਸਲ ਬੀਮਾ ਯੋਜਨਾ ਨੂੰ ਇੱਕ ਹੋਰ ਸਾਲ ਦੇ ਲਈ ਵਧਾਉਣ ਨੂੰ ਮਨਜ਼ੂਰੀ ਦਿੱਤੀ ਅਤੇ ਡੀਏਪੀ ‘ਤੇ ਸਬਸਿਡੀ ਜਾਰੀ ਰੱਖਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਮੰਸ਼ਾ, ਨੀਤੀਆਂ ਅਤੇ ਫੈਸਲੇ ਗ੍ਰਾਮੀਣ ਭਾਰਤ ਵਿੱਚ ਨਵੀਂ ਊਰਜਾ ਦਾ ਸੰਚਾਰ ਕਰ ਰਹੇ ਹਨ ਪ੍ਰਧਾਨ ਮੰਤਰੀ ਨੇ ਗ੍ਰਾਮੀਣ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜ਼ਿਆਦਾਤਰ ਆਰਥਿਕ ਸਹਾਇਤਾ ਪ੍ਰਦਾਨ ਕਰਨ, ਉਨ੍ਹਾਂ ਨੂੰ ਖੇਤੀ ਵਿੱਚ ਸੰਗਲਨ ਕਰਨ ਅਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ ਦੇ ਉਦੇਸ਼ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੀਐੱਮ ਕਿਸਾਨ ਸਨਮਾਨ ਨਿਧੀ ਦੇ ਜ਼ਰੀਏ ਕਿਸਾਨਾਂ ਨੂੰ ਕਰੀਬ 3 ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੀ ਹੈ। ਇਹ ਦੇਖਦੇ ਹੋਏ ਕਿ ਪਿਛਲੇ 10 ਵਰ੍ਹਿਆਂ ਵਿੱਚ ਖੇਤੀ ਕਰਜ਼ ਦੀ ਰਾਸ਼ੀ ਵਿੱਚ 3.5 ਗੁਣਾ ਵਾਧਾ ਹੋਇਆ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਹੁਣ ਪਸ਼ੂਪਾਲਕਾਂ ਅਤੇ ਮੱਛੀ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਇਲਾਵਾ, ਦੇਸ਼ ਵਿੱਚ 9000 ਤੋਂ ਜ਼ਿਆਦਾ ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਨੂੰ ਵਿੱਤੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਰਕਾਰ ਨੇ ਪਿਛਲੇ 10 ਵਰ੍ਹਿਆਂ ਵਿੱਚ ਕਈ ਫਸਲਾਂ ਦੇ ਲਈ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ ਹੈ

ਸ਼੍ਰੀ ਮੋਦੀ ਨੇ ਸਵਾਮਿਤਵ ਯੋਜਨਾ ਜਿਹੇ ਅਭਿਯਾਨ ਸ਼ੁਰੂ ਕੀਤੇ ਜਾਣ ‘ਤੇ ਚਾਨਣਾ ਪਾਇਆ, ਜਿਸ ਦੇ ਰਾਹੀਂ ਗ੍ਰਾਮੀਣਾਂ ਨੂੰ ਸੰਪੰਤੀ ਦੇ ਕਾਗਜਾਤ ਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਐੱਮਐੱਸਐੱਮਈ ਨੂੰ ਹੁਲਾਰਾ ਦੇਣ ਦੇ ਲਈ ਕਈ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐੱਮਐੱਸਐੱਮਈ ਨੂੰ ਕ੍ਰੈਡਿਟ ਲਿੰਕ ਗਾਰੰਟੀ ਯੋਜਨਾ ਤੋਂ ਲਾਭ ਮਿਲਿਆ ਹੈ, ਜਿਸ ਦਾ ਲਾਭ ਇੱਕ ਕਰੋੜ ਤੋਂ ਜ਼ਿਆਦਾ ਗ੍ਰਾਮੀਣ ਐੱਮਐੱਸਐੱਮਈ ਨੂੰ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਗ੍ਰਾਮੀਣ ਨੌਜਵਾਨਾਂ ਨੂੰ ਮੁਦਰਾ ਯੋਜਨਾ, ਸਟਾਰਟ-ਅੱਪ ਇੰਡੀਆ ਅਤੇ ਸਟੈਂਡ-ਅੱਪ ਇੰਡੀਆ ਜਿਹੀਆਂ ਯੋਜਨਾਵਾਂ ਤੋਂ ਸਮਰਥਨ ਮਿਲ ਰਿਹਾ ਹੈ

