Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੇ ਪ੍ਰਧਾਨ ਮੰਤਰੀ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫ਼ੋਨ ’ਤੇ ਗੱਲਬਾਤ ਹੋਈ


ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਸਟਿਨ ਟਰੂਡੋ ਨਾਲ ਫ਼ੋਨ ’ਤੇ ਗੱਲਬਾਤ ਕੀਤੀ।

ਦੋਵੇਂ ਆਗੂਆਂ ਨੇ ਕੋਵਿਡ–19 ਮਹਾਮਾਰੀ ਸਬੰਧੀ ਦੁਨੀਆ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ–ਵਟਾਂਦਰਾ ਕੀਤਾ। ਉਨ੍ਹਾਂ ਅੰਤਰਰਾਸ਼ਟਰੀ ਇਕਜੁੱਟਤਾ ਤੇ ਤਾਲਮੇਲ, ਸਪਲਾਈ–ਲੜੀਆਂ ਨੂੰ ਕਾਇਮ ਰੱਖਣ ਤੇ ਖੋਜ ਗਤੀਵਿਧੀਆਂ ’ਚ ਆਪਸੀ ਤਾਲਮੇਲ ਬਣਾ ਕੇ ਰੱਖਣ ਦੇ ਮਹੱਤਵ ’ਤੇ ਸਹਿਮਤੀ ਪ੍ਰਗਟਾਈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕੈਨੇਡਾ ’ਚ ਮੌਜੂਦ ਭਾਰਤੀ ਨਾਗਰਿਕਾਂ, ਖ਼ਾਸ ਤੌਰ ’ਤੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ ਤੇ ਸਮਰਥਨ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਮਦਦ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਕਿ ਫ਼ਾਰਮਾਸਿਊਟੀਕਲ ਖੇਤਰ ਵਿੱਚ ਭਾਰਤ ਦੀਆਂ ਉਤਪਾਦਕ ਸਮਰੱਥਾਵਾਂ, ਹਰ ਸੰਭਵ ਯੋਗਤਾ ਤੱਕ, ਕੈਨੇਡਾ ਸਮੇਤ ਵਿਸ਼ਵ ਦੇ ਨਾਗਰਿਕਾਂ ਦੀ ਮਦਦ ਲਈ ਉਪਲਬਧ ਰਹਿਣਗੀਆਂ।

ਦੋਵੇਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਭਾਰਤ ਤੇ ਕੈਨੇਡਾ ਦਰਮਿਆਨ ਭਾਈਵਾਲੀ ਇਸ ਮਹਾਮਾਰੀ ਨਾਲ ਲੜਨ ਦੀਆਂ ਅੰਤਰਰਾਸ਼ਟਰੀ ਕੋਸ਼ਿਸ਼ਾਂ, ਖਾਸ ਤੌਰ ’ਤੇ ਕੋਵਿਡ–19 ਦੀ ਵੈਕਸੀਨ ਲੱਭਣ ਜਾਂ ਉਸ ਦੇ ਉਪਚਾਰਾਤਮਕ ਸਮਾਧਾਨਾਂ ਦੇ ਉਦੇਸ਼ ਨਾਲ ਖੋਜ ਤੇ ਟੈਕਨੋਲੋਜੀ ਵਿੱਚ ਤਾਲਮੇਲ ਰਾਹੀਂ ਅਰਥਪੂਰਨ ਯੋਗਦਾਨ ਪਾ ਸਕਦੀ ਹੈ।

ਵੀਆਰਆਰਕੇ/ਕੇਪੀ