Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ੍ਰੀਨਗਰ ਵਿੱਚ: ਕਿਸ਼ਨਗੰਗਾ ਪਣਬਿਜਲੀ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ

ਪ੍ਰਧਾਨ ਮੰਤਰੀ ਸ੍ਰੀਨਗਰ ਵਿੱਚ: ਕਿਸ਼ਨਗੰਗਾ ਪਣਬਿਜਲੀ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਨਗਰ ਵਿੱਚ ਇੱਕ ਸਮਾਗਮ ‘ਚ ਕਿਸ਼ਨਗੰਗਾ ਪਣਬਿਜਲੀ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ।

ਉਨ੍ਹਾਂ ਨੇ ਸ੍ਰੀਨਗਰ ਰਿੰਗ ਰੋਡ ਦਾ ਨੀਂਹ ਪੱਥਰ ਵੀ ਰੱਖਿਆ।

ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਵੱਖ-ਵੱਖ ਮੌਕਿਆਂ ਨੂੰ ਯਾਦ ਕੀਤਾ ਜਦੋਂ ਉਨ੍ਹਾਂ ਨੇ ਜੰਮੂ-ਕਸ਼ਮੀਰ ਰਾਜ ਦਾ ਦੌਰਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਰਮਜ਼ਾਨ ਦਾ ਮਹੀਨਾ ਪੈਗੰਬਰ ਮੁਹੰਮਦ ਸਾਹਿਬ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਯਾਦ ਕਰਨ ਦਾ ਸਮਾਂ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ 330 ਮੈਗਾਵਾਟ ਕਿਸ਼ਨਗੰਗਾ ਪਣਬਿਜਲੀ ਪ੍ਰੋਜੈਕਟ ਰਾਜ ਦੀਆਂ ਬਿਜਲੀ ਲੋੜਾਂ ਪੂਰੀਆਂ ਕਰੇਗਾ।

ਉਨ੍ਹਾਂ ਨੇ ਰਾਜ ਦੇ ਸਾਰੇ ਤਿੰਨਾਂ ਖੇਤਰਾਂ – ਕਸ਼ਮੀਰ, ਜੰਮੂ ਅਤੇ ਲੱਦਾਖ ਦੇ ਸੰਤੁਲਿਤ ਵਿਕਾਸ ਦੀ ਲੋੜ ‘ਤੇ ਜ਼ੋਰ ਦਿੱਤਾ।

*****

ਏਕੇਟੀ/ਐੱਚਐੱਸ