Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਫਰਾਂਸ ਦੇ ਰਾਸ਼ਟਰਪਤੀ ਦੇ ਰਣਨੀਤਕ ਸਲਾਹਕਾਰ ਸ਼੍ਰੀ ਇਮੈਨੁਅਲ ਬੌਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਇਮੈਨੁਅਲ ਮੈਕ੍ਰੋਂ ਦੇ ਰਣਨੀਤਕ ਸਲਾਹਕਾਰ ਸ਼੍ਰੀ ਇਮੈਨੁਅਲ ਬੌਨ ਨੇ 5 ਜਨਵਰੀ 2023 ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਰੱਖਿਆਸੁਰੱਖਿਆ ਅਤੇ ਹਿੰਦ-ਪ੍ਰਸ਼ਾਂਤ ਸਮੇਤ ਆਪਣੀ ਰਣਨੀਤਕ ਭਾਈਵਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਭਾਰਤ ਅਤੇ ਫਰਾਂਸ ਦੇ ਦਰਮਿਆਨ ਨਜ਼ਦੀਕੀ ਸਹਿਯੋਗ ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਲਈ ਫਰਾਂਸ ਦੇ ਸਮਰਥਨ ਦਾ ਸੁਆਗਤ ਕੀਤਾ।

ਸ਼੍ਰੀ ਬੌਨ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਦੋਸਤੀ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਨੂੰ ਦਿਨ ਦੀ ਸ਼ੁਰੂਆਤ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਸ਼੍ਰੀ ਅਜੀਤ ਡੋਵਾਲ ਨਾਲ ਹੋਏ ਰਣਨੀਤਕ ਵਾਰਤਾਲਾਪ ਬਾਰੇ ਜਾਣਕਾਰੀ ਦਿੱਤੀ।

ਊਰਜਾ ਅਤੇ ਸੱਭਿਆਚਾਰ ਸਮੇਤ ਆਪਸੀ ਹਿਤਾਂ ਅਤੇ ਸਹਿਯੋਗ ਦੇ ਹੋਰ ਖੇਤਰਾਂ ਤੇ ਵੀ ਚਰਚਾ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਬਾਲੀ ਵਿੱਚ ਰਾਸ਼ਟਰਪਤੀ ਮੈਕ੍ਰੋਂ ਨਾਲ ਆਪਣੀ ਹਾਲੀਆ ਮੁਲਾਕਾਤ ਨੂੰ ਬੜੇ ਸਨੇਹ ਨਾਲ ਯਾਦ ਕੀਤਾ ਅਤੇ ਰਾਸ਼ਟਰਪਤੀ ਮੈਕ੍ਰੋਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਸ਼੍ਰੀ ਬੌਨ ਨੇ ਕਿਹਾ ਕਿ ਰਾਸ਼ਟਰਪਤੀ ਮੈਕ੍ਰੋਂ ਜਲਦੀ ਹੀ ਆਪਣੀ ਭਾਰਤ ਯਾਤਰਾ ਨੂੰ ਲੈ ਕੇ ਉਤਸੁਕ ਹਨ।

 

 

 *********

ਡੀਐੱਸ/ਐੱਸਐੱਚ