Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਾਸਲਾ ਕ੍ਰਿਸ਼ਣਾ ਭਾਰਤੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੇ ਆਦਰਸ਼ਾਂ ਦੇ ਮਾਧਿਅਮ ਨਾਲ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀ ਇੱਕ ਗਾਂਧੀਵਾਦੀ ਪਾਸਲਾ ਕ੍ਰਿਸ਼ਣਾ ਭਾਰਤੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ (X) ‘ਤੇ ਇੱਕ ਭਾਵਪੂਰਨ ਸੰਦੇਸ਼ ਵਿੱਚ ਕਿਹਾ; “ਪਾਸਲਾ ਕ੍ਰਿਸ਼ਣਾ ਭਾਰਤੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਗਾਂਧੀਵਾਦੀ ਕਦਰਾਂ-ਕੀਮਤਾਂ ਦੇ ਪ੍ਰਤੀ ਸਮਰਪਿਤ ਸਨ ਅਤੇ ਉਨ੍ਹਾਂ ਨੇ ਬਾਪੂ ਦੇ ਆਦਰਸ਼ਾਂ ਰਾਹੀਂ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੀ ਵਿਰਾਸਤ ਨੂੰ ਉਤਕ੍ਰਿਸ਼ਟ ਰੂਪ ਨਾਲ ਅੱਗੇ ਵਧਾਇਆ, ਜੋ ਸਾਡੇ ਸੁਤੰਤਰਤਾ ਸੰਗ੍ਰਾਮ ਦੌਰਾਨ ਸਰਗਰਮ ਸਨ। ਮੈਨੂੰ ਭੀਮਾਵਰਮ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਯਾਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ: @ ਨਰੇਂਦਰ ਮੋਦੀ”

 

“పసల కృష్ణ భారతి గారి మరణం ఎంతో బాధించింది . గాంధీజీ ఆదర్శాలకు తన  జీవితాన్ని అంకితం  చేసిన ఆమె బాపూజీ విలువలతో దేశాభివృద్ధికి కృషి చేశారు . మన దేశ స్వాతంత్ర్య పోరాటంలో పాల్గొన్న  తన తల్లితండ్రుల వారసత్వాన్ని ఆమె  ఎంతో గొప్పగా కొనసాగించారు . భీమవరం లో జరిగిన కార్యక్రమంలో ఆమెను కలవడం నాకు గుర్తుంది .ఆమె కుటుంబానికీ , అభిమానులకూ నా సంతాపం . ఓం శాంతి : ప్రధాన మంత్రి @narendramodi”

***

ਐੱਮਜੇਪੀਐੱਸ/ਐੱਸਟੀ