ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ੍ਰੀ ਫਿਲਿਪ ਐਟੀਨੇ (Mr. Philippe Etienne) ਨੇ ਅਜ ਇੱਥੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ੍ਰੀ ਐਟੀਨੇ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਅਤੇ ਫਰਾਂਸ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਮੇਤ ਸਾਰੇ ਖੇਤਰਾਂ ਵਿੱਚ ਸਬੰਧ ਮਜ਼ਬੂਤ ਕਰਨ ਬਾਰੇ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਨੇ ਜੂਨ 2017 ਦੇ ਆਪਣੇ ਫਰਾਂਸ ਦੇ ਸਫਲ ਦੌਰੇ ਨੂੰ ਬੜੇ ਪਿਆਰ ਨਾਲ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰੱਖਿਆ ਅਤੇ ਸੁਰੱਖਿਆ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੇ ਦੋ ਅਹਿਮ ਪਹਿਲੂ ਹਨ। ਉਨ੍ਹਾਂ ਸਾਰੇ ਖੇਤਰਾਂ ਵਿੱਚ ਵਧ ਰਹੇ ਦੁਵੱਲੇ ਸਬੰਧਾਂ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਫਰਾਂਸੀਸੀ ਰਾਸ਼ਟਰਪਤੀ ਮੈਕਰੋਨ (President Macron) ਦੀ ਸੁਵਿਧਾ ਅਨੁਸਾਰ ਉਨ੍ਹਾਂ ਦੇ ਭਾਰਤ ਦੌਰੇ ਦੀ ਬੜੀ ਤੀਬਰਤਾ ਨਾਲ ਉਡੀਕ ਕਰ ਰਹੇ ਹਨ।
*****
AKT/HS