Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੈਂ 21 ਅਤੇ 22 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਐੱਸਓਯੂਐੱਲ ਲੀਡਰਸ਼ਿਪ ਕਨਕਲੇਵ ਆਯੋਜਿਤ ਕਰਨ ਦੇ ਲਈ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਨੂੰ ਵਧਾਈ ਦਿੰਦਾ ਹਾਂ, ਇਹ ਮੰਚ ਅਗਵਾਈ ਨਾਲ ਸਬੰਧਿਤ ਪਹਿਲੂਆਂ ‘ਤੇ ਚਰਚਾ ਕਰਨ ਦੇ ਲਈ ਵਿਭਿੰਨ ਖੇਤਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਂਦਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 21 ਫਰਵਰੀ 2025 ਨੂੰ ਨਵੀਂ ਦਿੱਲੀ ਵਿੱਚ ਐੱਸਓਯੂਐੱਲ (ਸਕੂਲ ਆਫ ਅਲਟੀਮੇਟ ਲੀਡਰਸ਼ਿਪ) ਲੀਡਰਸ਼ਿਪ ਕਨਕਲੇਵ ਵਿੱਚ ਹਿੱਸਾ ਲੈਣਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮੰਚ ਅਗਵਾਈ ਨਾਲ ਸਬੰਧਿਤ ਪਹਿਲੂਆਂ ‘ਤੇ ਚਰਚਾ ਕਰਨ ਦੇ ਲਈ ਵਿਭਿੰਨ ਖੇਤਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਂਦਾ ਹੈ। ਸਪੀਕਰ ਆਪਣੀ ਪ੍ਰੇਰਣਾਦਾਈ ਜੀਵਨ ਯਾਤਰਾ ਅਤੇ ਪ੍ਰਮੁੱਖ ਮੁੱਦਿਆਂ ‘ਤੇ ਆਪਣੇ ਦ੍ਰਿਸ਼ਟੀਕੋਣ ਸਾਂਝਾ ਕਰਨਗੇ, ਜੋ ਵਿਸ਼ੇਸ਼ ਤੌਰ ‘ਤੇ ਯੁਵਾ ਦਰਸ਼ਕਾਂ ਨੂੰ ਆਕਰਸ਼ਿਤ ਕਰੇਗਾ।

 ਸ਼੍ਰੀ ਮੋਦੀ ਨੇ ਐਕਸ (X) ‘ਤੇ ਲਿਖਿਆ;

“ਮੈਂ 21 ਅਤੇ 22 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਐੱਸਓਯੂਐੱਲ (SOUL) ਲੀਡਰਸ਼ਿਪ ਕਨਕਲੇਵ ਆਯੋਜਿਤ ਕਰਨ ਦੇ ਲਈ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਨੂੰ ਵਧਾਈ ਦਿੰਦਾ ਹਾਂ। ਇਹ ਮੰਚ ਅਗਵਾਈ ਨਾਲ ਸਬੰਧਿਤ ਪਹਿਲੂਆਂ ‘ਤੇ ਚਰਚਾ ਕਰਨ ਦੇ ਲਈ ਵਿਭਿੰਨ ਖੇਤਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਂਦਾ ਹੈ। ਸਪੀਕਰਸ ਆਪਣੀ ਪ੍ਰੇਰਣਾਦਾਈ ਜੀਵਨ ਯਾਤਰਾ ਅਤੇ ਪ੍ਰਮੁੱਖ ਮੁੱਦਿਆਂ ‘ਤੇ ਆਪਣੇ ਦ੍ਰਿਸ਼ਟੀਕੋਣ ਸਾਂਝਾ ਕਰਨਗੇ, ਜੋ ਵਿਸ਼ੇਸ਼ ਤੌਰ ‘ਤੇ ਯੁਵਾ ਦਰਸ਼ਕਾਂ ਨੂੰ ਆਕਰਸ਼ਿਤ ਕਰੇਗਾ।

ਮੈਂ ਵੀ ਸ਼ੁੱਕਰਵਾਰ, 21 ਫਰਵਰੀ ਨੂੰ ਕਨਕਲੇਵ ਵਿੱਚ ਸ਼ਾਮਲ ਹੋਣ ਜਾ ਰਿਹਾ ਹਾਂ।

@LeadWithSoul”

 *******

ਐੱਮਜੇਪੀਐੱਸ/ਐੱਸਟੀ