ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਤੰਬਰ ਨੂੰ ਸ਼ਾਮ 6 ਵਜੇ ਭਾਰਤ ਮੰਡਪਮ ਵਿਖੇ ਟੀਮ ਜੀ20 ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਸਭਾ ਨੂੰ ਸੰਬੋਧਨ ਵੀ ਕਰਨਗੇ। ਗੱਲਬਾਤ ਤੋਂ ਬਾਅਦ ਰਾਤ ਦਾ ਖਾਣਾ ਹੋਵੇਗਾ।
ਗੱਲਬਾਤ ਵਿੱਚ ਲਗਭਗ 3000 ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੇਗੀ, ਜਿਨ੍ਹਾਂ ਨੇ ਜੀ20 ਸਮਿਟ ਦੀ ਸਫਲਤਾ ਵਿੱਚ ਯੋਗਦਾਨ ਪਾਇਆ ਹੈ। ਇਸ ਵਿੱਚ ਵਿਸ਼ੇਸ਼ ਤੌਰ ‘ਤੇ ਉਹ ਲੋਕ ਸ਼ਾਮਲ ਹੋਣਗੇ ਜਿਨ੍ਹਾਂ ਨੇ ਸਮਿਟ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਹੈ। ਇਸ ਵਿੱਚ ਵਿਭਿੰਨ ਮੰਤਰਾਲਿਆਂ ਦੇ ਕਲੀਨਰ, ਡਰਾਈਵਰ, ਵੇਟਰ ਅਤੇ ਹੋਰ ਸਟਾਫ ਜਿਹੇ ਕਾਰਜਕਰਤਾ ਸ਼ਾਮਲ ਹਨ। ਇਸ ਗੱਲਬਾਤ ਵਿੱਚ ਵਿਭਿੰਨ ਵਿਭਾਗਾਂ ਦੇ ਮੰਤਰੀ ਅਤੇ ਅਧਿਕਾਰੀ ਵੀ ਸ਼ਾਮਲ ਹੋਣਗੇ।
*******
ਡੀਐੱਸ/ਐੱਲਪੀ