ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਮੈਤ੍ਰੀਪਾਲਾ ਸਿਰੀਸੇਨਾ 30 ਮਈ, 2019 ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।
ਅੱਜ ਇੱਕ ਦੁਵੱਲੀ ਬੈਠਕ ਵਿੱਚ, ਰਾਸ਼ਟਰਪਤੀ ਸਿਰੀਸੇਨਾ ਨੇ ਹਾਲ ਹੀ ਵਿੱਚ ਸੰਪੰਨ ਆਮ ਚੋਣਾਂ ਵਿੱਚ ਸ਼੍ਰੀ ਮੋਦੀ ਦੀ ਪਾਰਟੀ ਦੀ ਸ਼ਾਨਦਾਰ ਜਿੱਤ ਦੇ ਬਾਅਦ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਕਾਰਜਭਾਰ ਸੰਭਾਲਣ ਉੱਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਦੋਹਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਸਿਰੀਸੇਨਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ੍ਰੀਲੰਕਾ ਨਾਲ ਦੋਸਤਾਨਾ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਲਿਜਾਣ ਪ੍ਰਤੀ ਆਪਣੀ ਸਰਕਾਰ ਦੀ ਨਿਰੰਤਰ ਪ੍ਰਤੀਬੱਧਤਾ ਦੁਹਰਾਈ।
ਦੋਹਾਂ ਨੇਤਾਵਾਂ ਨੇ ਦੱਸਿਆ ਕਿ ਆਤੰਕਵਾਦ ਅਤੇ ਅਤਿਵਾਦ ਮਾਨਵਤਾ ਲਈ ਖ਼ਤਰਾ ਬਣੇ ਹੋਏ ਹਨ ਅਤੇ ਉਨ੍ਹਾਂ ਨੇ ਦੱਖਣੀ ਏਸ਼ੀਆ ਅਤੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਨੇੜਲੇ ਦੁਵੱਲੇ ਸਹਿਯੋਗ ਲਈ ਪ੍ਰਤੀਬੱਧਤਾ ਪ੍ਰਗਟਾਈ।
*****
ਏਕੇਟੀ/ਐੱਸਐੱਚ/ਏਕੇ