ਪ੍ਰਧਾਨ ਮੰਤਰੀ ਨੇ ਗ੍ਰਾਮੀਣ ਪਰਿਦ੍ਰਿਸ਼ ਨੂੰ ਬਦਲਣ ਵਿੱਚ ਸਹਕਾਰੀ ਸੰਸਥਾਵਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਚਾਨਣਾ ਪਿਆ। ਉਨ੍ਹਾਂ ਨੇ ਕਿਹਾ ਕਿ ਭਾਰਤ ਸਹਕਾਰੀ ਸੰਸਥਾਵਾਂ ਦੇ ਜ਼ਰੀਏ ਸਮ੍ਰਿੱਧੀ ਦੀ ਰਾਹ ‘ਤੇ ਹੈ ਅਤੇ ਇਸ ਉਦੇਸ਼ ਨੂੰ ਧਿਆਨ ਵਿੱਚ ਰੱਖ ਕੇ 2021 ਵਿੱਚ ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਅਤੇ ਗ੍ਰਾਮੀਣ ਨੂੰ ਉਨ੍ਹਾਂ ਨੇ ਉਤਪਾਦਾਂ ਦਾ ਬਿਹਤਰ ਮੁੱਲ ਮਿਲੇ, ਇਹ ਸੁਨਿਸ਼ਚਿਤ ਕਰਨ ਦੇ ਲਈ ਲਗਭਗ 70,000 ਪ੍ਰਾਥਮਿਕ ਖੇਤੀ ਕਰਜ਼ ਸਮਿਤੀਆਂ (ਪੀਏਸੀਐੱਸ) ਨੂੰ ਕੰਪਿਊਟਰੀਕ੍ਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਗ੍ਰਾਮੀਣ ਅਰਥਵਿਵਸਥਾ ਮਜ਼ਬੂਤ ਹੋਵੇਗੀ

ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਤੀ ਦੇ ਇਲਾਵਾ, ਸਾਡੇ ਪਿੰਡਾਂ ਵਿੱਚ ਲੋਹਾਰੀ, ਕਾਰਪੇਂਟਰੀ ਅਤੇ ਮਿੱਟੀ ਦੇ ਬਰਤਨ ਬਣਾਉਣ ਜਿਹੀਆਂ ਕਈ ਪਰੰਪਰਿਕ ਕਲਾਵਾਂ ਅਤੇ ਕੌਸ਼ਲ ਪ੍ਰਚਲਿਤ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਰੋਬਾਰਾਂ ਨੇ ਗ੍ਰਾਮੀਣ ਅਤੇ ਸਥਾਨਕ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਲੇਕਿਨ ਪਹਿਲਾਂ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੌਸ਼ਲ ਨੂੰ ਵਧਾਉਣ ਅਤੇ ਕਿਫਾਇਤੀ ਸਹਾਇਤਾ ਪ੍ਰਦਾਨ ਕਰਨ ਦੇ ਲਈ ਵਿਸ਼ਵਕਰਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਵਿਸ਼ਵਕਰਮਾ ਕਾਰੀਗਰਾਂ ਨੂੰ ਅੱਗੇ ਵਧਾਉਣ ਦਾ ਅਵਸਰ ਮਿਲ ਰਿਹਾ ਹੈ

