Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 12 ਫਰਵਰੀ ਨੂੰ ਮਹਾਰਿਸੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੇ ਜ਼ਸਨ ਵਿੱਚ ਸਾਲ ਭਰ ਚਲਣ ਵਾਲੇ ਸਮਾਰੋਹ ਦਾ ਉਦਘਾਟਨ ਕਰਨਗੇ


ਮਹਾਰਿਸ਼ੀ ਦਯਾਨੰਦ ਸਰਸਵਤੀ, ਜੋ ਕਿ ਇੱਕ ਸਮਾਜ ਸੁਧਾਰਕ ਸਨ, ਨੇ 1875 ਵਿੱਚ ਤਤਕਾਲੀਨ ਸਮਾਜਿਕ ਅਸਮਾਨਤਾਵਾਂ ਨਾਲ ਨਿਪਟਣ ਦੇ ਲਈ ਆਰਯ ਸਮਾਜ ਦੀ ਸਥਾਪਨਾ ਕੀਤੀ

ਆਰਯ ਸਮਾਜ ਨੇ ਦੇਸ਼ ਦੀ ਸੱਭਿਆਚਾਰਕ ਅਤੇ ਸਮਾਜਿਕ ਜਾਗ੍ਰਿਤੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਸਮਾਜ ਸੁਧਾਰਕਾਂ ਅਤੇ ਮਹੱਤਵਪੂਰਨ ਸ਼ਖਸੀਅਤਾਂ, ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕਰਨ ਦੇ ਲਈ ਵਚਨਬੱਧ ਹੈ ਜਿਨ੍ਹਾਂ ਦੇ ਯੋਗਦਾਨਾਂ ਨੂੰ ਹਾਲੇ ਤੱਕ ਅਖਿਲ ਭਾਰਤੀ ਪੱਧਰ ‘ਤੇ ਉਪਯੁਕਤ ਕ੍ਰੈਡਿਟ ਨਹੀਂ ਦਿੱਤਾ ਗਿਆ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਫਰਵਰੀ, 2023 ਨੂੰ ਸਵੇਰੇ 11 ਵਜੇ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੇ ਜਸ਼ਨ ਵਿੱਚ ਸਾਲ ਭਰ ਚਲਣ ਵਾਲੇ ਸਮਾਰੋਹ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ, ਪ੍ਰਧਾਨ ਮੰਤਰੀ ਮੌਜੂਦ ਲੋਕਾਂ ਨੂੰ ਸੰਬੋਧਿਤ ਵੀ ਕਰਨਗੇ।

ਮਹਾਰਿਸ਼ੀ ਦਯਾਨੰਦ ਸਰਸਵਤੀ, ਜਿਨ੍ਹਾਂ ਦਾ ਜਨਮ 12 ਫਰਵਰੀ 1824 ਨੂੰ ਹੋਇਆ ਸੀ, ਇੱਕ ਸਮਾਜ ਸੁਧਾਰਕ ਸਨ। ਉਨ੍ਹਾਂ ਨੇ 1875 ਵਿੱਚ ਤਤਕਾਲੀਨ ਸਮਾਜਿਕ ਅਸਮਾਨਤਾਵਾਂ ਨਾਲ ਨਿਪਟਣ ਦੇ ਲਈ ਆਰਯ ਸਮਾਜ ਦੀ ਸਥਾਪਨਾ ਕੀਤੀ ਸੀ। ਆਰਯ ਸਮਾਜ ਨੇ ਸਮਾਜਿਕ ਸੁਧਾਰਾਂ ਅਤੇ ਸਿੱਖਿਆ ‘ਤੇ ਜ਼ੋਰ ਦੇ ਕੇ ਦੇਸ਼ ਦੀ ਸੱਭਿਆਚਾਰਕ ਅਤੇ ਸਮਾਜਿਕ ਜਾਗ੍ਰਿਤੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਸਰਕਾਰ ਸਮਾਜ ਸੁਧਾਰਕਾਂ ਅਤੇ ਮਹੱਤਵਪੂਰਨ ਸ਼ਖਸੀਅਤਾਂ, ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕਰਨ ਦੇ ਲਈ ਵਚਨਬੱਧ ਹੈ ਜਿਨ੍ਹਾਂ ਦੇ ਯੋਗਦਾਨਾਂ ਨੂੰ ਹੁਣ ਤੱਕ ਅਖਿਲ ਭਾਰਤੀ ਪੱਧਰ ‘ਤੇ ਉਪਯੁਕਤ ਕ੍ਰੈਡਿਟ ਨਹੀਂ ਦਿੱਤਾ ਗਿਆ ਹੈ। ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਨੂੰ ਜਨਜਾਤੀਯ ਗੌਰਵ ਦਿਵਸ ਐਲਾਨ ਕਰਨ ਤੋਂ ਲੈ ਕੇ ਸ਼੍ਰੀ ਅਰਬਿੰਦੋ ਦੀ 150ਵੀਂ ਜਯੰਤੀ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੱਕ, ਇਸ ਤਰ੍ਹਾਂ ਦੀ ਪਹਿਲ ਦੀ ਅਗਵਾਈ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਗੇ ਵਧ ਕੇ ਕਰ ਰਹੇ ਹਨ।