Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਬ੍ਰਿਟਿਸ਼ ਸੰਸਦ ਮੈਂਬਰਾਂ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ

ਬ੍ਰਿਟਿਸ਼ ਸੰਸਦ ਮੈਂਬਰਾਂ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ


ਇੰਗਲੈਂਡ ਦੇ ਅੱਠ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਮਿਲਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਇੰਗਲੈਂਡ ਦੇ ਸਬੰਧਾਂ ਨੂੰ ਦੋਵੇਂ ਦੇਸ਼ਾਂ ਦਾ ਮਜ਼ਬੂਤ ਦੁਵੱਲਾ ਸਮਰਥਨ ਹਾਸਲ ਹੈ ਅਤੇ ਉਨ੍ਹਾਂ ਦੋਵੇਂ ਦੇਸ਼ਾਂ ਦੇ ਸੰਸਦ ਮੈਂਬਰਾਂ ਵਿਚਾਲੇ ਆਪਸੀ ਗੱਲਬਾਤ ਵਧਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਨਵੰਬਰ 2015 ਦੀ ਆਪਣੀ ਫੇਰੀ ਅਤੇ ਨਵੰਬਰ 2016 ‘ਚ ਪ੍ਰਧਾਨ ਮੰਤਰੀ ਥੈਰੇਸਾ ਮੇਅ (Theresa May) ਦੇ ਭਾਰਤ ਦੌਰੇ ਨੂੰ ਬਹੁਤ ਮੋਹ ਨਾਲ ਚੇਤੇ ਕੀਤਾ। ਪ੍ਰਧਾਨ ਮੰਤਰੀ ਨੇ ਸਾਲ 2017 ਨੂੰ ਭਾਰਤ-ਇੰਗਲੈਂਡ ਦੇ ਸੱਭਿਆਚਾਰਕ ਵਰ੍ਹੇ ਵਜੋਂ ਮਨਾਉਣ ਦਾ ਸੁਆਗਤ ਕੀਤਾ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਇੰਗਲੈਂਡ ਦਹਿਸ਼ਤਗਰੀ ਵਿਰੁੱਧ ਵਿਸ਼ਵ-ਪੱਧਰੀ ਜੰਗ ਵਿੱਚ ਸੁਭਾਵਕ ਭਾਈਵਾਲ ਹਨ ਅਤੇ ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ ਦਹਿਸ਼ਤਗਰਦੀ, ਅੱਤਵਾਦ ਅਤੇ ਕੱਟੜਪੰਥੀ ਵਿਰੁੱਧ ਆਪਣੀ ਸਮੂਹਕ ਆਵਾਜ਼ ਉਠਾਉਣਾ ਜਾਰੀ ਰੱਖਣ।

*****

AKT/NT