ਸ਼੍ਰੀ ਮੋਦੀ ਨੇ ਕਿਹਾ, “ਜਦੋਂ ਇਰਾਦੇ ਨੇਕ ਹੋਣ, ਤਾਂ ਨਤੀਜੇ ਸੰਤੋਖਜਨਕ ਹੁੰਦੇ ਹਨ” ਉਨ੍ਹਾਂ ਨੇ ਕਿਹਾ ਕਿ ਦੇਸ਼ ਹੁਣ ਪਿਛਲੇ 10 ਵਰ੍ਹਿਆਂ ਵਿੱਚ ਕੀਤੀ ਗਈ ਸਖ਼ਤ ਮਿਹਨਤ ਦਾ ਲਾਭ ਉਠਾ ਰਿਹਾ ਹੈ। ਹਾਲ ਹੀ ਵਿੱਚ ਹੋਏ ਇੱਕ ਵੱਡੇ ਸਰਵੇਖਣ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਕਈ ਮਹੱਤਵਪੂਰਨ ਤੱਥ ਸਾਹਮਣੇ ਆਏ, ਸ਼੍ਰੀ ਮੋਦੀ ਨੇ ਕਿਹਾ ਕਿ 2011 ਦੀ ਤੁਲਨਾ ਵਿੱਚ ਗ੍ਰਾਮੀਣ ਭਾਰਤ ਵਿੱਚ ਖਪਤ ਲਗਭਗ ਤਿੰਨ ਗੁਣਾ ਵਧ ਗਈ ਹੈ, ਜੋ ਦਰਸਾਉਂਦਾ ਹੈ ਕਿ ਲੋਕ ਆਪਣੀ ਪਸੰਦੀਦਾ ਵਸਤਾਂ ‘ਤੇ ਵੱਧ ਖਰਚ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ, ਗ੍ਰਾਮੀਣਾਂ ਨੂੰ ਆਪਣੀ ਆਮਦਨ ਦਾ 50 ਪ੍ਰਤੀਸ਼ਤ ਤੋਂ ਜ਼ਿਆਦਾ ਭੋਜਨ ‘ਤੇ ਖਰਚ ਕਰਨਾ ਪੈਂਦਾ ਸੀ, ਲੇਕਿਨ ਆਜ਼ਾਦੀ ਦੇ ਬਾਅਦ ਪਹਿਲੀ ਵਾਰ ਗ੍ਰਾਮੀਣ ਖੇਤਰਾਂ ਵਿੱਚ ਭੋਜਨ ‘ਤੇ ਖਰਚ 50 ਪ੍ਰਤੀਸ਼ਤ ਤੋਂ ਘੱਟ ਹੋ ਗਿਆ ਹੈ। ਉਨ੍ਹਾਂ ਨੇ ਸਮਝਾਇਆ ਕਿ ਇਸ ਦਾ ਮਤਲਬ ਹੈ ਕਿ ਲੋਕ ਹੁਣ ਹੋਰ ਇੱਛਾਵਾਂ ਅਤੇ ਜ਼ਰੂਰਤਾਂ ‘ਤੇ ਖਰਚ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ

ਸਰਵੇਖਣ ਤੋਂ ਇੱਕ ਹੋਰ ਮਹੱਤਵਪੂਰਨ ਸਿੱਟੇ ‘ਤੇ ਚਾਨਣਾ ਪਾਉਂਦੇ ਹੋਏ, ਜਿਸ ਵਿੱਚ ਪਤਾ ਚੱਲਿਆ ਕਿ ਸ਼ਹਿਰੀ ਅਤੇ ਗ੍ਰਾਮੀਣ ਖੇਤਰਾਂ ਦੇ ਦਰਮਿਆਨ ਖਪਤ ਦਾ ਅੰਤਰ ਘੱਟ ਹੋਇਆ ਹੈ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਸ਼ਹਿਰੀ ਵਿਅਕਤੀ ਪਿੰਡਾਂ ਦੇ ਲੋਕਾਂ ਦੀ ਤੁਲਨਾ ਵਿੱਚ ਅਧਿਕ ਖਰਚ ਕਰ ਸਕਦੇ ਹਨ, ਲੇਕਿਨ ਨਿਰੰਤਰ ਯਤਨਾਂ ਤੋਂ ਇਹ ਅਸਮਾਨਤਾ ਘੱਟ ਹੋ ਗਈ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗ੍ਰਾਮੀਣ ਭਾਰਤ ਦੀਆਂ ਕਈ ਸਫ਼ਲਤਾ ਦੀਆਂ ਕਹਾਣੀਆਂ ਸਾਨੂੰ ਪ੍ਰੇਰਿਤ ਕਰਦੀਆਂ ਹਨ

