Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ  ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

 

ਪ੍ਰਧਾਨ ਮੰਤਰੀ ਕੇਂਦਰਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਵਿੱਚ

ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਸਿਹਤ ਸੇਵਾ ਨਾਲ ਜੁੜੀਆਂ ਸੁਵਿਧਾਵਾਂ ਨੂੰ ਹੁਲਾਰਾ ਦੇਣ ‘ਤੇ ਪ੍ਰਧਾਨ ਮੰਤਰੀ ਦਾ ਮੁੱਢਲਾ ਧਿਆਨ ਰਿਹਾ ਹੈ। ਇਸੇ ਦੇ ਤਹਿਤ, ਉਹ ਸਿਲਵਾਸਾ ਵਿੱਚ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਕੁੱਲ 460 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ 450- ਬੈੱਡਾਂ ਵਾਲਾ ਇਹ ਹਸਪਤਾਲ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਿਹਤ ਸੇਵਾਵਾਂ ਨੂੰ ਕਾਫੀ ਮਜ਼ਬੂਤ ਕਰੇਗਾ। ਇਹ ਹਸਪਤਾਲ ਇਸ ਖੇਤਰ ਦੇ ਲੋਕਾਂ, ਖਾਸ ਕਰਕੇ ਕਬਾਇਲੀ ਭਾਈਚਾਰਿਆਂ, ਨੂੰ ਅਤਿ ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗਾ।

 

ਪ੍ਰਧਾਨ ਮੰਤਰੀ ਸਿਲਵਾਸਾ ਵਿੱਚ ਕੇਂਦਰ –ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਵੱਖ-ਵੱਖ ਗ੍ਰਾਮੀਣ ਸੜਕਾਂ ਅਤੇ ਸੜਕਾਂ ਸਬੰਧੀ ਬੁਨਿਆਦੀ ਢਾਂਚੇ, ਸਕੂਲ, ਸਿਹਤ ਅਤੇ ਭਲਾਈ ਕੇਂਦਰ, ਪੰਚਾਇਤ ਅਤੇ ਪ੍ਰਸ਼ਾਸਨਿਕ ਭਵਨ, ਆਂਗਣਵਾਲ਼ੀ ਕੇਂਦਰ, ਵਾਟਰ ਸਪਲਾਈ ਅਤੇ ਸੀਵੇਜ਼ ਸਬੰਧੀ ਬੁਨਿਆਦੀ ਢਾਂਚੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਕਨੈਕਟੀਵਿਟੀ ਨੂੰ ਬਿਹਤਰ ਬਣਾਉਣਾ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ, ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰ ਦੇ ਮੌਕੇ ਸਿਰਜਿਤ ਕਰਨਾ ਅਤੇ ਖੇਤਰ ਵਿੱਚ ਲੋਕ ਭਲਾਈ ਨਾਲ ਜੁੜੀਆਂ ਪਹਿਲਕਦਮੀਆਂ ਨੂੰ ਹੁਲਾਰਾ ਦੇਣਾ ਹੈ।

 

ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ ਦੇ ਤਹਿਤ ਨਿਯੁਕਤੀ ਪੱਤਰ ਵੰਡੇ ਜਾਣਗੇ। ਉਹ ਪੀਐੱਮ ਆਵਾਸ ਯੋਜਨਾ-ਸ਼ਹਿਰੀ, ਗਿਰ ਆਦਰਸ਼ ਆਜੀਵਿਕਾ ਯੋਜਨਾ ਅਤੇ ਸਿਲਵਨ ਦੀਦੀ ਯੋਜਨਾ ਦੇ ਤਹਿਤ ਲਾਭਾਰਥੀਆਂ ਨੂੰ ਲਾਭ ਵੀ ਵੰਡਣਗੇ।

 

ਗਿਰ ਆਦਰਸ਼ ਆਜੀਵਿਕਾ ਯੋਜਨਾ ਦਾ ਉਦੇਸ਼ ਇਸ ਖੇਤਰ ਦੀ ਅਨੁਸੂਚਿਤ ਜਾਤੀ (ਐੱਸਸੀ), ਅਨੁਸੂਚਿਤ ਜਨਜਾਤੀ (ਐੱਸਟੀ), ਹੋਰ ਪਿਛੜੇ ਵਰਗ (ਓਬੀਸੀ), ਘੱਟ ਗਿਣਤੀ ਭਾਈਚਾਰਿਆਂ ਅਤੇ ਦਿਵਯਾਂਗਜਨ ਸ਼੍ਰੇਣੀ ਨਾਲ ਸਬੰਧਿਤ ਮਹਿਲਾਵਾਂ ਦੇ ਲਈ ਛੋਟੇ ਡੇਅਰੀ ਫਾਰਮ ਸਥਾਪਿਤ ਕਰਕੇ ਅਤੇ ਉਨ੍ਹਾਂ ਦੇ ਜੀਵ ਵਿੱਚ ਸਮਾਜਿਕ ਅਤੇ ਆਰਥਿਕ ਬਦਲਾਅ ਲਿਆ ਕੇ ਉਨ੍ਹਾਂ ਦੇ ਆਰਥਿਕ ਸਸ਼ਕਤੀਕਰਣ ਨੂੰ ਹੁਲਾਰਾ ਦੇਣਾ ਹੈ। ਸਿਲਵਨ ਦੀਦੀ ਯੋਜਨਾ ਮਹਿਲਾ ਸਟ੍ਰੀਟ ਵੈਂਡਰਾਂ ਨੂੰ ਬਿਹਤਰ ਢੰਗ ਨਾਲ ਡਿਜ਼ਾਈਨ ਕੀਤੇ ਗਏ ਠੇਲੇ ਪ੍ਰਦਾਨ ਕਰਕੇ ਉਨ੍ਹਾਂ ਦੇ ਉਥਾਨ ਨਾਲ ਜੁੜੀ ਇੱਕ ਪਹਿਲ ਹੈ। ਇਨ੍ਹਾਂ ਠੇਲਿਆਂ ਦਾ ਸਹਿ-ਵਿੱਤ ਪੋਸ਼ਣ ਪੀਐੱਮ ਸਵਨਿਧੀ ਯੋਜਨਾ ਨਾਲ ਕੀਤਾ ਜਾਂਦਾ ਹੈ।

