Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ੲਸਸੇਲ ਗਰੁੱਪ (Essel Group) ਦੇ 90 ਸਾਲਾ ਸਮਾਰੋਹਾਂ ਵਿੱਚ ਸ਼ਾਮਿਲ ਹੋਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਵਿਖੇ ੲਸਸੇਲ ਗਰੁੱਪ ਦੇ 90 ਸਾਲਾ ਸਮਾਰੋਹਾਂ ਵਿੱਚ ਸ਼ਾਮਲ ਹੋਏ। ਸਮਾਰੋਹ ਵਿੱਚ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਦਾ ਸਵਾਗਤ ਕਰਦੇ ਹੋਏ ਐੱਸਐੈਲ ਗਰੁੱਪ ਦੇ ਚੇਅਰਮੈਨ ਸ਼੍ਰੀ ਸੁਭਾਸ਼ ਚੰਦਰ ਨੇ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਬੜੇ ਮਾਣ ਨਾਲ ਪ੍ਰਵਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਐੱਸਐਲ ਗਰੁੱਪ ਦੀਆਂ ਤਾਜ਼ਾ ਸਮਾਜਿਕ ਪਹਿਲਕਦਮੀਆਂ, ਜਿਵੇਂ ਕਿ ਪਾਣੀ ਸਪਲਾਈ, ਬਿਜਲੀ ਸਪਲਾਈ, ਸਵੱਛ ਭਾਰਤ ਅਤੇ ਪਹੁੰਚ ਯੋਗ ਮਕਾਨ ਉਸਾਰੀ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਪ੍ਰਧਾਨ ਮੰਤਰੀ ਨੇ ਦੋ ਸਮਾਜਿਕ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਿਨ੍ਹਾਂ ਵਿੱਚ ਇੱਕ ਸਾਰਥੀ – ਵਿੱਦਿਆ, ਸਿਹਤ ਅਤੇ ਰੁਜ਼ਗਾਰ ਦੇ ਵਿਸ਼ਿਆਂ ਉੱਤੇ ਲੋਕਾਂ ਦੇ ਸਸ਼ਕਤੀਕਰਨ ਦਾ ਪ੍ਰੋਗਰਾਮ ਹੈ ਅਤੇ ਦੂਸਰਾ ਡੀ ਐਸ ਸੀ ਫਾਊੰਡੇਸ਼ਨ, ਜਿਸ ਲਈ ਕਿ 5000 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ। ਇਹ ਪ੍ਰੋਗਰਾਮ ਲੋੜ ਪੈਣ ਤੇ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਹੈ।

ਇਸ ਮੌਕੇ ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਪ੍ਰੋਗਰਾਮ ਨੂੰ ਭਾਰਤੀ ਰਵਾਇਤਾਂ ਦੀ ਮਿਸਾਲ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਦੀ ਅਜਿਹੀ ਰਵਾਇਤ ਸੀ ਕਿ ਲਗਾਤਾਰ ਚੱਲਣ ਵਾਲੀਆਂ ਪੀੜ੍ਹੀਆਂ ਪਰਿਵਾਰਕ ਕਦਰਾਂ ਕੀਮਤਾਂ ਨੂੰ ਅੱਗੇ ਵਧਾਉਂਦੀਆਂ ਸਨ ਅਤੇ ਆਪਣੀ ਸਮਰੱਥਾ ਅਤੇ ਯੋਗਤਾ ਦੀ ਵਰਤੋਂ ਕਰਕੇ ਪਰਿਵਾਰ ਵਿੱਚ ਯੋਗਦਾਨ ਪਾਉਂਦੀਆਂ ਸਨ।

ਉਨ੍ਹਾਂ ਸ਼੍ਰੀ ਨੰਦਕਿਸ਼ੋਰ ਗੋਇੰਕਾ ਨਾਲ ਹੋਈਆਂ ਆਪਣੀਆਂ ਪਿਛਲੀਆਂ ਮੀਟਿੰਗਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਪਰਿਵਾਰ ਹਮੇਸ਼ਾ ਨਵੇਂ ਵਿਚਾਰਾਂ ਨੂੰ ਅਪਣਾਉਣ ਲਈ ਖੁਲ੍ਹਦਿਲੀ ਰੱਖਦਾ ਹੈ ਅਤੇ ਇਸ ਨੇ ਹਰ ਚੁਨੌਤੀ ਨੂੰ ਇੱਕ ਮੌਕੇ ਵਜੋਂ ਲਿਆ ਹੈ ਤਾਂਕਿ ”ਮਿੱਟੀ ਤੋਂ ਉਪਗ੍ਰਹਿ” ਤੱਕ ਆਪਣੀ ਹਾਜ਼ਰੀ ਦਰਜ ਕਰਵਾ ਸਕੇ।

ਐੱਸਐਲ ਗਰੁੱਪ ਦੀਆਂ ਸਮਾੱਜਿਕ ਪਹਿਲਕਦਮੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਵੱਡੀ ਗਿਣਤੀ ਵਿੱਚ ਸਮਾਜਿਕ ਉੱਦਮੀਆਂ ਨੂੰ ਸਾਹਮਣੇ ਆਉਣ ਦੇ ਮੌਕੇ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ‘ਸਾਰਥੀ’ ਅਧਿਕਾਰਾਂ ਅਤੇ ਫਰਜ਼ਾਂ ਦਾ ਸ਼ਾਨਦਾਰ ਮਿਸ਼ਰਣ ਪੇਸ਼ ਕਰਦਾ ਹੈ ਅਤੇ ਡੀ ਐਸ ਸੀ ਫਾਉਂਡੇਸ਼ਨ ਵੱਡੀ ਗਿਣਤੀ ਵਿੱਚ ਨੌਕਰੀਆਂ ਪੈਦਾ ਕਰਨ ਵਾਲੇ ਤਿਆਰ ਕਰਨ ਵਿੱਚ ਮਦਦ ਕਰੇਗੀ।

ਪ੍ਰਧਾਨ ਮੰਤਰੀ ਨੇ ਉਥੇ ਮੌਜੂਦ ਸਭ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਟੀਚਿਆਂ ਲਈ ਕੰਮ ਕਰਨ ਕਿ ਉਹ 2022 ਤੱਕ, ਜਦੋਂ ਕਿ ਆਜ਼ਾਦੀ ਦੀ 75ਵੀਂ ਵਰ੍ਹੇ ਗੰਢ ਹੈ, ਦੇਸ਼ ਲਈ ਕੀ ਕਰ ਸਕਦੇ ਹਨ।

AKT/AK