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਪਲਬਧੀਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਵੀ ਹਾਸਲ ਕੀਤੀਆਂ ਜਾ ਸਕਦੀਆਂ ਸਨ, ਲੇਕਿਨ ਆਜ਼ਾਦੀ ਦੇ ਬਾਅਦ ਦਹਾਕਿਆਂ ਤੱਕ ਲੱਖਾਂ ਪਿੰਡ ਬੁਨਿਆਦੀ ਜ਼ਰੂਰਤਾਂ ਤੋਂ ਵੰਚਿਤ ਰਹੇ। ਉਨ੍ਹਾਂ ਨੇ ਦੱਸਿਆ ਕਿ ਐੱਸਸੀ,ਐੱਸਟੀ ਅਤੇ ਓਬੀਸੀ ਦੀ ਜ਼ਿਆਦਾਤਰ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਪਿਛਲੀ ਸਰਕਾਰਾਂ ਨੇ ਉਨ੍ਹਾਂ ਦੀ ਤੁਲਨਾ ਕੀਤੀ। ਇਸ ਨਾਲ ਪਿੰਡਾਂ ਤੋਂ ਪਰਵਾਸ ਹੋਇਆ, ਗ਼ਰੀਬੀ ਵਧੀ ਅਤੇ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਦੇ ਦਰਮਿਆਨ ਦੀ ਖਾਈ ਵਧਦੀ ਗਈ। ਸੀਮਾਵਰਤੀ ਪਿੰਡਾਂ ਨੂੰ ਦੇਸ਼ ਦਾ ਆਖਿਰੀ ਪਿੰਡ ਮਨਾਉਣ ਦੀ ਪਿਛਲੀ ਧਾਰਨਾ ਦੀ ਉਦਾਹਰਨ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ ਨੂੰ ਪਹਿਲੇ ਪਿੰਡ ਦਾ ਦਰਜਾ ਦਿੱਤਾ ਹੈ ਅਤੇ ਉਨ੍ਹਾਂ ਦੇ ਵਿਕਾਸ ਦੇ ਲਈ ਜੀਵੰਤ ਪਿੰਡ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸੀਮਾਵਰਤੀ ਪਿੰਡਾਂ ਦੇ ਵਿਕਾਸ ਤੋਂ ਉੱਥੇ ਦੇ ਨਿਵਾਸੀਆਂ ਦੀ ਆਮਦਨ ਵਧ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਨਜ਼ਰਅੰਦਾਜ਼ ਕੀਤਾ ਜਾਂਦਾ ਸੀ, ਹੁਣ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਆਦਿਵਾਸੀ ਖੇਤਰਾਂ ਦੇ ਵਿਕਾਸ ਦੇ ਲਈ ਪੀਐੱਮ ਜਨਮਨ ਯੋਜਨਾ ਸ਼ੁਰੂ ਕਰਨ ਦਾ ਜ਼ਿਕਰ ਕੀਤਾ, ਜਿਸ ਨਾਲ ਦਹਾਕਿਆਂ ਤੋਂ ਵਿਕਾਸ ਤੋਂ ਵੰਚਿਤ ਖੇਤਰਾਂ ਨੂੰ ਸਮਾਨ ਅਧਿਕਾਰ ਸੁਨਿਸ਼ਚਿਤ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਕਈ ਗਲਤੀਆਂ ਨੂੰ ਸੁਧਾਰਿਆ ਹੈ

 

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਗ੍ਰਾਮੀਣ ਵਿਕਾਸ ਦੇ ਜ਼ਰੀਏ ਰਾਸ਼ਟਰੀ ਵਿਕਾਸ ਦੇ ਮੰਤਰ ਦੇ ਨਾਲ ਅੱਗੇ ਵਧ ਰਹੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪਿਛਲੇ 10 ਵਰ੍ਹਿਆਂ ਵਿੱਚ 25 ਕਰੋੜ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਨਿਕਾਲਿਆ ਗਿਆ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਗ੍ਰਾਮੀਣ ਖੇਤਰਾਂ ਤੋਂ ਹਨ। ਉਨ੍ਹਾਂ ਨੇ ਭਾਰਤੀ ਸਟੇਟ ਬੈਂਕ ਦੇ ਇੱਕ ਹਾਲਿਆ ਅਧਿਐਨ ਦਾ ਉਲੇਖ ਕੀਤਾ, ਜਿਸ ਵਿੱਚ ਪਤਾ ਚਲਿਆ ਹੈ ਕਿ ਭਾਰਤ ਵਿੱਚ ਗ੍ਰਾਮੀਣ ਗ਼ਰੀਬੀ 2012 ਵਿੱਚ ਲਗਭਗ 26 ਪ੍ਰਤੀਸ਼ਤ ਤੋਂ ਘਟ ਕੇ 2024 ਵਿੱਚ 5 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਦਹਾਕਿਆਂ ਤੋਂ ਗ਼ਰੀਬੀ ਖਾਤਮੇ ਦੇ ਨਾਅਰੇ ਲਗਾ ਰਹੇ ਹਨ, ਲੇਕਿਨ ਹੁਣ ਦੇਸ਼ ਵਿੱਚ ਗ਼ਰੀਬੀ  ਵਿੱਚ ਅਸਲ ਕਮੀ ਦੇਖੀ ਜਾ ਰਹੀ ਹੈ

