Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਸ਼ਤਰੰਜ ਚੈਂਪੀਅਨ ਕੋਨੇਰੂ ਹੰਪੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ ਨੂੰ ਅਪਾਰ ਗੌਰਵ ਦਿਵਾਉਣ ਦੇ ਲਈ ਕੋਨੇਰੂ ਹੰਪੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਤੇਜ਼ ਬੁੱਧੀ ਅਤੇ ਦ੍ਰਿੜ੍ਹਤਾ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ।

 

ਕੋਨੇਰੂ ਹੰਪੀ ਦੇ ਐਕਸ (X) ‘ਤੇ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਕੋਨੇਰੂ ਹੰਪੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਖੁਸ਼ੀ ਹੋਈ। ਉਹ ਇੱਕ ਸਪੋਰਟਿੰਗ ਆਇਕਨ ਹਨ ਅਤੇ ਮਹੱਤਵਾਕਾਂਖੀ ਖਿਡਾਰੀਆਂ ਦੇ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਦੀ ਤੇਜ਼ ਬੁੱਧੀ ਅਤੇ ਦ੍ਰਿੜ੍ਹਤਾ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਨਾ ਸਿਰਫ ਭਾਰਤ ਨੂੰ ਅਪਾਰ ਗੌਰਵ ਦਿਵਾਇਆ ਹੈ, ਬਲਕਿ ਉਤਕ੍ਰਿਸ਼ਟਤਾ ਨੂੰ ਵੀ ਨਵੇਂ ਸਿਰੇ ਤੋਂ ਪਰਿਭਾਸ਼ਿਤ ਕੀਤਾ ਹੈ।”

ਐੱਮਜੇਪੀਐੱਸ/ਐੱਸਆਰ