Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ


ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਗੁਰੂ ਜੰਭੇਸ਼ਵਰ, ਮਹਾਰਾਜਾ ਅਗ੍ਰਸੇਨ ਅਤੇ ਪਵਿੱਤਰ ਅਗ੍ਰੋਹਾ ਧਾਮ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਹਰਿਆਣਾ, ਖਾਸ ਤੌਰ ‘ਤੇ ਹਿਸਾਰ ਨਾਲ ਜੁੜੀਆਂ ਆਪਣੀਆਂ ਯਾਦਾਂ ਸਾਂਝਾ ਕੀਤੀਆਂ ਅਤੇ ਕਿਹਾ ਕਿ ਜਦੋਂ ਪਾਰਟੀ ਨੇ ਉਨ੍ਹਾਂ ਨੂੰ ਰਾਜ ਦੀ ਜ਼ਿੰਮੇਦਾਰੀ ਸੌਂਪੀ ਸੀ, ਤਦ ਉਨ੍ਹਾਂ ਨੇ ਅਨੇਕ ਸਾਥੀਆਂ ਦੇ ਨਾਲ ਮਿਲ ਕੇ ਕੰਮ ਕੀਤਾ ਸੀ। ਉਨ੍ਹਾਂ ਨੇ ਹਰਿਆਣਾ ਵਿੱਚ ਪਾਰਟੀ ਦੀ ਨੀਂਹ ਮਜ਼ਬੂਤ ਕਰਨ ਵਿੱਚ ਇਨ੍ਹਾਂ ਸਾਥੀਆਂ ਦੇ ਸਮਰਪਣ ਅਤੇ ਪ੍ਰਯਾਸਾਂ ਨੂੰ ਉਜਾਗਰ ਕੀਤਾ । ਉਨ੍ਹਾਂ ਨੇ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੇ ਲਕਸ਼ ਦੇ ਪ੍ਰਤੀ ਆਪਣੀ ਪਾਰਟੀ ਦੀ ਪ੍ਰਤੀਬੱਧਤਾ ‘ਤੇ ਮਾਣ ਵਿਅਕਤ ਕੀਤਾ ਅਤੇ ਇਸ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ।

ਸ਼੍ਰੀ ਮੋਦੀ ਨੇ ਕਿਹਾ, “ਅੱਜ ਪੂਰੇ ਦੇਸ਼ ਦੇ ਲਈ ਇੱਕ ਮਹੱਤਵਪੂਰਨ ਦਿਨ ਹੈ ਕਿਉਂਕਿ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ਹੈ।” ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਬਾਬਾ ਸਾਹੇਬ ਦਾ ਜੀਵਨ, ਸੰਘਰਸ਼ ਅਤੇ ਸੰਦੇਸ਼ ਸਰਕਾਰ ਦੀ 11 ਸਾਲ ਦੀ ਯਾਤਰਾ ਦਾ ਅਧਾਰ ਰਹੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਦਾ ਹਰ ਨਿਰਣੇ, ਹਰ ਨੀਤੀ ਅਤੇ ਹਰ ਦਿਨ ਬਾਬਾ ਸਾਹੇਬ ਦੀ ਕਲਪਨਾ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵੰਚਿਤਾਂ, ਦੱਬੇ -ਕੁਚਲੇ, ਸ਼ੋਸ਼ਿਤਾਂ, ਗ਼ਰੀਬਾਂ, ਆਦਿਵਾਸੀ ਭਾਈਚਾਰਿਆਂ ਅਤੇ ਮਹਿਲਾਵਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲਕਸ਼ਾਂ ਨੂੰ ਪ੍ਰਾਪਤ ਕਰਨ ਦੇ ਲਈ ਨਿਰੰਤਰ ਅਤੇ ਤੇਜ਼ ਵਿਕਾਸ ਉਨ੍ਹਾਂ ਦੀ ਸਰਕਾਰ ਦਾ ਮੰਤਰ ਰਿਹਾ ਹੈ।