ਭਾਰਤ ਦੀ ਗ੍ਰਾਮੀਣ ਅਰਥਵਿਵਸਥਾ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਅਤੇ ਇਸ ਭੂਮਿਕਾ ਨੂੰ ਵਧਾਉਣ ਦੇ ਲਈ ਸਰਕਾਰ ਦੇ ਯਤਨਾਂ ‘ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਮਹਿਲਾਵਾਂ ਬੈਂਕ ਸਖੀ ਅਤੇ ਬੀਮਾ ਸਖੀ ਦੇ ਰੂਪ ਵਿੱਚ ਗ੍ਰਾਮੀਣ ਜੀਵਨ ਨੂੰ ਫਿਰ ਤੋ ਪਰਿਭਾਸ਼ਿਤ ਕਰ ਰਹੀਆਂ ਹਨ ਅਤੇ ਸਵੈਮ ਸਹਾਇਤਾ ਸਮੂਹਾਂ ਦੇ ਰਾਹੀਂ ਇੱਕ ਨਵੀਂ ਕ੍ਰਾਂਤੀ ਦੀ ਅਗਵਾਈ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ 1.15 ਕਰੋੜ ਮਹਿਲਾਵਾਂ ਲਖਪਤੀ ਦੀਦੀ ਬਣ ਚੁੱਕੀਆਂ ਹਨ ਅਤੇ ਸਰਕਾਰ ਦਾ ਉਦੇਸ਼ 3 ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਦਲਿਤ, ਵੰਚਿਤ ਅਤੇ ਆਦਿਵਾਸੀ ਭਾਈਚਾਰਿਆਂ ਦੀਆਂ  ਮਹਿਲਾਵਾਂ ਦੇ ਲਈ ਵਿਸ਼ੇਸ਼ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ

ਗ੍ਰਾਮੀਣ ਬੁਨਿਆਦੀ ਢਾਂਚੇ ‘ਤੇ ਬੇਮਿਸਾਲ ਧਿਆਨ ਕੇਂਦ੍ਰਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਜ਼ਿਆਦਾਤਰ ਪਿੰਡ ਹੁਣ ਰਾਜਮਾਰਗਾਂ, ਐਕਸਪ੍ਰੈੱਸਵੇਅ ਅਤੇ ਰੇਲਵੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ ਪਿਛਲੇ 10 ਵਰ੍ਹਿਆਂ ਵਿੱਚ ਗ੍ਰਾਮੀਣ ਖੇਤਰਾਂ ਵਿੱਚ ਲਗਭਗ 4 ਲੱਖ ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਡਿਜੀਟਲ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਪਿੰਡ 21ਵੀਂ ਸਦੀ ਦੇ ਆਧੁਨਿਕ ਪਿੰਡ ਬਣ ਰਹੇ ਹਨ” ਉਨ੍ਹਾਂ ਨੇ ਕਿਹਾ ਕਿ 94 ਪ੍ਰਤੀਸ਼ਤ ਤੋਂ ਵੱਧ ਗ੍ਰਾਮੀਣ ਪਰਿਵਾਰਾਂ ਦੇ ਕੋਲ ਹੁਣ ਟੈਲੀਫੋਨ ਜਾਂ ਮੋਬਾਇਲ ਫੋਨ ਅਤੇ ਬੈਂਕਿੰਗ ਸੇਵਾਵਾਂ ਤੱਕ ਪਹੁੰਚ ਹੈ ਅਤੇ ਪਿੰਡਾਂ ਵਿੱਚ ਯੂਪੀਆਈ ਜਿਹੀ ਵਿਸ਼ਵ ਪੱਧਰੀ ਟੈਕਨੋਲੋਜੀ ਉਪਲਬਧ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਾਮਨ ਸਰਵਿਸ ਸੈਂਟਰਾਂ ਦੀ ਸੰਖਿਆ 2014 ਤੋਂ ਪਹਿਲਾਂ 1 ਲੱਖ ਤੋਂ ਵੀ ਘੱਟ ਤੋਂ ਵੱਧ ਕੇ ਅੱਜ 5 ਲੱਖ ਤੋਂ ਅਧਿਕ ਹੋ ਗਈ ਹੈ, ਜੋ ਦਰਜਨਾਂ ਸਰਕਾਰੀ ਸੇਵਾਵਾਂ ਔਲਨਾਈਨ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਬੁਨਿਆਦੀ ਢਾਂਚਾ ਪਿੰਡ ਦੇ ਵਿਕਾਸ ਨੂੰ ਗਤੀ ਦੇ ਰਿਹਾ ਹੈ, ਰੋਜ਼ਗਾਰ ਦੇ ਅਵਸਰ ਪੈਦਾ ਕਰ ਰਿਹਾ ਹੈ ਅਤੇ ਪਿੰਡਾਂ ਨੂੰ ਰਾਸ਼ਟਰ ਦੀ ਪ੍ਰਗਤੀ ਦੇ ਨਾਲ ਏਕੀਕ੍ਰਿਤ ਕਰ ਰਿਹਾ ਹੈ

