Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਆਯੋਜਿਤ ਯੋਗ ਸਮਾਰੋਹਾਂ ਵਿੱਚ ਹਿੱਸਾ ਲੈਣਗੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਖੇ ਆਯੋਜਿਤ ਯੋਗ ਸਮਾਰੋਹ ਵਿੱਚ ਹਿੱਸਾ ਲੈਣਗੇ।

 

ਸੰਯੁਕਤ ਰਾਸ਼ਟਰ ਮਹਾ ਸਭਾ ਦੇ ਪ੍ਰੈਜ਼ੀਡੈਂਟ ਸ਼੍ਰੀ ਕਸਾਬਾ ਕੋਰੋਸੀ ਦੇ ਇੱਕ ਟਵੀਟ ਦਾ ਉੱਤਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 ‘‘ਸੰਯੁਕਤ ਰਾਸ਼ਟਰ ਹੈੱਡਕੁਆਰਟਰ(ਯੂਐੱਨਐੱਚਕਿਊ) ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਤੁਹਾਨੂੰ ਮਿਲਣ ਦੇ ਲਈ ਉਤਸੁਕ ਹਾਂ।ਤੁਹਾਡੀ ਸ਼ਮੂਲੀਅਤ ਪ੍ਰੋਗਰਾਮ ਨੂੰ ਹੋਰ ਵੀ ਸਪੈਸ਼ਲ ਬਣਾਉਂਦੀ ਹੈ।’’

ਯੋਗ ਵਿਸ਼ਵ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਵਧਾਉਣ ਦੀ ਦਿਸ਼ਾ ਵਿੱਚ ਇਕਜੁੱਟ ਕਰਦਾ ਹੈ। ਇਹ ਵਿਸ਼ਵ ਪੱਧਰ ‘ਤੇ ਹੋਰ ਮਕਬੂਲ ਹੁੰਦਾ ਰਹੇ।

 

 

***

ਡੀਐੱਸ/ਟੀਐੱਸ