Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਯੂਰੋਪੀਅਨ ਕੌਂਸਲ ਦੇ ਪ੍ਰਧਾਨ, ਐਂਟੋਨੀਓ ਕੋਸਟਾ (Antonio Costa) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਮਹਾਮਹਿਮ ਸ਼੍ਰੀ ਐਂਟੋਨੀਓ ਕੋਸਟਾ (H.E. Mr. Antonio Costa) ਨੇ ਟੈਲੀਫੋਨ ਕੀਤਾ।

ਪ੍ਰਧਾਨ ਮੰਤਰੀ ਨੇ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੇ ਕੋਸਟਾ ਨੂੰ ਵਧਾਈਆਂ ਦਿੱਤੀਆਂ।

ਪਿਛਲੇ ਦਹਾਕੇ ਦੌਰਾਨ ਭਾਰਤ-ਯੂਰੋਪੀਅਨ ਸੰਘ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਮਹੱਤਵਪੂਰਣ ਪ੍ਰਗਤੀ ਨੂੰ ਦੇਖਦੇ ਹੋਏ, ਦੋਵਾਂ ਨੇਤਾਵਾਂ ਨੇ ਵਪਾਰ, ਟੈਕਨੋਲੋਜੀ, ਨਿਵੇਸ਼, ਗ੍ਰੀਨ ਐਨਰਜੀ ਅਤੇ ਡਿਜੀਟਲ ਸਪੇਸ ਦੇ ਖੇਤਰਾਂ ਸਮੇਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਤੇ ਸਹਿਮਤੀ ਵਿਅਕਤ ਕੀਤੀ

ਉਨ੍ਹਾਂ ਨੇ ਆਪਸੀ ਤੌਰ ਤੇ ਲਾਭਦਾਇਕ ਭਾਰਤ-ਯੂਰੋਪੀਅਨ ਸੰਘ ਮੁਫ਼ਤ ਵਪਾਰ ਸਮਝੌਤੇ (EU FTA) ਨੂੰ ਜਲਦੀ ਪੂਰਾ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ।

ਦੋਵੇਂ ਨੇਤਾ ਆਪਸੀ ਤੌਰ ਤੇ ਸੁਵਿਧਾਜਨਕ ਸਮੇਂ ਤੇ ਭਾਰਤ ਵਿੱਚ ਆਯੋਜਿਤ ਹੋਣ ਵਾਲੇ ਅਗਲੇ ਭਾਰਤ-ਯੂਰੋਪੀਅਨ ਸੰਘ ਸਮਿਟ ਦੀ ਉਡੀਕ ਕਰ ਰਹੇ ਹਨ।

ਉਨ੍ਹਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਗਲੋਬਲ ਵਿਕਾਸ ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ਤੇ ਸਹਿਮਤੀ ਪ੍ਰਗਟਾਈ।

***

ਐੱਮਜੇਪੀਐੱਸ/ਐੱਸਟੀ