ਸ਼੍ਰੀ ਕ੍ਰਿਸ਼ਣ ਦੀ ਪਵਿੱਤਰ ਭੂਮੀ ਅਤੇ ਭਗਵਾਨ ਰਾਮ ਦੀ ਨਗਰੀ ਦਰਮਿਆਨ ਸਿੱਧੇ ਸੰਪਰਕ ਦਾ ਪ੍ਰਤੀਕ, ਹਰਿਆਣਾ ਨੂੰ ਅਯੁੱਧਿਆ ਧਾਮ ਨਾਲ ਜੋੜਣ ਵਾਲੀਆਂ ਉਡਾਨਾਂ ਦੀ ਸ਼ੁਰੂਆਤ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹੋਰ ਸ਼ਹਿਰਾਂ ਦੇ ਲਈ ਵੀ ਉਡਾਣਾਂ ਜਲਦੀ ਹੀ ਸ਼ੁਰੂ ਹੋਣਗੀਆਂ। ਉਨ੍ਹਾਂ ਨੇ ਹਿਸਾਰ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ‘ਤੇ ਚਾਨਣਾ ਪਾਇਆ ਅਤੇ ਇਸ ਨੂੰ ਹਰਿਆਣਾ ਦੀਆਂ ਅਕਾਂਖਿਆਵਾਂ ਨੂੰ ਨਵੀਂ ਉਚਾਈਆਂ ‘ਤੇ ਲੈ ਜਾਣ ਦੀ ਦਿਸ਼ਾ ਵਿੱਚ ਇੱਕ ਕਦਮ ਦੱਸਿਆ। ਉਨ੍ਹਾਂ ਨੇ ਇਸ ਮਹੱਤਵਪੂਰਨ ਉਪਲਬਧੀ ਦੇ ਲਈ ਹਰਿਆਣਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਆਪਣੇ ਵਾਅਦੇ ਨੂੰ ਦੁਹਰਾਉਂਦੇ ਹੋਏ ਕਿ ਹਵਾਈ ਚੱਪਲ ਪਾਉਣ ਵਾਲੇ ਵੀ ਹਵਾਈ  ਜਹਾਜ਼ਾਂ ਵਿੱਚ ਉੱਡਣਗੇ, ਜੋ ਸੁਪਨਾ ਹੁਣ ਪੂਰੇ ਦੇਸ਼ ਵਿੱਚ ਸਾਕਾਰ ਹੋ ਰਿਹਾ ਹੈ, ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੇ 10 ਵਰ੍ਹਿਆਂ ਵਿੱਚ ਲੱਖਾਂ ਭਾਰਤੀਆਂ ਨੇ ਪਹਿਲੀ ਵਾਰ ਹਵਾਈ ਯਾਤਰਾ ਦਾ ਅਨੁਭਵ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਵੇਂ ਹਵਾਈ ਅੱਡੇ ਉਨ੍ਹਾਂ ਖੇਤਰਾਂ ਵਿੱਚ ਵੀ ਬਣਾਏ ਗਏ ਹਨ ਜਿੱਥੇ ਪਹਿਲਾਂ ਉਚਿਤ ਰੇਲਵੇ ਸਟੇਸ਼ਨ ਨਹੀਂ ਸੀ, ਉਨ੍ਹਾਂ ਨੇ ਦੱਸਿਆ ਕਿ 2014 ਤੋਂ ਪਹਿਲਾਂ ਭਾਰਤ ਵਿੱਚ 74 ਹਵਾਈ ਅੱਡੇ ਸੀ, ਉਹ ਸੰਖਿਆ 70 ਵਰ੍ਹਿਆਂ ਵਿੱਚ ਹਾਸਲ ਹੋਈ ਜਦਕਿ ਅੱਜ ਹਵਾਈ ਅੱਡਿਆਂ ਦੀ ਸੰਖਿਆ 150 ਤੋਂ ਅਧਿਕ ਹੋ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਡਾਨ ਯੋਜਨਾ ਦੇ ਤਹਿਤ ਲਗਭਗ 90 ਹਵਾਈ ਅੱਡਿਆਂ ਨੂੰ ਜੋੜਿਆ ਗਿਆ ਹੈ, ਜਿਸ ਵਿੱਚ 600 ਤੋਂ ਅਧਿਕ ਰੂਟ ਚਾਲੂ ਹਨ, ਜਿਸ ਨਾਲ ਕਈ ਲੋਕਾਂ ਦੇ ਲਈ ਸਸਤੀ ਹਵਾਈ ਯਾਤਰਾ ਸੰਭਵ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਾਲਾਨਾ ਹਵਾਈ ਯਾਤਰੀਆਂ ਦੀ ਸੰਖਿਆ ਰਿਕਾਰਡ ਤੋੜ ਰਹੀ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਭਿੰਨ ਏਅਰਲਾਈਨਾਂ ਨੇ 2,000 ਨਵੇਂ ਵਿਮਾਨਾਂ ਨੇ ਰਿਕਾਰਡ ਆਰਡਰ ਦਿੱਤੇ ਹਨ, ਜਿਸ ਨਾਲ ਪਾਇਲਟਾਂ, ਏਅਰ ਹੋਸਟੇਸ ਅਤੇ ਹੋਰ ਸੇਵਾਵਾਂ ਦੇ ਲਈ ਕਈ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਮਾਨ ਰੱਖ-ਰਖਾਅ ਖੇਤਰ ਵਿੱਚ ਰੋਜ਼ਗਾਰ ਦੇ ਮਹੱਤਵਪੂਰਨ ਅਵਸਰ ਪੈਦਾ ਹੋਣਗੇ। ਉਨ੍ਹਾਂ ਨੇ ਕਿਹਾ, “ਹਿਸਾਰ ਹਵਾਈ ਅੱਡਾ ਹਰਿਆਣਾ ਦੇ ਨੌਜਵਾਨਾਂ ਦੀਆਂ ਅਕਾਂਖਿਆਵਾਂ ਨੂੰ ਵਧਾਵੇਗਾ ਅਤੇ ਉਨ੍ਹਾਂ ਨੂੰ ਨਵੇਂ ਅਵਸਰ ਅਤੇ ਸੁਪਨੇ ਪ੍ਰਦਾਨ ਕੇਰਗਾ।”