 

ਪ੍ਰਧਾਨ ਮੰਤਰੀ ਗੁਜਰਾਤ ਵਿੱਚ

7 ਮਾਰਚ ਨੂੰ, ਪ੍ਰਧਾਨ ਮੰਤਰੀ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਫੂਡ ਸਕਿਓਰਿਟੀ  ਸੈਚੁਰੇਸ਼ਨ ਕੈਂਪੇਨ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ ਅਤੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਨੈਸ਼ਨਲ ਫੂਡ ਸਕਿਓਰਿਟੀ  ਐਕਟ ਦੇ ਤਹਿਤ ਲਾਭ ਵੰਡਣਗੇ।

 

ਮਹਿਲਾ ਸਸ਼ਕਤੀਕਰਣ ਸਰਕਾਰ ਦੁਆਰਾ ਕੀਤੇ ਗਏ ਵੱਖ-ਵੱਖ ਕੰਮਾਂ ਦਾ ਅਧਾਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਵਿਜ਼ਨ ਤੋਂ ਪ੍ਰੇਰਿਤ ਹੋ ਕੇ, ਸਰਕਾਰ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਦਿਸ਼ਾ ਵਿੱਚ ਕਦਮ ਚੁੱਕਣ ਦੇ ਲਈ ਪ੍ਰਤੀਬੱਧ ਹੈ। ਇਸੇ ਦੇ ਤਹਿਤ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਵਸਾਰੀ ਜ਼ਿਲ੍ਹੇ ਦੇ ਵਾਂਸੀ ਬੋਰਸੀ ਪਿੰਡ ਵਿੱਚ ਆਯੋਜਿਤ ਲਖਪਤੀ ਦੀਦੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਉਹ 5 ਲਖਪਤੀ ਦੀਦੀਆਂ ਨੂੰ ਲਖਪਤੀ ਦੀਦੀ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕਰਨਗੇ।

 

ਪ੍ਰਧਾਨ ਮੰਤਰੀ ਗੁਜਰਾਤ ਸਰਕਾਰ ਦੇ ਜੀ-ਸਫਲ (ਅੰਤਯੋਦਯ ਪਰਿਵਾਰਾਂ ਦੇ ਲਈ ਬਿਹਤਰ ਆਜੀਵਿਕਾ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਲਈ ਗੁਜਰਾਤ ਮੈਂਟਰਸ਼ਿਪ ਅਤੇ ਵਿਅਕਤੀਆਂ ਦੇ ਪ੍ਰਵੇਗ) ਪ੍ਰੋਗਰਾਮ ਦੀ ਸੁਰੂਆਤ ਕਰਨਗੇ।

 

ਜੀ-ਮੈਤ੍ਰੀ ਯੋਜਨਾ ਉਨ੍ਹਾਂ ਸਟਾਰਟਅੱਪ ਨੂੰ ਵਿੱਤੀ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕਰੇਗੀ, ਜੋ ਗ੍ਰਾਮੀਣ ਆਜੀਵਿਕਾ ਦੇ ਲਈ ਅਨੁਕੂਲ ਵਾਤਾਵਰਣ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ।

ਜੀ-ਸਫਲ ਯੋਜਨਾ ਗੁਜਰਾਤ ਦੇ ਦੋ ਖਾਹਿਸ਼ੀ ਜ਼ਿਲ੍ਹਿਆਂ ਅਤੇ ਤੇਰ੍ਹਾਂ ਖਾਹਿਸ਼ੀ ਬਲੌਕਸ ਵਿੱਚ ਅੰਤਯੋਦਯ ਪਰਿਵਾਰਾਂ ਦੀਆਂ ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਅਤੇ ਉੱਦਮਸ਼ੀਲਤਾ ਸਬੰਧੀ ਟ੍ਰੇਨਿੰਗ ਪ੍ਰਦਾਨ ਕਰੇਗੀ।

 

************

ਐੱਮਜੇਪੀਐੱਸ