Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ਼੍ਰੀ ਲੰਕਾ ਦੇ ਸਾਂਸਦਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਸ਼੍ਰੀ ਲੰਕਾ ਦੇ ਸਾਂਸਦਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਸ਼੍ਰੀ ਲੰਕਾ ਦੇ ਸਾਂਸਦਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸ਼੍ਰੀ ਲੰਕਾ ਦੇ ਸਾਂਸਦਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਸ਼੍ਰੀ ਲੰਕਾਈ ਸੰਸਦ ਦੇ ਸਪੀਕਰ ਮਹਾਮਹਿਮ ਸ਼੍ਰੀ ਕਰੂ ਜੈਸੂਰਿਆ (Mr. Karu Jayasurya) ਨੇ ਬਹੁ-ਪਾਰਟੀ ਵਫ਼ਦ ਦੀ ਅਗਵਾਈ ਕੀਤੀ।

ਸਾਂਸਦਾਂ ਨੇ ਭਾਰਤ ਅਤੇ ਸ਼੍ਰੀ ਲੰਕਾ ਦੇ ਇਤਿਹਾਸਕ ਰਿਸ਼ਤਿਆਂ, ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਾਂਝਾ ਕੀਤਾ ਅਤੇ ਹਾਲ ਹੀ ਦੇ ਸਾਲਾਂ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਗੂੜ੍ਹੇ ਹੋ ਰਹੇ ਸਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ਼੍ਰੀ ਲੰਕਾ ਵਿੱਚ ਭਾਰਤ ਦੀ ਸਹਾਇਤਾ ਨਾਲ ਚਲ ਰਹੇ ਕਈ ਲੋਕ-ਕੇਂਦਰਿਤ ਵਿਕਾਸ ਸਹਿਯੋਗ ਪ੍ਰੋਜੈਕਟਾਂ ਦੇ ਲਾਭਾਂ ’ਤੇ ਵੀ ਗੌਰ ਕੀਤਾ। ਉਹ ਇਸ ਗੱਲ ’ਤੇ ਸਹਿਮਤ ਹੋਏ ਕਿ ਸੰਯੁਕਤ ਆਰਥਿਕ ਪ੍ਰੋਜੈਕਟਾਂ ਦੇ ਤੁਰੰਤ ਲਾਗੂਕਰਨ ਨਾਲ ਦੋਹਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਅਤੇ ਲੋਕਾਂ ਨੂੰ ਲਾਭ ਪਹੁੰਚੇਗਾ।

ਪ੍ਰਧਾਨ ਮੰਤਰੀ ਨੇ ਵਫ਼ਦ ਦਾ ਸੁਆਗਤ ਕੀਤਾ ਅਤੇ ਅਜਿਹੇ ਸਬੰਧਾਂ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰਾਂਤਕ ਅਸੈਂਬਲੀਆਂ ਅਤੇ ਸਥਾਨਕ ਸੰਸਥਾਵਾਂ ਦਰਮਿਆਨ ਸਬੰਧ ਵਧਾਉਣ ਦੇ ਨਵੇਂ ਉਪਰਾਲੇ, ਦੋਹਾਂ ਦੇਸ਼ਾਂ ਦਰਮਿਆਨ ਲੋਕਾਂ ਦੇ ਲੋਕਾਂ ਨਾਲ ਸਬੰਧਾਂ ਅਤੇ ਵਿਸ਼ਵਾਸ ਨੂੰ ਹੋਰ ਪੱਕਾ ਕਰ ਦੇਣਗੇ।

***

ਏਕੇਟੀ/ਐੱਸਐੱਚ