ਫਰਾਂਸ ਦੇ ਰੱਖਿਆ ਮੰਤਰੀ ਸ਼੍ਰੀ ਜੀਨ ਯਵੇਸ ਲੀ ਦਰਿਆਂ (Mr. Jean-Yves Le Drian) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਮੰਤਰੀ ਲੀ ਦਰਿਆਂ ਨੇ 18 ਸਤੰਬਰ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਉੜੀ ਵਿਖੇ ਸਰਹੱਦ ਪਾਰ ਤੋਂ ਕੀਤੇ ਆਤੰਕੀ ਹਮਲੇ ਦੇ ਮ੍ਰਿਤਕਾਂ ਪ੍ਰਤੀ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਦਹਿਸ਼ਤਗਰਦੀ ਦੇ ਵਿਰੋਧ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸੰਕਲਪ ਕੀਤਾ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦੀ ਖਿਲਾਫ਼ ਲੜਾਈ ਵਿੱਚ ਫਰਾਂਸ ਭਾਰਤ ਦੇ ਨਾਲ ਖੜ੍ਹਾ ਹੈ।
ਮੰਤਰੀ ਲੀ ਦਰਿਆਂ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸੁਰੱਖਿਆ ਸਹਿਯੋਗ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਨੇ ਦਿਨ ਵਿੱਚ 36 ਰਾਫੇਲ ਜਹਾਜ਼ ਖਰੀਦਣ ਲਈ ਅੰਤਰ-ਸਰਕਾਰੀ ਸਮਝੌਤੇ ‘ਤੇ ਹਸਤਾਖਰ ਕਰਨ ਦਾ ਸਵਾਗਤ ਕੀਤਾ ਅਤੇ ਇਸਨੂੰ ਜਲਦੀ ਅਤੇ ਸਮੇਂ ‘ਤੇ ਲਾਗੂ ਕਰਨ ਲਈ ਕਿਹਾ।
ਏਕੇਟੀ/ਏਕੇ