Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 6 ਜਨਵਰੀ ਨੂੰ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜਨਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿਗ ਰਾਹੀਂ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਖੇਤਰ ਵਿੱਚ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਪ੍ਰਧਾਨ ਮੰਤਰੀ ਨਵੇਂ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ। ਉਹ ਤੇਲੰਗਾਨਾ ਵਿੱਚ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਬਿਲਡਿੰਗ (Rayagada Railway Division Building) ਦਾ ਨੀਂਹ ਪੱਥਰ ਵੀ ਰੱਖਣਗੇ।

ਕੁੱਲ 742.1 ਕਿਲੋਮੀਟਰ ਲੰਬੇ ਪਠਾਨਕੋਟ-ਜੰਮੂ-ਉਧਮਪੁਰ-ਸ੍ਰੀਨਗਰ-ਬਾਰਾਮੂਲਾ, ਭੋਗਪੁਰ ਸਿਰਵਾਲ-ਪਠਾਨਕੋਟ, ਬਟਾਲਾ-ਪਠਾਨਕੋਟ ਅਤੇ ਪਠਾਨਕੋਟ ਤੋਂ ਜੋਗਿੰਦਰ ਨਗਰ ਸੈਕਸ਼ਨ ਵਾਲੇ ਜੰਮੂ ਰੇਲਵੇ ਡਿਵੀਜ਼ਨ ਦੇ ਨਿਰਮਾਣ ਅਤੇ ਜੰਮੂ ਅਤੇ ਕਸ਼ਮੀਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਲੰਬੇ ਸਮੇਂ ਤੋਂ ਲੰਬਿਤ ਲੋਕਾਂ ਦੀਆਂ ਅਕਾਂਖਿਆਵਾਂ ਪੂਰੀਆਂ ਹੋਣਗੀਆਂ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਨਾਲ ਕਨੈਕਟੀਵਿਟੀ ਬਿਹਤਰ ਹੋਵੇਗੀ। ਇਸ ਨਾਲ ਰੋਜ਼ਗਾਰ ਦੇ ਅਵਸਰ ਪੈਦਾ ਹੋਣਗੇ, ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇਗਾ, ਟੂਰਿਜ਼ਮ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ।

ਤੇਲੰਗਾਨਾ ਦੇ ਮੇਡਚਲ-ਮਲਕਜਗਿਰੀ (Medchal-Malkajgiri) ਜ਼ਿਲ੍ਹੇ ਦੇ ਚਰਲਾਪੱਲੀ ਸਥਿਤ ਨਵੇਂ ਟਰਮੀਨਲ ਸਟੇਸ਼ਨ ਨੂੰ ਲਗਭਗ 413 ਕਰੋੜ ਰੁਪਏ ਦੀ ਲਾਗਤ ਨਾਲ ਦੂਸਰੇ ਪ੍ਰਵੇਸ਼ ਦੇ ਪ੍ਰਾਵਧਾਨ ਨਾਲ ਇੱਕ ਨਵੇਂ ਕੋਚਿੰਗ ਟਰਮੀਨਲ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ। ਉਤਕ੍ਰਿਸ਼ਟ ਯਾਤਰੀ ਸੁਵਿਧਾਵਾਂ ਨਾਲ ਲੈਸ ਵਾਤਾਵਰਣ ਦੇ ਅਨੁਕੂਲ ਇਹ ਟਰਮੀਨਲ ਸਿਕੰਦਰਾਬਾਦ, ਹੈਦਰਾਬਾਦ ਅਤੇ ਕਾਚੀਗੁਡਾ (Kacheguda) ਵਿੱਚ ਸਥਿਤ ਮੌਜੂਦਾ ਕੋਚਿੰਗ ਟਰਮੀਨਲਾਂ ‘ਤੇ ਭੀੜ ਨੂੰ ਘੱਟ ਕਰੇਗਾ।

ਪ੍ਰਧਾਨ ਮੰਤਰੀ ਈਸਟ ਕੋਸਟ ਰੇਲਵੇ ਦੇ ਰਾਏਗਡਾ ਰੇਲਵੇ ਡਿਵੀਜ਼ਨ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਓਡੀਸ਼ਾ, ਆਂਧਰ ਪ੍ਰਦੇਸ਼ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਕਨੈਕਟੀਵਿਟੀ ਬਿਹਤਰ ਹੋਵੇਗੀ ਅਤੇ ਖੇਤਰ ਦਾ ਸਮੁੱਚਾ ਸਮਾਜਿਕ-ਆਰਥਿਕ ਵਿਕਾਸ ਸੰਭਵ ਹੋਵੇਗਾ। 

 

************

ਐੱਮਜੇਪੀਐੱਸ/ਵੀਜੇ