ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਤੰਤਰ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਅਤੇ ਖੇਤਰੀ ਮਹੱਤਵ ਦੇ ਮੁੱਦਿਆਂ ’ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ-ਇਰਾਨ ਸਬੰਧ ਜਨ-ਜਨ ਦੇ ਦਰਮਿਆਨ ਮਜ਼ਬੂਤ ਸੰਪਰਕ ਦੇ ਨਾਲ-ਨਾਲ ਕਰੀਬੀ ਇਤਿਹਾਸਿਕ ਅਤੇ ਸੱਭਿਅਤਾਗਤ ਸਬੰਧਾਂ ’ਤੇ ਅਧਾਰਿਤ ਹੈ।
ਦੋਹਾਂ ਨੇਤਾਵਾਂ ਨੇ ਕਨੈਕਟੀਵਿਟੀ ਹੱਬ ਦੇ ਰੂਪ ਵਿੱਚ ਚਾਬਹਾਰ ਬੰਦਰਗਾਹ ਦੀ ਪੂਰੀ ਸਮਰੱਥਾ ਦਾ ਉਪਯੋਗ ਕਰਨ ਸਹਿਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਦੋਹਾਂ ਨੇਤਾਵਾਂ ਨੇ ਬ੍ਰਿਕਸ ਦੇ ਵਿਸਤਾਰ ਸਹਿਤ ਬਹੁਪੱਖੀ ਮੰਚਾਂ ’ਤੇ ਸਹਿਯੋਗ ਬਾਰੇ ਭੀ ਚਰਚਾ ਕੀਤੀ ਅਤੇ ਉਹ ਦੱਖਣ ਅਫਰੀਕਾ ਵਿੱਚ ਆਗਾਮੀ ਬ੍ਰਿਕਸ ਸਮਿਟ ਦੇ ਦੌਰਾਨ ਆਪਣੀ ਬੈਠਕ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ।
*****
ਡੀਐੱਸ