Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ, ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ (Sr. Gen. U Min Aung Hliang) ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ, ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ (Sr. Gen. U Min Aung Hliang) ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ‘ਤੇ ਹਾਲ ਹੀ ‘ਚ ਹੋਏ ਦਹਿਸ਼ਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ, ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਹਮਲੇ ਦੇ ਪੀੜਤਾਂ ਪ੍ਰਤੀ ਗੰਭੀਰ ਸੰਵੇਦਨਾਵਾਂ ਪ੍ਰਗਟਾਈਆਂ।

ਪ੍ਰਧਾਨ ਮੰਤਰੀ ਨੇ 7 ਜੂਨ, 2017 ਨੂੰ ਹੋਏ ਦੁਖਦਾਈ ਹਵਾਈ ਹਾਦਸੇ ਵਿੱਚ ਮਿਆਂਮਾਰ ਦੇ ਹਥਿਆਰਬੰਦ ਬਲਾਂ ਦੇ ਕਰਮਚਾਰੀਆਂ ਦੇ ਜਾਨੀ ਨੁਕਸਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟਾਈ।

ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਮਿਆਂਮਾਰ ਦੇ ਹਥਿਆਰਬੰਦ ਬਲਾਂ ਦਰਮਿਆਨ ਨਜ਼ਦੀਕੀ ਸਹਿਯੋਗ ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿਆਂਮਾਰ ਭਾਰਤ ਦੀ “ਐਕਟ ਈਸਟ” ਨੀਤੀ ਦਾ ਮੁੱਖ ਥੰਮ੍ਹ ਹੈ, ਅਤੇ ਉਨ੍ਹਾਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਦ੍ਰਿੜ੍ਹ ਪ੍ਰਤੀਬੱਧਤਾ ਦੁਹਰਾਈ।

AKT/AK