ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਰਸ਼ੀਅਨ ਫੈੱਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ (H.E. Mr. Vladimir Putin) ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।
ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨੂੰ ਆਮ ਚੋਣਾਂ ਵਿੱਚ ਸਫਲਤਾ ਦੇ ਲਈ ਹਾਰਦਿਕ ਵਧਾਈ ਅਤੇ ਇਤਿਹਾਸਿਕ ਤੀਸਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਦੋਵਾਂ ਨੇਤਾਵਾਂ ਨੇ ਸਾਰੇ ਖੇਤਰਾਂ ਵਿੱਚ ਭਾਰਤ –ਰੂਸ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤੀ ਵਿਅਕਤ ਕੀਤੀ।
ਪ੍ਰਧਾਨ ਮੰਤਰੀ ਨੇ 2024 ਦੇ ਦੌਰਾਨ ਰੂਸ ਦੁਆਰਾ ਬ੍ਰਿਕਸ ਦੀ ਪ੍ਰਧਾਨਗੀ ਜਾਰੀ ਰੱਖਣ ਲਈ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਦੋਵਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।
***************
ਡੀਐੱਸ/ਐਸਟੀ