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਗ਼ਰੀਬਾਂ ਦੇ ਭਲਾਈ ਅਤੇ ਸਮਾਜਿਕ ਨਿਆਂ ਨੂੰ ਸੁਨਿਸ਼ਚਿਤ ਕਰਦੇ ਹੋਏ ਕਨੈਕਟਿਵਿਟੀ ‘ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ, ਬਾਬਾ ਸਾਹੇਬ ਅੰਬੇਡਕਰ ਦੀ ਕਲਪਨਾ ਅਤੇ ਸੰਵਿਧਾਨ ਨਿਰਮਾਤਾਵਾਂ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰ ਰਹੀ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੇ ਨਾਲ ਕੀਤੇ ਗਏ ਵਿਵਹਾਰ ਦੇ ਲਈ ਕਾਂਗਰਸ ਪਾਰਟੀ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ਜਦੋਂ ਉਹ ਜਿਉਂਦੇ ਸੀ, ਤਾਂ ਉਨ੍ਹਾਂ ਨੇ ਉਨ੍ਹਾਂ ਦਾ ਅਪਮਾਨ ਕੀਤਾ, ਦੋ ਵਾਰ ਉਨ੍ਹਾਂ ਦੀ ਚੋਣਾਂ ਦੀ ਹਾਰ ਦੀ ਸਾਜਿਸ਼ ਰਚੀ ਅਤੇ ਉਨ੍ਹਾਂ ਨੂੰ ਵਿਵਸਥਾ ਤੋਂ ਬਾਹਰ ਕਰਨ ਦੀ ਸਾਜਿਸ਼ ਰਚੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਬਾਬਾ ਸਾਹੇਬ ਦੇ ਅਕਾਲ ਚਲਾਣੇ ਤੋਂ ਬਾਅਦ, ਪਾਰਟੀ ਨੇ ਉਨ੍ਹਾਂ ਦੀ ਵਿਰਾਸਤ ਨੂੰ ਮਿਟਾਉਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਦਬਾਉਣ ਦਾ ਵੀ ਪ੍ਰਯਾਸ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਡਾ. ਅੰਬੇਡਕਰ ਸੰਵਿਧਾਨ ਦੇ ਰੱਖਿਅਕ ਸਨ, ਜਦ ਕਿ ਉਹ ਇਸ ਦੇ ਵਿਨਾਸ਼ਕ ਬਣ ਗਏ। ਉਨ੍ਹਾਂ ਨੇ ਕਿਹਾ ਕਿ ਜਿੱਥੇ ਡਾ. ਅੰਬੇਡਕਰ ਸਮਾਨਤਾ ਲਿਆਉਣ ਦਾ ਲਕਸ਼ ਰੱਖਦੇ ਸੀ, ਉੱਥੇ ਕਾਂਗਰਸ ਨੇ ਦੇਸ਼ ਵਿੱਚ ਵੋਟ ਬੈਂਕ ਦੀ ਰਾਜਨੀਤੀ ਦਾ ਵਾਇਰਸ ਫੈਲਾਇਆ।

ਸ਼੍ਰੀ ਮੋਦੀ ਨੇ ਕਿਹਾ ਕਿ ਬਾਬਾ ਸਾਹੇਬ ਅੰਬੇਡਕਰ ਨੇ ਹਰ ਗ਼ਰੀਬ ਅਤੇ ਹਾਸ਼ੀਏ ‘ਤੇ ਪਏ ਵਿਅਕਤੀ ਦੇ ਲਈ ਸਨਮਾਨ ਦਾ ਜੀਵਨ ਦੇਖਿਆ ਸੀ, ਜਿਸ ਨਾਲ ਉਹ ਸੁਪਨੇ ਦੇਖ ਸਕਣ ਅਤੇ ਆਪਣੀਆਂ ਅਕਾਂਖਿਆਵਾਂ ਨੂੰ ਪੂਰਾ ਕਰ ਸਕਣ। ਉਨ੍ਹਾਂ ਨੇ ਆਪਣੇ ਲੰਬੇ ਕਾਰਜਕਾਲ ਦੌਰਾਨ ਐੱਸਸੀ, ਐੱਸਟੀ ਅਤੇ ਓਬੀਸੀ ਭਾਈਚਾਰਿਆਂ ਦੇ ਨਾਲ ਦੂਸਰੇ ਦਰਜੇ ਦੇ ਨਾਗਰਿਕ ਜਿਹਾ ਵਿਵਹਾਰ ਕਰਨ ਦੇ ਲਈ ਪਿਛਲੀ ਸਰਕਾਰ ਦੀ ਅਲੋਚਨਾ ਕੀਤੀ। ਉਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਅਸਮਾਨਤਾ ਨੂੰ ਉਜਾਗਰ ਕੀਤਾ, ਜਿੱਥੇ ਪਾਣੀ ਕੁਝ ਨੇਤਾਵਾਂ ਦੇ ਸਵੀਮਿੰਗ ਪੂਲ ਤੱਕ ਪਹੁੰਚ ਗਿਆ, ਲੇਕਿਨ ਪਿੰਡਾਂ ਤੱਕ ਪਹੁੰਚਣ ਵਿੱਚ ਨਾਕਾਮ ਰਿਹਾ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦੇ 70 ਸਾਲ ਬਾਅਦ ਵੀ, ਕੇਵਲ 16 ਪ੍ਰਤੀਸ਼ਤ ਗ੍ਰਾਮੀਣ ਘਰਾਂ ਵਿੱਚ ਨਲ ਦੇ ਪਾਣੀ ਦਾ ਕਨੈਕਸ਼ਨ ਸੀ, ਜਿਸ ਦਾ ਐੱਸਸੀ, ਐੱਸਟੀ ਅਤੇ ਓਬੀਸੀ ਭਾਈਚਾਰਿਆਂ ‘ਤੇ ਪ੍ਰਤੀਕੂਲ ਪ੍ਰਭਾਵ ਪਿਆ।

