Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪਰਿਵਾਰ ਦੇ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ


 ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ ਨੇ ਆਪਣੇ ਪਰਿਵਾਰ ਦੇ ਨਾਲ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ।

ਇਸ ਬੈਠਕ ਦੇ ਬਾਰੇ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; 

 “ਮਹਾਰਾਸ਼ਟਰ ਦੇ ਗਤੀਸ਼ੀਲ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ (@mieknathshinde Ji) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਖੁਸ਼ੀ ਹੋਈ। ਮਹਾਰਾਸ਼ਟਰ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਦਾ ਜਨੂੰਨ ਅਤੇ ਉਨ੍ਹਾਂ ਦੀ ਨਿਮਰਤਾ ਬਹੁਤ ਵਿਲੱਖਣ ਹੈ।”

************

ਡੀਐੱਸ/ਐੱਸਟੀ