ਸਵੈਮ ਸਹਾਇਤਾ ਸਮੂਹਾਂ ਤੋਂ ਲੈ ਕੇ ਕਿਸਾਨ ਕ੍ਰੈਡਿਟ ਕਾਰਡ ਤੱਕ ਵਿਭਿੰਨ ਪਹਿਲਾਂ ਦੀ ਸਫ਼ਲਤਾ ਵਿੱਚ ਨਾਬਾਰਡ ਦੇ ਸੀਨੀਅਨ  ਮੈਨੇਜਮੈਂਟ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਾਬਾਰਡ ਦੇਸ਼ ਦੇ ਲਕਸ਼ਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹੇਗਾ। ਉਨ੍ਹਾਂ ਨੇ ਕਿਸਾਨ ਉਤਪਾਦਨ ਸੰਗਠਨਾਂ (ਐੱਫਪੀਓ) ਦੀ ਤਾਕਤ ਅਤੇ ਕਿਸਾਨਾਂ ਦੀ ਉਪਜ ਦੇ ਲਈ ਬਿਹਤਰ ਮੁੱਲ ਸੁਨਿਸ਼ਚਿਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਚਾਨਣਾ ਪਾਇਆ

ਉਨ੍ਹਾਂ ਨੇ ਅਧਿਕ ਐੱਫਪੀਓ ਬਣਾਉਣ ਅਤੇ ਉਸ ਦਿਸ਼ਾ ਵਿੱਚ ਅੱਗੇ ਵਧਣ ਦੀ ਜ਼ਰੂਰਤ ‘ਤੇ ਬਲ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁੱਧ ਉਤਪਾਦਨ ਵਰਤਮਾਨ ਵਿੱਚ ਕਿਸਾਨਾਂ ਨੂੰ ਸਭ ਤੋਂ ਅਧਿਕ ਲਾਭ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਪਹੁੰਚ ਦੇ ਨਾਲ ਅਮੂਲ ਜਿਹੀਆਂ 5-6 ਹੋਰ ਸਹਕਾਰੀ ਸਮਿਤੀਆਂ ਸਥਾਪਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਮਿਸ਼ਨ ਮੋਡ ਵਿੱਚ ਕੁਦਰਤੀ ਖੇਤੀ ਨੂੰ ਅੱਗੇ ਵਧਾ ਰਿਹਾ ਹੈ ਅਤੇ ਇਸ ਪਹਿਲਾ ਵਿੱਚ ਅਧਿਕ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਤਾਕੀਦ ਕੀਤੀ

ਸ਼੍ਰੀ ਮੋਦੀ ਨੇ ਦੇਸ਼ ਭਰ ਵਿੱਚ ਆਪਣੇ ਉਤਪਾਦਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਸਵੈਮ ਸਹਾਇਤਾ ਸਮੂਹਾਂ ਨੂੰ ਸੂਖਮ ਅਤੇ ਲਘੂ ਉਦਯੋਗਾਂ (ਐੱਮਐੱਸਐੱਮਈ) ਨਾਲ ਜੋੜਨ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਨ੍ਹਾਂ ਉਤਪਾਦਾਂ ਦੀ ਉਚਿੱਤ ਬ੍ਰਾਂਡਿੰਗ ਅਤੇ ਮਾਰਕੀਟਿੰਗ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜੀਆਈ ਉਤਪਾਦਾਂ ਦੀ ਗੁਣਵੱਤਾ, ਪੈਕੇਜਿੰਗ ਅਤੇ ਬ੍ਰਾਂਡਿੰਗ ‘ਤੇ ਧਿਆਨ ਦੇਣ ਦੇ ਮਹੱਤਵ ‘ਤੇ ਵੀ ਬਲ ਦਿੱਤਾ