ਉਨ੍ਹਾਂ ਨੇ ਸਾਂਝਾ ਕੀਤਾ ਕਿ ਪਿਛਲੇ 6-7 ਵਰ੍ਹਿਆਂ ਵਿੱਚ, ਉਨ੍ਹਾਂ ਦੀ ਸਰਕਾਰ ਨੇ 12 ਕਰੋੜ ਤੋਂ ਅਧਿਕ ਗ੍ਰਾਮੀਣ ਘਰਾਂ ਵਿੱਚ ਨਲ ਦੇ ਪਾਣੀ ਦਾ ਕਨੈਕਸ਼ਨ ਪ੍ਰਦਾਨ ਕੀਤਾ ਹੈ, ਜਿਸ ਨਾਲ ਕਵਰੇਜ 80 ਪ੍ਰਤੀਸ਼ਤ ਗ੍ਰਾਮੀਣ ਘਰਾਂ ਤੱਕ ਪਹੁੰਚ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਬਾਬਾ ਸਾਹੇਬ ਦੇ ਅਸ਼ੀਰਵਾਦ ਨਾਲ, ਹਰ ਘਰ ਤੱਕ ਨਲ ਦਾ ਪਾਣੀ ਪਹੁੰਚੇਗਾ। ਉਨ੍ਹਾਂ ਨੇ ਸ਼ੌਚਾਲਯਾਂ ਦੀ ਕਮੀ ਦੀ ਵੀ ਚਰਚਾ ਕੀਤੀ, ਜਿਸ ਨੇ ਐੱਸਸੀ, ਐੱਸਟੀ ਅਤੇ ਓਬੀਸੀ ਭਾਈਚਾਰਿਆਂ ਨੂੰ ਗੰਭੀਰ ਤੌਰ ‘ਤੇ ਪ੍ਰਭਾਵਿਤ ਕੀਤਾ। ਉਨ੍ਹਾਂ ਨੇ ਵੰਚਿਤਾਂ ਦੇ ਲਈ ਸਨਮਾਨ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ 11 ਕਰੋੜ ਤੋਂ ਅਧਿਕ ਸ਼ੌਚਾਲਯਾਂ ਦੇ ਨਿਰਮਾਣ ਵਿੱਚ ਸਰਕਾਰ ਦੇ ਪ੍ਰਯਾਸਾਂ ‘ਤੇ ਚਾਨਣਾ ਪਾਇਆ।

ਕਾਨੂੰਨ ਤੋਂ ਛੂਟ ਪ੍ਰਾਪਤ ਪਿਛਲੀ ਸਰਕਾਰ ਦੀ ਅਲੋਚਨਾ ਕਰਦੇ ਹੋਏ, ਜਿਸ ਦੇ ਦੌਰਾਨ ਐੱਸਸੀ, ਐੱਸਟੀ ਅਤੇ ਓਬੀਸੀ ਭਾਈਚਾਰਿਆਂ ਨੂੰ ਮਹੱਤਵਪੂਰਨ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ, ਇੱਥੇ ਤੱਕ ਕਿ ਬੈਂਕਾਂ ਤੱਕ ਪਹੁੰਚ ਵੀ ਇੱਕ ਦੂਰ ਦਾ ਸੁਪਨਾ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਮਾ, ਲੋਨ ਅਤੇ ਵਿੱਤੀ ਸਹਾਇਤਾ ਉਨ੍ਹਾਂ ਦੇ ਲਈ ਸਿਰਫ਼ ਅਕਾਂਖਿਆਵਾਂ ਸਨ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਤਹਿਤ, ਜਨ ਧਨ ਖਾਤਿਆਂ ਦੇ ਸਭ ਤੋਂ ਵੱਡੇ ਲਾਭਾਰਥੀ ਐੱਸਸੀ, ਐੱਸਟੀ ਅਤੇ ਓਬੀਸੀ ਭਾਈਚਾਰੇ ਤੋਂ ਹਨ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਅੱਜ, ਇਹ ਵਿਅਕਤੀ ਆਤਮਵਿਸ਼ਵਾਸ ਦੇ ਨਾਲ ਆਪਣੇ ਰੁਪੇ ਕਾਰਡ ਦਿਖਾਉਂਦੇ ਹਨ, ਜੋ ਉਨ੍ਹਾਂ ਦੇ ਵਿੱਤੀ ਸਮਾਵੇਸ਼ਨ ਅਤੇ ਸਸ਼ਕਤੀਕਰਣ ਦਾ ਪ੍ਰਤੀਕ ਹੈ।

