Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ, ਪ੍ਰਧਾਨ ਮੰਤਰੀ ਨੇ ‘ਏਕਤਾ ਲਈ ਦੌੜ’(Run For Unity) ਨੂੰ ਰਵਾਨਾ ਕੀਤਾ

ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ‘ਤੇ ਨਵੀਂ ਦਿੱਲੀ ਦੇ ਪਟੇਲ ਚੌਕ ਵਿੱਚ ਸਰਦਾਰ ਪਟੇਲ ਦੀ ਮੂਰਤੀ ‘ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਤੋਂ ”ਏਕਤਾ ਲਈ ਦੌੜ” (Run For Unity) ਨੂੰ ਰਵਾਨਾ ਕੀਤਾ।

ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਵਿਸ਼ੇਸ਼ ਤੌਰ ‘ਤੇ ਰਾਸ਼ਟਰ ਨੂੰ ਇਕਜੁੱਟ ਕਰਨ ਲਈ ਸਰਦਾਰ ਵੱਲਭਭਾਈ ਪਟੇਲ ਦੇ ਯੋਗਦਾਨ ਨੂੰ ਯਾਦ ਕੀਤਾ ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਨੌਜਵਾਨ ਸਰਦਾਰ ਪਟੇਲ  ਅਤੇ ਸਾਡੇ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਇਸ ਦੀ ਵਿਭਿੰਨਤਾ ‘ਤੇ ਮਾਣ ਹੈ ਅਤੇ ”ਏਕਤਾ ਲਈ ਦੌੜ” (Run For Unity) ਵਰਗੇ ਮੌਕੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਅਵਸਰ ਪ੍ਰਦਾਨ ਕਰਦੇ ਹਨ।

ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ੍ਰੀਮਤੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ ਜਿਨ੍ਹਾਂ ਦੀ ਅੱਜ ਬਰਸੀ ਮਨਾਈ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਸਹਿਭਾਗੀਆਂ ਨੂੰ ਸਹੁੰ ਚੁਕਾਈ।

                                                         ***

ਏਕੇਟੀ/ਏਕੇ