ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ 75 ਵਰ੍ਹੇ ਪੂਰੇ ਹੋਣ ਦੇ ਮਹੱਤਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸ਼ਾਮ ਲਗਭਗ 5 ਵਜੇ ਸੁਪਰੀਮ ਕੋਰਟ ਦੇ ਪ੍ਰਸ਼ਾਸਨਿਕ ਭਵਨ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ ਭਾਰਤੀ ਨਿਆਂਪਾਲਿਕਾ ਦੀ ਵਾਰਸ਼ਿਕ ਰਿਪੋਰਟ (2023-24) ਜਾਰੀ ਕਰਨਗੇ। ਇਸ ਅਵਸਰ ‘ਤੇ ਉਹ ਇਕੱਠ ਨੂੰ ਭੀ ਸੰਬੋਧਨ ਕਰਨਗੇ।
ਪ੍ਰੋਗਰਾਮ ਦਾ ਆਯੋਜਨ ਭਾਰਤ ਦੇ ਸੁਪਰੀਮ ਕੋਰਟ ਦੁਆਰਾ ਕੀਤਾ ਜਾ ਰਿਹਾ ਹੈ। ਭਾਰਤ ਦੇ ਚੀਫ਼ ਜਸਟਿਸ ਅਤੇ ਸੁਪਰੀਮ ਕੋਰਟ ਦੇ ਹੋਰ ਜੱਜ ਭੀ ਇਸ ਪ੍ਰੋਗਰਾਮ ਵਿੱਚ ਉਪਸਥਿਤ ਰਹਿਣਗੇ।
*****
ਐੱਮਜੇਪੀਐੱਸ/ਐੱਸਆਰ