ਸ਼੍ਰੀ ਮੋਦੀ ਨੇ ਪਵਿੱਤਰ ਸੰਵਿਧਾਨ ਨੂੰ ਸੱਤਾ ਹਾਸਲ ਕਰਨ ਦੇ ਲਈ ਸਿਰਫ਼ ਇੱਕ ਸਾਧਨ ਵਿੱਚ ਬਦਲਣ ਦੇ ਲਈ ਕਾਂਗਰਸ ਪਾਰਟੀ ਦੀ ਅਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ‘ਤੇ ਸੱਤਾ ਦਾ ਸੰਕਟ ਆਇਆ, ਤਾਂ ਉਨ੍ਹਾਂ ਨੇ ਸੰਵਿਧਾਨ ਨੂੰ ਕੁਚਲ ਦਿੱਤਾ। ਉਨ੍ਹਾਂ ਨੇ ਐਮਰਜੈਂਸੀ ਦੀ ਮਿਆਦ ‘ਤੇ ਚਾਨਣਾ ਪਾਇਆ, ਜਿਸ ਦੌਰਾਨ ਤਤਕਾਲੀ ਸਰਕਾਰ ਨੇ ਸੱਤਾ ਬਣਾਏ ਰੱਖਣ ਦੇ ਲਈ ਸੰਵਿਧਾਨ ਦੀ ਭਾਵਨਾ ਨੂੰ ਕਮਜ਼ੋਰ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੰਵਿਧਾਨ ਦਾ ਸਾਰ ਸਾਰਿਆਂ ਦੇ ਲਈ ਸਮਾਨ ਨਾਗਰਿਕ ਸੰਹਿਤਾ ਸੁਨਿਸ਼ਚਿਤ ਕਰਨਾ ਹੈ, ਲੇਕਿਨ ਤਤਕਾਲੀ ਸਰਕਾਰ ਨੇ ਇਸ ਨੂੰ ਕਦੇ ਲਾਗੂ ਨਹੀਂ ਕੀਤਾ। ਉਨ੍ਹਾਂ ਨੇ ਉੱਤਰਾਖੰਡ ਵਿੱਚ ਸਮਾਨ ਨਾਗਰਿਕ ਸੰਹਿਤਾ ਦੇ ਲਾਗੂਕਰਨ ਦਾ ਵਿਰੋਧ ਕੀਤਾ, ਜਦਕਿ ਇਹ ਸੰਵਿਧਾਨ ਦੇ ਸਿਧਾਂਤਾਂ ਦੇ ਅਨੁਰੂਪ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੰਵਿਧਾਨ ਵਿੱਚ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਹੋਰ ਪਿਛੜੇ ਵਰਗ ਦੇ ਲਈ ਰਿਜ਼ਰਵੇਸ਼ਨ ਦਾ ਪ੍ਰਾਵਧਾਨ ਹੈ, ਲੇਕਿਨ ਕਾਂਗਰਸ ਨੇ ਇਸ ਨੂੰ ਤੁਸ਼ਟੀਕਰਣ ਦੇ ਸਾਧਨ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਕਰਨਾਟਕ ਵਿੱਚ ਵਰਤਮਾਨ ਸਰਕਾਰ ਦੁਆਰਾ ਧਰਮ ਦੇ ਅਧਾਰ ‘ਤੇ ਸਰਕਾਰੀ ਟੈਂਡਰਾਂ ਵਿੱਚ ਰਿਜ਼ਰਵੇਸ਼ਨ ਦਿੱਤੇ ਜਾਣ ਦੀ ਹਾਲੀਆ ਰਿਪੋਰਟ ‘ਤੇ ਚਾਨਣਾ ਪਾਇਆ, ਜਦਕਿ ਸੰਵਿਧਾਨ ਵਿੱਚ ਅਜਿਹੇ ਪ੍ਰਾਵਧਾਨਾਂ ਦੀ ਅਨੁਮਤੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਤੁਸ਼ਟੀਕਰਣ ਦੀਆਂ ਨੀਤੀਆਂ ਨੇ ਮੁਸਲਿਮ ਭਾਈਚਾਰੇ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ, ਜਿਸ ਦਾ ਲਾਭ ਕੇਵਲ ਕੁਝ ਕੱਟੜਪੰਥੀ ਰਾਜਨੀਤਿਕ ਵਿਚਾਰਾਂ ਵਾਲੇ ਵਿਅਕਤੀਆਂ ਨੂੰ ਮਿਲਿਆ ਹੈ, ਜਦਿਕ ਬਾਕੀ ਸਮਾਜ ਅਣਗੌਲਿਆ, ਅਨਪੜ੍ਹ, ਅਤੇ ਗ਼ਰੀਬ ਬਣਿਆ ਹੋਇਆ ਹੈ। ਉਨ੍ਹਾਂ ਨੇ ਵਕਫ਼ ਕਾਨੂੰਨ ਨੂੰ ਪਿਛਲੀ ਸਰਕਾਰ ਦੀ ਦੋਸ਼ਪੂਰਣ ਨੀਤੀਆਂ ਦਾ ਸਭ ਤੋਂ ਵੱਡਾ ਸਬੂਤ ਦੱਸਿਆ। ਉਨ੍ਹਾਂ ਨੇ ਕਿਹਾ ਕਿ 2013 ਵਿੱਚ, ਚੋਣਾਂ ਤੋਂ ਕੁਝ ਮਹੀਨੇ ਪਹਿਲਾਂ, ਕਾਂਗਰਸ ਨੇ ਆਪਣੇ ਵੋਟ ਬੈਂਕ ਨੂੰ ਖੁਸ਼ ਕਰਨ ਦੇ ਲਈ ਵਕਫ਼ ਕਾਨੂੰਨ ਵਿੱਚ ਸੰਸ਼ੋਧਨ ਕੀਤਾ, ਅਤੇ ਇਸ ਨੂੰ ਕਈ ਸੰਵਿਧਾਨਕ ਪ੍ਰਾਵਧਾਨਾਂ ਤੋਂ ਉੱਪਰ ਉਠਾ ਦਿੱਤਾ।

