ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਾਲ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਜਗਨਨਾਥ ਨੇ ਇਤਿਹਾਸਕ ਤੌਰ ‘ਤੇ ਲਗਾਤਾਰ ਤੀਜੀ ਵਾਰ ਪੀਐੱਮ ਬਣਨ ‘ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਰੇਖਾਂਕਿਤ ਕੀਤਾ ਕਿ ਇਹ ਜਿੱਤ ਵਿਸ਼ਵ ਦੀ ਸਭ ਤੋਂ ਵੱਡੀ ਵੋਟ ਗਿਣਤੀ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਤੇ ਜਤਾਏ ਗਏ ਭਰੋਸੇ ਦਾ ਪ੍ਰਮਾਣ ਹੈ। ਪ੍ਰਧਾਨ ਮੰਤਰੀ ਜਗਨਨਾਥ ਨੇ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਅਭਿਆਸ ਦੇ ਸਫਲ ਅਤੇ ਪ੍ਰੇਰਨਾਦਾਇਕ ਅਮਲ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਜਗਨਨਾਥ ਦਾ ਧੰਨਵਾਦ ਕੀਤਾ ਅਤੇ ਭਾਰਤ ਅਤੇ ਮਾਰੀਸ਼ਸ ਦਰਮਿਆਨ ਵਿਸ਼ੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਰੇ ਖੇਤਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਦੁਵੱਲੇ ਸਹਿਯੋਗ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਲੋਕ-ਦਰ-ਲੋਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਨਿਰੰਤਰ ਵਚਨਬੱਧਤਾ ਦੀ ਪੁਸ਼ਟੀ ਕੀਤੀ।
************
ਡੀਐੱਸ/ਐੱਸਟੀ