ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਐੱਸਸੀਓ (SCO) ਸਮਿਟ ਦੇ ਮੌਕੇ ‘ਤੇ ਸਮਰਕੰਦ ਵਿੱਚ ਆਪਣੀ ਮੁਲਾਕਾਤ ਤੋਂ ਬਾਅਦ, ਦੋਵਾਂ ਲੀਡਰਾਂ ਨੇ ਊਰਜਾ ਸਹਿਯੋਗ, ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ ਸਹਿਯੋਗ ਅਤੇ ਹੋਰ ਪ੍ਰਮੁੱਖ ਖੇਤਰਾਂ ਸਮੇਤ ਦੁਵੱਲੇ ਸਬੰਧਾਂ ਦੇ ਕਈ ਪਹਿਲੂਆਂ ਦੀ ਸਮੀਖਿਆ ਕੀਤੀ।
ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੇ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਅੱਗੇ ਵਧਣ ਦੇ ਇੱਕੋ-ਇੱਕ ਤਰੀਕੇ ਦੇ ਰੂਪ ਵਿੱਚ, ਗੱਲਬਾਤ ਅਤੇ ਕੂਟਨੀਤੀ ਦੇ ਆਪਣੇ ਸੱਦੇ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਜੀ-20 ਦੀ ਭਾਰਤ ਦੀ ਮੌਜੂਦਾ ਪ੍ਰੈਜ਼ੀਡੈਂਸੀ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੀਆਂ ਮੁੱਖ ਤਰਜੀਹਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਸ਼ੰਘਾਈ ਸਹਿਯੋਗ ਸੰਗਠਨ ਦੀ ਭਾਰਤ ਦੀ ਚੇਅਰਸ਼ਿਪ ਦੌਰਾਨ ਦੋਵਾਂ ਦੇਸ਼ਾਂ ਦੇ ਮਿਲ ਕੇ ਕੰਮ ਕਰਨ ਦੀ ਵੀ ਉਮੀਦ ਕੀਤੀ।
ਲੀਡਰਾਂ ਨੇ ਇੱਕ ਦੂਸਰੇ ਦੇ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਸਹਿਮਤੀ ਪ੍ਰਗਟਾਈ।
*********
ਡੀਐੱਸ/ਐੱਸਟੀ/ਏਕੇ