ਮੁਸਲਮਾਨਾਂ ਦੀ ਭਲਾਈ ਦੇ ਲਈ ਕੰਮ ਕਰਨ ਦਾ ਦਾਅਵਾ ਕਰਨ ਅਤੇ ਸਾਰਥਕ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਦੇ ਲਈ ਕਾਂਗਰਸ ਦੀ ਅਲੋਚਨਾ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਜੇਕਰ ਪਾਰਟੀ ਅਸਲ ਵਿੱਚ ਮੁਸਲਿਮ ਭਾਈਚਾਰੇ ਦੀ ਪਰਵਾਹ ਕਰਦੀ, ਤਾਂ ਉਨ੍ਹਾਂ ਨੂੰ ਕਿਸੇ ਮੁਸਲਿਮ ਨੂੰ ਆਪਣਾ ਪਾਰਟੀ ਪ੍ਰਧਾਨ ਨਿਯੁਕਤ ਕਰਨਾ ਚਾਹੀਦਾ ਸੀ ਜਾਂ ਆਪਣੇ 50 ਪ੍ਰਤੀਸ਼ਤ ਟਿਕਟ ਮੁਸਲਿਮ ਉਮੀਦਵਾਰਾਂ ਨੂੰ ਅਲਾਟ ਕਰਨੇ ਚਾਹੀਦੇ ਸੀ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ ਇਰਾਦੇ ਕਦੇ ਵੀ ਮੁਸਲਮਾਨਾਂ ਦੀ ਵਾਸਤਵਿਕ ਭਲਾਈ ਨਾਲ ਜੁੜੇ ਨਹੀਂ ਸੀ, ਜਿਸ ਨਾਲ ਉਨ੍ਹਾਂ ਦੀ ਅਸਲੀ ਪਹਿਚਾਣ ਉਜਾਗਰ ਹੁੰਦੀ ਹੈ। ਵਕਫ਼ ਦੇ ਤਹਿਤ ਗ਼ਰੀਬਾਂ, ਬੇਸਹਾਰਾ ਮਹਿਲਾਵਾਂ ਅਤੇ ਬੱਚਿਆਂ ਨੂੰ ਲਾਭ ਪਹੁੰਚਾਉਣ ਦੇ ਲਈ ਨਿਰਧਾਰਿਤ ਭੂਮੀ ਦੇ ਵਿਸ਼ਾਲ ਭੂਭਾਗ ‘ਤੇ ਚਾਨਣਾ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਦੱਸਿਆ ਕਿ ਇਸ ਦੀ ਬਜਾਏ ਕੁਝ ਮਾਫੀਆ ਦਲਿਤਾਂ, ਪਿਛੜੇ ਵਰਗਾਂ ਅਤੇ ਆਦਿਵਾਸੀਆਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰ ਰਹੇ ਹਨ, ਜਿਸ ਨਾਲ ਪਸਮੰਦਾ ਮੁਸਲਿਮ ਭਾਈਚਾਰੇ ਨੂੰ ਕੋਈ ਲਾਭ ਨਹੀਂ ਮਿਲ ਰਿਹਾ ਹੈ।

ਉਨ੍ਹਾਂ ਨੇ ਜ਼ਿਕਰ ਕੀਤਾ ਕਿ ਵਕਫ਼ ਕਾਨੂੰਨ ਵਿੱਚ ਸੰਸ਼ੋਧਨ ਨਾਲ ਇਸ ਤਰ੍ਹਾਂ ਦੇ ਸੋਸ਼ਣ ਨੂੰ ਸਮਾਪਤ ਕੀਤਾ ਜਾਵੇਗਾ, ਸੰਸ਼ੋਧਿਤ ਕਾਨੂੰਨ ਵਿੱਚ ਇੱਕ ਮਹੱਤਵਪੂਰਨ ਨਵੇਂ ਪ੍ਰਾਵਧਾਨ ‘ਤੇ ਜ਼ੋਰ ਦਿੰਦੇ ਹੋਏ, ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਵਕਫ਼ ਬੋਰਡ ਆਦਿਵਾਸੀਆਂ ਦੀਆਂ ਜ਼ਮੀਨਾਂ ਨੂੰ ਛੂਹ ਨਹੀਂ ਸਕਦੇ। ਉਨ੍ਹਾਂ ਨੇ ਇਸ ਨੂੰ ਆਦਿਵਾਸੀ ਹਿਤਾਂ ਦੀ ਰੱਖਿਆ ਵਿੱਚ ਇੱਕ ਵੱਡਾ ਕਦਮ ਦੱਸਿਆ। ਉਨ੍ਹਾਂ ਨੇ ਕਿਹਾ ਕਿ ਨਵੇਂ ਪ੍ਰਾਵਧਾਨ ਵਕਫ਼ ਦੀ ਪਵਿੱਤਰਤਾ ਦਾ ਸਨਮਾਨ ਕਰਨਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਗ਼ਰੀਬ ਅਤੇ ਪਸਮੰਦਾ ਮੁਸਲਿਮ ਪਰਿਵਾਰਾਂ, ਮਹਿਲਾਵਾਂ ਅਤੇ ਬੱਚਿਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਹ ਸੰਵਿਧਾਨ ਦੀ ਸੱਚੀ ਭਾਵਨਾ ਅਤੇ ਅਸਲ ਸਮਾਜਿਕ ਨਿਆਂ ਨੂੰ ਦਰਸਾਉਂਦਾ ਹੈ।

