ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਾਣਯੋਗ ਰਿਸ਼ੀ ਸੁਨਕ ਦੀ ਇੱਕ ਟੈਲੀਫੋਨ ਕਾਲ ਆਈ।
ਪ੍ਰਧਾਨ ਮੰਤਰੀ ਸੁਨਕ ਨੇ ਆਮ ਚੋਣਾਂ ਵਿੱਚ ਸਫਲਤਾ ਦੇ ਲਈ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸੁਨਕ ਨੂੰ ਉਨ੍ਹਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਦਿੱਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਭਾਰਤ-ਯੂਨਾਈਟਿਡ ਕਿੰਗਡਮ ਵਿਆਪਕ ਰਣਨੀਤਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਾ ਜਾਰੀ ਰੱਖਣ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਵਿੱਚ ਆਗਾਮੀ ਚੋਣਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ
************
ਡੀਐੱਸ/ਐੱਸਟੀ