Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਾਈਕ੍ਰੋਸਾਫਟ ਦੇ ਚੇਅਰਮੈਨ ਅਤੇ ਸੀਈਓ ਸੱਤਿਆ ਨਡੇਲਾ (Satya Nadella) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਮਾਈਕ੍ਰੋਸਾਫਟ ਦੇ ਚੇਅਰਮੈਨ ਅਤੇ ਸੀਈਓ ਸੱਤਿਆ ਨਡੇਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸ਼੍ਰੀ ਮੋਦੀ ਨੇ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਖੁਸ਼ੀ ਜ਼ਾਹਰ ਕੀਤੀ। ਦੋਵਾਂ ਨੇ ਮੀਟਿੰਗ ਵਿੱਚ ਟੈਕਨੋਲੋਜੀਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ ਤੇ ਚਰਚਾ ਕੀਤੀ।

 ਮੀਟਿੰਗ ਬਾਰੇ, ਸੱਤਿਆ ਨਡੇਲਾ ਦੀ ਪੋਸਟ ਦਾ ਜਵਾਬ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ;

ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ@satyanadella! ਮੈਨੂੰ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ। ਸਾਡੀ ਮੀਟਿੰਗ ਵਿੱਚ ਟੈਕਨੋਲੋਜੀਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ ਤੇ ਚਰਚਾ ਕਰਨਾ ਵੀ ਸ਼ਾਨਦਾਰ ਰਿਹਾ।”

 

 

***

ਐੱਮਜੇਪੀਐੱਸ/ਐੱਸਟੀ