Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਦੀ ਮਿਜ਼ਾਜ ਪੁਰਸ਼ੀ ਲਈ ਪ੍ਰਧਾਨ ਮੰਤਰੀ ਹਸਪਤਾਲ ਗਏ, ਉਨ੍ਹਾਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ


ਗੰਭੀਰ ਰੂਪ ‘ਚ ਬਿਮਾਰ ਤੇ ਆਰਮੀ ਹਸਪਤਾਲ (ਆਰ ਐਂਡ ਆਰ) ਨਵੀਂ ਦਿੱਲੀ `ਚ ਜੇਰੇ ਇਲਾਜ ਭਾਰਤੀ ਹਵਾਈ
ਫੌਜ ਦੇ ਮਾਰਸ਼ਲ ਅਰਜਨ ਸਿੰਘ ਦੀ ਮਿਜ਼ਾਜ ਪੁਰਸ਼ੀ ਲਈ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਆਰਮੀ ਹਸਪਤਾਲ ਗਏ । ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ,” ਗੰਭੀਰ ਰੂਪ ‘ਚ ਬਿਮਾਰ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਨੂੰ ਮਿਲਣ ਲਈ ਆਰ ਐਂਡ ਆਰ ਹਸਪਤਾਲ ਗਿਆ। ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਿਆ।

ਅਸੀਂ ਸਾਰੇ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਛੇਤੀ ਸਿਹਤਯਾਬ ਹੋਣ ਲਈ ਪ੍ਰਾਰਥਨਾ ਕਰ ਰਹੇ ਹਾਂ। ਡਾਕਟਰ ਆਪਣੀ ਪੂਰੀ ਵਾਹ ਲਾ ਰਹੇ ਹਨ।”

****

AKT/NT