ਬਾਬਾ ਸਾਹੇਬ ਅੰਬੇਡਕਰ ਦੀ ਵਿਰਾਸਤ ਦਾ ਸਨਮਾਨ ਕਰਨ ਅਤੇ ਭਾਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਲਈ 2014 ਤੋਂ ਸਰਕਾਰ ਦੁਆਰਾ ਉਠਾਏ ਗਏ ਅਨੇਕ ਕਦਮਾਂ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਅਤੇ ਵਿਦੇਸ਼ਾਂ ਵਿੱਚ ਬਾਬਾ ਸਾਹੇਬ ਨਾਲ ਜੁੜੇ ਸਥਾਨਾਂ ਦੀ ਵਰ੍ਹਿਆਂ ਤੱਕ ਉਡੀਕ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੰਬਈ ਵਿੱਚ ਇੰਦੁ ਮਿਲ ਵਿੱਚ ਬਾਬਾ ਸਾਹੇਬ ਦਾ ਸਮਾਰਕ ਬਣਾਉਣ ਦੇ ਲਈ ਵੀ ਲੋਕਾਂ ਨੂੰ ਵਿਰੋਧ ਕਰਨਾ ਪਿਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੇ ਮਹੂ ਵਿੱਚ ਬਾਬਾ ਸਾਹੇਬ ਦੇ ਜਨਮ ਸਥਾਨ, ਲੰਦਨ ਵਿੱਚ ਉਨ੍ਹਾਂ ਦੇ ਵਿਦਿਅਕ ਸਥਲ, ਦਿੱਲੀ ਵਿੱਚ ਉਨ੍ਹਾਂ ਦੇ ਮਹਾਪਰਿਨਿਰਵਾਣ ਸਥਲ ਅਤੇ ਨਾਗਪੁਰ ਵਿੱਚ ਉਨ੍ਹਾਂ ਦੀ ਦੀਕਸ਼ਾ ਭੂਮੀ ਸਹਿਤ ਸਾਰੇ ਪ੍ਰਮੁੱਖ ਸਥਲਾਂ ਨੂੰ ਵਿਕਸਿਤ ਕੀਤਾ ਹੈ ਅਤੇ ਉਨ੍ਹਾਂ ਨੂੰ “ਪੰਚਤੀਰਥ” ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਾਬਾ ਸਾਹੇਬ ਨੂੰ ਸ਼ਰਧਾਂਜਲੀ ਦੇਣ ਦੇ ਲਈ ਦੀਕਸ਼ਾ ਭੂਮੀ ਦਾ ਦੌਰਾ ਕਰਨ ਦੇ ਆਪਣੇ ਸੁਭਾਗ ਨੂੰ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨੇ ਸਮਾਜਿਕ ਨਿਆਂ ਬਾਰੇ ਵੱਡੇ-ਵੱਡੇ ਦਾਅਵੇ ਕਰਨ ਦੇ ਲਈ ਕਾਂਗਰਸ ਦੀ ਅਲੋਚਨਾ ਕੀਤੀ, ਜਦਕਿ ਆਪਣੇ ਕਾਰਜਕਾਲ ਦੌਰਾਨ ਬਾਬਾ ਸਾਹੇਬ ਅਤੇ ਚੌਧਰੀ ਚਰਣ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਬਾਬਾ ਸਾਹੇਬ ਨੂੰ ਭਾਰਤ ਰਤਨ ਤਦੇ ਦਿੱਤਾ ਗਿਆ ਜਦੋਂ ਕੇਂਦਰ ਵਿੱਚ ਭਾਜਪਾ ਸਮਰਥਿਤ ਸਰਕਾਰ ਸੱਤਾ ਵਿੱਚ ਸੀ ਅਤੇ ਚੌਧਰੀ ਚਰਣ ਸਿੰਘ ਨੂੰ ਵੀ ਉਨ੍ਹਾਂ ਦੀ ਪਾਰਟੀ ਨੇ ਹੀ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਸੀ।

ਸਮਾਜਿਕ ਨਿਆਂ ਅਤੇ ਗ਼ਰੀਬਾਂ ਦੀ ਭਲਾਈ ਦੇ ਮਾਰਗ ਨੂੰ ਲਗਾਤਾਰ ਮਜ਼ਬੂਤ ਕਰਨ ਦੇ ਲਈ ਹਰਿਆਣਾ ਸਰਕਾਰ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੌਰਾਨ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਦੀ ਗੰਭੀਰ ਸਥਿਤੀ ‘ਤੇ ਚਾਨਣਾ ਪਾਇਆ, ਜਿੱਥੇ ਵਿਅਕਤੀਆਂ ਨੂੰ ਰਾਜਨੀਤਕ ਸਬੰਧਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ ਜਾਂ ਰੋਜ਼ਗਾਰ ਪਾਉਣ ਦੇ ਲਈ ਪਰਿਵਾਰਕ ਸੰਪੱਤੀ ਵੇਚਣੀ ਪੈਂਦੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ‘ਤੇ ਸੰਤੋਸ਼ ਵਿਅਕਤ ਕੀਤਾ, ਜਿਸ ਨੇ ਇਨ੍ਹਾਂ ਭ੍ਰਸ਼ਟ ਪ੍ਰਥਾਵਾਂ ਨੂੰ  ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਰਿਸ਼ਵਤ ਜਾਂ ਸਿਫਾਰਿਸ਼ਾਂ ਦੇ ਬਿਨਾ ਨੌਕਰੀ ਦੇਣ ਦੇ ਹਰਿਆਣਾ ਦੇ ਜ਼ਿਕਰਯੋਗ ਟ੍ਰੈਕ ਰਿਕਾਰਡ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਰਿਆਣਾ ਦੇ 25,000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਪਾਉਣ ਤੋਂ ਰੋਕਣ ਦੇ ਲਈ ਹਰ ਸੰਭਵ ਪ੍ਰਯਾਸ ਕੀਤਾ ਸੀ। ਹਾਲਾਕਿ, ਜਿਵੇਂ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਹੁਦਾ ਸੰਭਾਲਿਆ, ਯੋਗ ਉਮੀਦਵਾਰਾਂ ਨੂੰ ਹਜ਼ਾਰਾਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਉਨ੍ਹਾਂ ਨੇ ਇਸ ਨੂੰ ਉਨ੍ਹਾਂ ਦੇ ਸੁਸ਼ਾਸਨ ਦਾ ਇੱਕ ਉਦਾਹਰਣ ਦੱਸਿਆ ਅਤੇ ਆਉਣ ਵਾਲੇ ਵਰ੍ਹਿਆਂ ਵਿੱਚ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕਰਨ ਦੇ ਲਈ ਸਰਕਾਰ ਦੇ ਰੋਡਮੈਪ ਦੀ ਸ਼ਲਾਘਾ ਕੀਤੀ।

