Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੇ ਰਾਸ਼ਟਰਪਤੀ ਵੱਲੋਂ ਰਿਲੀਜ਼ ਕੀਤੀ ਉਪ ਰਾਸ਼ਟਰਪਤੀ ਦੀ ਪੁਸਤਕ ‘ਸਿਟੀਜ਼ਨ ਐਂਡ ਸੁਸਾਇਟੀ’ ‘ਤੇ ਪ੍ਰਧਾਨ ਮੰਤਰੀ ਦੀ ਟਿੱਪਣੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਸ਼੍ਰੀ ਐੱਮ ਹਾਮਿਦ ਅੰਸਾਰੀ ਵੱਲੋਂ ਲਿਖੀ ਪੁਸਤਕ ”ਸਿਟੀਜ਼ਨ ਐਂਡ ਸੁਸਾਇਟੀ” ਨੂੰ ਰਿਲੀਜ਼ ਕਰਨ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ। ਪੁਸਤਕ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਰਿਲੀਜ਼ ਕੀਤਾ ਗਿਆ।

ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਪੁਸਤਕ ਦੇ ਜ਼ਰੀਏ ਨਵੀਂ ਪੀੜ੍ਹੀ ਨੂੰ ਆਪਣੇ ਵਿਚਾਰ ਪੇਸ਼ ਕਰਨ ‘ਤੇ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਨੇ ਨਾਗਰਿਕਾਂ (citizens) ਨੂੰ ਨੈੱਟੀਜ਼ਨ (netizens) ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਪਰੰਪਰਾਗਤ ਸੀਮਾਵਾਂ ਖਤਮ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਨਾਗਰਿਕ ਅਤੇ ਸਮਾਜ ਵਿਚਕਾਰ ਇੱਕ ਇਕਾਈ ‘ਪਰਿਵਾਰ’ ਹੈ, ਜਿਹੜੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

ਉਨ੍ਹਾਂ ਕਿਹਾ ਕਿ ਭਾਰਤ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਇਹ ਕਈ ਉਪ-ਭਾਸ਼ਾਵਾਂ ਅਤੇ ਭਾਸ਼ਾਵਾਂ ਅਤੇ ਕਈ ਧਰਮਾਂ ਵਿੱਚ ਵਿਸ਼ਵਾਸ ਰੱਖਣ ਵਾਲਾ ਦੇਸ਼ ਹੈ, ਜੋ ਸਦਭਾਵਨਾ ਨਾਲ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

***

ਏਕੇਟੀ/ਐੱਚਐੱਸ