Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਵਿਦੇਸ਼ ਅਤੇ ਯੂਰਪੀ ਮਾਮਲਿਆਂ ਦੇ ਮੰਤਰੀ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ

ਭਾਰਤ ਦੌਰੇ ‘ਤੇ ਆਏ ਫਰਾਂਸ ਦੇ ਵਿਦੇਸ਼ ਅਤੇ ਯੂਰਪੀ ਮਾਮਲਿਆਂ ਦੇ ਮੰਤਰੀ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ


ਫਰਾਂਸ ਦੇ ਵਿਦੇਸ਼ ਅਤੇ ਯੂਰਪੀ ਮਾਮਲੇ ਮੰਤਰੀ ਸੁਸ਼੍ਰੀ ਕੈਥਰੀਨ ਕੋਲੋਨਾਜੋ 13-15 ਸਤੰਬਰ, 2022 ਤੱਕ ਭਾਰਤ ਦੇ ਸਰਕਾਰੀ ਦੌਰੇ ਤੇ ਹਨਨੇ ਅੱਜ ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਦੁਵੱਲੇ ਅਤੇ ਆਪਸੀ ਹਿਤ ਦੇ ਵਿਭਿੰਨ ਮੁੱਦਿਆਂ ਤੇ ਚਰਚਾ ਕਰਨ ਤੋਂ ਇਲਾਵਾਫਰਾਂਸ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਮੈਕ੍ਰੋਂ ਦਾ ਮਿੱਤਰਤਾ ਅਤੇ ਸਹਿਯੋਗ ਦਾ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪੈਰਿਸ ਅਤੇ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਆਪਣੀਆਂ ਹਾਲ ਦੀਆਂ ਬੈਠਕਾਂ ਨੂੰ ਯਾਦ ਕੀਤਾ ਅਤੇ ਜਲਦੀ ਤੋਂ ਜਲਦੀ ਰਾਸ਼ਟਰਪਤੀ ਦਾ ਭਾਰਤ ਵਿੱਚ ਸੁਆਗਤ ਕਰਨ ਦੀ ਆਪਣੀ ਇੱਛਾ ਜਤਾਈ।

 

******

 

ਡੀਐੱਸ/ਐੱਸਟੀ