ਦੇਸ਼ ਦੇ ਲਈ ਹਰਿਆਣਾ ਦੇ ਮਹੱਤਵਪੂਰਨ ਯੋਗਦਾਨ ‘ਤੇ ਜ਼ੋਰ ਦਿੰਦੇ ਹੋਏ, ਜਿੱਥੇ ਵੱਡੀ ਸੰਖਿਆ ਵਿੱਚ ਯੁਵਾ ਸਸ਼ਤਰ ਬਲਾਂ ਵਿੱਚ ਸੇਵਾ ਨਿਭਾ ਰਹੇ ਹਨ, ਸ਼੍ਰੀ ਮੋਦੀ ਨੇ ਵੰਨ ਰੈਂਕ ਵੰਨ ਪੈਂਸ਼ਨ (ਓਆਰਓਪੀ) ਯੋਜਨਾ ਬਾਰੇ ਦਹਾਕਿਆਂ ਤੱਕ ਠੱਗੀ ਕਰਨ ਦੇ ਲਈ ਪਿਛਲੀਆਂ ਸਰਕਾਰਾਂ ਦੀ ਅਲੋਚਨਾ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਓਆਰਓਪੀ ਨੂੰ ਲਾਗੂ ਕਰਨ ਦਾ ਕੰਮ ਉਨ੍ਹਾਂ ਦੀ ਸਰਕਾਰ ਨੇ ਹੀ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਓਆਰਓਪੀ ਦੇ ਤਹਿਤ ਹਰਿਆਣਾ ਦੇ ਸਾਬਕਾ ਸੈਨਿਕਾਂ (ex-servicemen) ਨੂੰ 13,500 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਨੇ ਦੇਸ਼ ਦੇ ਸੈਨਿਕਾਂ ਨੂੰ ਗੁੰਮਰਾਹ ਕਰਦੇ ਹੋਏ ਇਸ ਯੋਜਨਾ ਦੇ ਲਈ ਕੇਵਲ 500 ਕਰੋੜ ਰੁਪਏ ਦਿੱਤੇ ਸੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਪਿਛਲੀ ਸਰਕਾਰ ਨੇ ਕਦੇ ਵੀ ਦਲਿਤਾਂ, ਪਿਛੜੇ ਵਰਗਾਂ ਜਾਂ ਸੈਨਿਕਾਂ ਦਾ ਸਹੀ ਮਾਇਨੇ ਵਿੱਚ ਸਮਰਥਨ ਨਹੀਂ ਕੀਤਾ।

ਵਿਕਸਿਤ ਭਾਰਤ ਦੇ ਸੁਪਨੇ ਨੂੰ ਮਜ਼ਬੂਤ ਕਰਨ ਵਿੱਚ ਹਰਿਆਣਾ ਦੀ ਭੂਮਿਕਾ ‘ਤੇ ਭਰੋਸਾ ਜਤਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਖੇਡ ਜਾਂ ਖੇਤੀਬਾੜੀ ਦੇ ਖੇਤਰ ਵਿੱਚ ਰਾਜ ਦੀ ਆਲਮੀ ਪ੍ਰਭਾਵ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਹਰਿਆਣਾ ਦੇ ਨੌਜਵਾਨਾਂ ‘ਤੇ ਆਪਣਾ ਭਰੋਸਾ ਜਤਾਇਆ ਅਤੇ ਨਵੇਂ ਹਵਾਈ ਅੱਡੇ ਅਤੇ ਉਡਾਣਾਂ ਨੂੰ ਹਰਿਆਣਾ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਪ੍ਰੇਰਣਾ ਦੱਸਿਆ ਅਤੇ ਇਸ ਨਵੀਂ ਉਪਲਬਧੀ ਦੇ ਲਈ ਹਰਿਆਣਾ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਆਪਣੇ ਭਾਸ਼ਣ ਦਾ ਸਮਾਪਨ ਕੀਤਾ।

ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ, ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ, ਸ਼੍ਰੀ ਮੁਰਲੀਧਰ ਮੋਹੋਲ ਸਹਿਤ ਹੋਰ ਪਤਵੰਤੇ ਮੌਜੂਦ ਸਨ।

 

ਪਿਛੋਕੜ

ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੀ ਨਵੀਂ ਟਰਮੀਨਲ ਬਿਲਡਿੰਗ ਵਿੱਚ ਇੱਕ ਅਤਿਆਧੁਨਿਕ ਟਰਮੀਨਲ, ਇੱਕ ਕਾਰਗੋ ਟਰਮੀਨਲ ਅਤੇ ਇੱਕ ਏਟੀਸੀ ਬਿਲਡਿੰਗ ਸ਼ਾਮਲ ਹੋਵੇਗੀ। ਹਿਸਾਰ ਤੋਂ ਅਯੁੱਧਿਆ (ਹਫ਼ਤੇ ਵਿੱਚ ਦੋ ਵਾਰ) ਦੇ ਲਈ ਨਿਰਧਾਰਿਤ ਉਡਾਣਾਂ ਅਤੇ ਜੰਮੂ, ਅਹਿਮਦਾਬਾਦ, ਜੈਪੁਰ ਅਤੇ ਚੰਡੀਗੜ੍ਹ ਦੇ ਲਈ ਹਫ਼ਤੇ ਵਿੱਚ ਤਿੰਨ ਉਡਾਣਾਂ ਦੇ ਨਾਲ ਇਹ ਉਪਲਬਧੀ ਹਰਿਆਣਾ ਦੀ ਏਵੀਏਸ਼ਨ ਕਨੈਕਟਿਵਿਟੀ ਵਿੱਚ ਇੱਕ ਮਹੱਤਵਪੂਰਨ ਛਲਾਂਗ ਹੋਵੇਗੀ।

***************

ਐੱਮਜੇਪੀਐੱਸ/ਐੱਸਆਰ