Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰੀਓ 2016 ਪੈਰਾਲੰਪਿਕਸ ਲਈ ਪ੍ਰਧਾਨ ਮੰਤਰੀ ਨੇ ਭਾਰਤੀ ਅਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 7 ਸੰਤਬਰ ਤੋਂ ਸ਼ੁਰੂ ਹੋ ਰਹੀਆਂ ਰੀਓ 2016 ਪੈਰਾਲੰਪਿਕਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰ ਰਹੇ ਅਥਲੀਟਾਂ ਨੂੰ ਸ਼ਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ, ‘7 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਰੀਓ 2016 ਪੈਰਾਲੰਪਿਕਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰ ਰਹੇ ਅਥਲੀਟਾਂ ਦੀ ਭਾਰਤ ਦੇ ਲੋਕ ਉਤਸ਼ਾਹ ਨਾਲ ਹੌਸਲਾ ਅਫ਼ਜ਼ਾਈ ਕਰਨਗੇ।

ਅਸੀਂ ਸਾਰੇ ਰੀਓ 2016 ਪੈਰਾਲੰਪਿਕਸ ਦੇ ਆਪਣੇ ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਅਥਲੀਟ ਆਪਣਾ ਵਧੀਆ ਯੋਗਦਾਨ ਪਾਉਣਗੇ ਅਤੇ ਸਾਨੂੰ ਮਾਣ ਮਹਿਸੂਸ ਕਰਾਉਣਗੇ।’

***

ਏਕੇਟੀ/ਐੱਸਐੱਚ