Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸਾਂਸਦਾਂ ਦੇ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਸਾਂਸਦਾਂ ਦੇ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ  ਹੋਏ

ਪ੍ਰਧਾਨ ਮੰਤਰੀ ਸਾਂਸਦਾਂ ਦੇ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ  ਹੋਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਸਾਂਸਦਾਂ ਦੇ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ। ਇਹ ਸਮਾਰੋਹ ਨਵੀਂ ਦਿੱਲੀ ਵਿੱਚ ਇੰਡੀਅਨ ਪਾਰਲੀਮੈਂਟਰੀ ਗਰੁੱਪ ਵੱਲੋਂ ਆਯੋਜਿਤ ਕੀਤਾ ਗਿਆ ਸੀ। ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸੰਸਦ ਦੇ ਕੇਂਦਰੀ ਹਾਲ ਵਿੱਚ ਸਾਂਸਦਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ। ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਸ਼੍ਰੀਮਤੀ ਸੁਮਿੱਤਰਾ ਮਹਾਜਨ ਵੀ ਸਮਾਰੋਹ ਵਿੱਚ ਹਾਜ਼ਰ ਸਨ।

ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਾਂਸਦਾਂ ਨਾਲ ਕੰਮ ਕਰਨਾ ਅਤੇ ਉਨ੍ਹਾਂ ਤੋਂ ਕੁਝ ਸਿੱਖਣਾ ਇਕ ਸਨਮਾਨ ਦੀ ਗੱਲ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ 125 ਕਰੋੜ ਭਾਰਤੀਆਂ ਦੇ ਸੁਪਨਿਆਂ ਅਤੇ ਆਵਾਜ਼ ਦੀ ਨੁਮਾਇੰਦਗੀ ਕਰਦੀ ਹੈ। ਉਨ੍ਹਾਂ ਹੋਰ ਕਿਹਾ ਕਿ ਸੰਸਦ ਵਿੱਚ ਜੋ ਕੁਝ ਵੀ ਕਿਹਾ ਜਾਂਦਾ ਹੈ ਉਸ ਦਾ ਬਹੁਤ ਮਹੱਤਵ ਹੁੰਦਾ ਹੈ ਅਤੇ ਇਸ ਨਾਲ ਨੀਤੀ ਤਿਆਰ ਕਰਨ ਵਾਲਿਆਂ ਅਤੇ ਸਰਕਾਰ ਨੂੰ ਅਹਿਮ ਮੁੱਦੇ ਸੁਲਝਾਉਣ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਵਿੱਚ ਜੋ ਰੁਕਾਵਟਾਂ ਪੈਂਦੀਆਂ ਹਨ, ਉਹ ਆਮ ਤੌਰ ਤੇ ਆਮ ਜਨਤਾ ਨੂੰ ਅਤੇ ਸਾਂਸਦਾਂ ਨੂੰ ਪ੍ਰਭਾਵਿਤ ਕਰਦੀਆਂ ਹਨ, ਜੋ ਕਿ ਜਨਤਾ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਰੁਕਾਵਟਾਂ ਸਰਕਾਰ ਦੀ ਬਜਾਏ ਦੇਸ਼ ਦਾ ਨੁਕਸਾਨ ਕਰਦੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਂਸਦਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਨਿਰਵਿਘਨ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਕਿ ਹਰ ਸਾਂਸਦ ਨੂੰ ਬੋਲਣ ਦਾ ਅਤੇ ਇਤਿਹਾਸ ਦਾ ਹਿੱਸਾ ਬਣਨ ਦਾ ਮੌਕਾ ਮਿਲੇ।

***

ਏਕੇਟੀ/ ਐਸਐਚ