ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸੰਵਿਧਾਨ ਦੀ ਸੋਧ (ਜੰਮੂ ਅਤੇ ਕਸ਼ਮੀਰ `ਤੇ ਲਾਗੂ) ਹੁਕਮ, 1954 ਨੂੰ ਸੰਵਿਧਾਨ (ਜੰਮੂ ਅਤੇ ਕਸ਼ਮੀਰ `ਤੇ ਲਾਗੂ) ਦੇ ਸੋਧ ਹੁਕਮ, 2017 ਅਨੁਸਾਰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਪ੍ਰਵਾਨਗੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਮਾਲ ਅਤੇ ਸੇਵਾਵਾਂ ਟੈਕਸ (ਜੀਐੱਸਟੀ-GST) ਪ੍ਰਸ਼ਾਸਨ ਲਾਗੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੰਵਿਧਾਨ (ਜੰਮੂ ਅਤੇ ਕਸ਼ਮੀਰ `ਤੇ ਲਾਗੂ) ਦਾ ਸੋਧ ਹੁਕਮ, 2017 ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ 6 ਜੁਲਾਈ, 2017 ਨੂੰ ਪਹਿਲਾਂ ਹੀ ਭਾਰਤ ਦੇ ਗਜ਼ਟ ਵਿੱਚ ਨੋਟੀਫਾਈ ਕਰ ਦਿੱਤਾ ਗਿਆ ਹੈ।
****
AKT/VBA/SH