ਗ੍ਰਾਮੀਣ ਆਮਦਨ ਵਿੱਚ ਵਿਵਿਧਤਾ ਲਿਆਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਸਿੰਚਾਈ ਨੂੰ ਕਿਫਾਇਤੀ ਬਣਾਉਣ, ਸੂਖਮ ਸਿੰਚਾਈ ਨੂੰ ਹੁਲਾਰਾ ਦੇਣ, ਅਧਿਕ ਗ੍ਰਾਮੀਣ ਉਦਮ ਬਣਾਉਣ ਅਤੇ ਗ੍ਰਾਮੀਣ ਅਰਥਵਿਵਸਥਾ ਦੇ ਲਈ ਕੁਦਰਤੀ ਖੇਤੀ ਦੇ ਲਾਭਾਂ ਨੂੰ ਜ਼ਿਆਦਾ ਕਰਨ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਦਿਸ਼ਾ ਵਿੱਚ ਸਮਾਂਬੱਧ ਯਤਨ ਕਰਨ ਦੀ ਤਾਕੀਦ ਕੀਤੀ

ਸ਼੍ਰੀ ਮੋਦੀ ਨੇ ਤਾਕੀਦ ਕੀਤੀ ਕਿ ਪੂਰੇ ਪਿੰਡ ਨੂੰ ਸਮੂਹਿਕ ਰੂਪ ਨਾਲ ਆਪਣੇ ਪਿੰਡ ਵਿੱਚ ਬਣੇ ਅੰਮ੍ਰਿਤ ਸਰੋਵਰ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਚਲ ਰਹੇ ‘ਇੱਕ ਪੇੜ ਮਾਂ ਦੇ ਨਾਮ’ ਅਭਿਯਾਨ ਦਾ ਉਲੇਖ ਕੀਤਾ ਅਤੇ ਇਸ ਪਹਿਲ ਵਿੱਚ ਹਿੱਸਾ ਲੈਣ ਵਾਲੇ ਹਰੇਕ ਗ੍ਰਾਮੀਣ ਨੂੰ ਜ਼ਿਆਦਾ ਤੋਂ ਜ਼ਿਆਦਾ ਪੇੜ ਲਗਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਿੰਡ ਦੀ ਪਹਿਚਾਣ ਵਿੱਚ ਸਦਭਾਵ ਅਤੇ ਪ੍ਰੇਮ ਦੇ ਮਹੱਤਵ ‘ਤੇ ਵੀ ਚਾਨਣਾ ਪਾਇਆ। ਇਹ ਦੇਖਦੇ ਹੋਏ ਕਿ ਕੁਝ ਲੋਕ ਜਾਤੀ ਦੇ ਨਾਮ ‘ਤੇ ਸਮਾਜ ਵਿੱਚ ਜ਼ਹਿਰ ਫੈਲਾਉਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਸ਼੍ਰੀ ਮੋਦੀ ਨੇ ਇਨ੍ਹਾਂ ਸਾਜਿਸ਼ਾਂ ਨੂੰ ਅਸਫਲ ਕਰਨ ਅਤੇ ਪਿੰਡ ਦੇ ਸਾਂਝੇ ਸੱਭਿਆਚਾਰ ਨੂੰ ਸੰਭਾਲਣ ਦੀ ਤਾਕੀਦ ਕੀਤੀ

ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪਿੰਡਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰਨ ਅਤੇ ਸੰਕਲਪਾਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਇੱਕ ਵਿਕਸਿਤ ਭਾਰਤ ਦਾ ਨਿਰਮਾਣ ਹੋਵੇਗਾ

ਇਸ ਅਵਸਰ ‘ਤੇ ਕੇਂਦ੍ਰਿਤ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਅਤੇ ਵਿੱਤ ਰਾਜ ਮੰਤਰੀ ਸ਼੍ਰੀ ਪੰਕਜ ਚੌਧਰੀ ਸਮੇਤ ਹੋਰ ਮੰਨੇ-ਪ੍ਰਮੰਨੇ ਵਿਅਕਤੀ ਮੌਜੂਦ ਸਨ

ਪਿਛੋਕੜ

ਗ੍ਰਾਮੀਣ ਭਾਰਤ ਦੀ ਉਦਮਸ਼ੀਲਤਾ ਦੀ ਭਾਵਨਾ ਅਤੇ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਂਦੇ ਹੋਏ, ਗ੍ਰਾਮੀਣ ਭਾਰਤ ਮਹੋਤਸਵ 2025  ਦਾ ਆਯੋਜਨ 4 ਤੋਂ 9 ਜਨਵਰੀ ਤੱਕ ਕੀਤਾ ਜਾ ਰਿਹਾ ਹੈ। ਇਸ ਮਹੋਤਸਵ ਦਾ ਵਿਸ਼ਾ ਹੋਵੇਗਾ ‘ਵਿਕਸਿਤ ਭਾਰਤ 2047 ਦੇ ਲਈ ਲਚਕੀਲੇ ਗ੍ਰਾਮੀਣ ਭਾਰਤ ਦਾ ਨਿਰਮਾਣ’ ਅਤੇ ਇਸ ਦਾ ਆਦਰਸ਼ ਵਾਕ ਹੈ “ਪਿੰਡ ਵਧੇ, ਤਾਂ ਦੇਸ਼ ਵਧੇ”। ਮਹੋਤਸਵ ਦਾ ਉਦੇਸ਼ ਗ੍ਰਾਮੀਣ ਭਾਰਤ ਦੀ ਉਦਮਸ਼ੀਲਤਾ ਦੀ ਭਾਵਨਾ ਅਤੇ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਣਾ ਹੈ

