ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਦਸੰਬਰ, 2023 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।
ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਣਗੇ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਵੀ ਸ਼ਾਮਲ ਹੋਣਗੇ।
15 ਨਵੰਬਰ, 2023 ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਦੇ ਬਾਅਦ ਤੋਂ, ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਵਿੱਚ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕੀਤੀ ਹੈ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਿੰਨ ਵਾਰ (30 ਨਵੰਬਰ, 9 ਦਸੰਬਰ ਅਤੇ 16 ਦਸੰਬਰ) ਗੱਲਬਾਤ ਹੋ ਚੁੱਕੀ ਹੈ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਆਪਣੀ ਹਾਲੀਆ ਵਾਰਾਣਸੀ ਯਾਤਰਾ ਦੇ ਦੌਰਾਨ ਲਗਾਤਾਰ ਦੋ ਦਿਨ (17-18 ਦਸੰਬਰ) ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਆਹਮਣੇ-ਸਾਹਮਣੇ ਦੀ ਗੱਲਬਾਤ ਕੀਤੀ ਸੀ।
ਵਿਕਸਿਤ ਭਾਰਤ ਸੰਕਲਪ ਯਾਤਰਾ ਪੂਰੇ ਦੇਸ਼ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾਵਾਂ ਨੂੰ ਆਖਰੀ ਛੋਰ ਤੱਕ ਪਹੁੰਚਾਉਣ ਦੇ ਪ੍ਰਯਤਨਾਂ ਨੂੰ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ, ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।
***
ਡੀਐੱਸ/ਐੱਲਪੀ