ਮਹੋਤਸਵ ਦਾ ਉਦੇਸ਼ ਵਿਭਿੰਨ ਚਰਚਾਵਾਂ, ਵਰਕਸ਼ਾਪਾਂ ਅਤੇ ਮਾਸਟਰਕਲਾਸ ਰਾਹੀਂ ਗ੍ਰਾਮੀਣ ਬੁਨਿਆਦੀ ਢਾਂਚੇ ਨੂੰ ਵਧਾਉਣਾ, ਆਤਮਨਿਰਭਰ ਅਰਥਵਿਵਸਥਾ ਬਣਾਉਣਾ ਅਤੇ ਗ੍ਰਾਮੀਣ ਭਾਈਚਾਰਿਆਂ ਦੇ ਦਰਮਿਆਨ ਇਨੋਵੇਸ਼ਨ ਨੂੰ ਹੁਲਾਰਾ ਦੇਣਾ ਹੈ। ਇਸ ਦੇ ਉਦੇਸ਼ਾਂ ਵਿੱਚ ਵਿੱਤੀ ਸਮਾਵੇਸ਼ਨ ਨੂੰ ਸੰਬੋਧਿਤ ਕਰਕੇ ਅਤੇ ਟਿਕਾਊ ਖੇਤੀ ਪ੍ਰਥਾਵਾਂ ਦਾ ਸਮਰਥਨ ਕਰਕੇ ਉੱਤਰ-ਪੂਰਬ ਭਾਰਤ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਗ੍ਰਾਮੀਣ ਆਬਾਦੀ ਦੇ ਦਰਮਿਆਨ ਆਰਥਿਕ ਸਥਿਰਤਾ ਅਤੇ ਵਿੱਤੀ ਸੁਰੱਖਿਆ ਨੂੰ ਹੁਲਾਰਾ ਦੇਣਾ ਸ਼ਾਮਲ ਹਨ

ਮਹੋਤਸਵ ਦਾ ਇੱਕ ਮਹੱਤਵਪੂਰਨ ਫੋਕਸ ਉਦਮਿਤਾ ਦੇ ਰਾਹੀਂ ਗ੍ਰਾਮੀਣ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ; ਸਹਿਯੋਗਾਤਮਕ ਅਤੇ ਸਮੂਹਿਕ ਗ੍ਰਾਮੀਣ ਬਦਲਾਅ ਦੇ ਲਈ ਰੋਡਮੈਪ ਬਣਾਉਣ ਲਈ ਸਰਕਾਰੀ ਅਧਿਕਾਰੀਆਂ, ਵਿਚਾਰਕਾਂ, ਗ੍ਰਾਮੀਣ ਉਦਮੀਆਂ, ਕਾਰੀਗਰਾਂ ਅਤੇ ਵਿਵਿਧ ਖੇਤਰਾਂ ਦੇ ਹਿਤਧਾਰਕਾਂ ਨੂੰ ਇਕੱਠਾ ਲਿਆਉਣਾ; ਗ੍ਰਾਮੀਣ ਆਜੀਵਿਕਾ ਨੂੰ ਵਧਾਉਣ ਦੇ ਲਈ ਟੈਕਨੋਲੋਜੀ ਅਤੇ ਨਵੀਨ ਪ੍ਰਥਾਵਾਂ ਦਾ ਲਾਭ ਉਠਾਉਣ ਬਾਰੇ ਚਰਚਾਵਾਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਜੀਵੰਤ ਪ੍ਰਦਰਸ਼ਨਾਂ ਅਤੇ ਪ੍ਰਦਰਸ਼ਨੀਆਂ ਦੇ ਰਾਹੀਂ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨਾ ਹੈ

 

************

ਐੱਮਜੇਪੀਐੱਸ/ਐੱਸਆਰ