Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸ੍ਰੀ ਲੰਕਾ ਦੇ ਰਾਸ਼ਟਰਪਤੀ ਮੈਤ੍ਰੀਪਾਲ ਸਿਰੀਸੇਨਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ


ਸ੍ਰੀ ਲੰਕਾ ਦੇ ਰਾਸ਼ਟਰਪਤੀ ਮੈਤ੍ਰੀਪਾਲ ਸਿਰੀਸੇਨਾ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਸ੍ਰੀ ਲੰਕਾ ਦੇ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਮੀਡੀਆ ਦੇ ਹਿੱਸਿਆਂ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਆਈਆਂ ਰਿਪੋਰਟਾਂ ਦਾ ਜ਼ੋਰਦਾਰ ਖੰਡਨ ਕੀਤਾ ਕਿ ਭਾਰਤ ਕਿਸੇ ਵੀ ਤਰ੍ਹਾਂ ਨਾਲ ਰਾਸ਼ਟਰਪਤੀ ਅਤੇ ਸ੍ਰੀਲੰਕਾ ਦੇ ਇੱਕ ਸਾਬਕਾ ਰੱਖਿਆ ਸਕੱਤਰ ਦੇ ਕਤਲ ਕਰਨ ਦੀ ਕਿਸੇ ਤਰ੍ਹਾਂ ਦੀ ਕਥਿਤ ਯੋਜਨਾ ਵਿੱਚ ਸ਼ਾਮਲ ਹੈ। ।

ਉਨ੍ਹਾਂ ਨੇ ਉਲੇਖ ਕੀਤਾ ਕਿ ਸ਼ਰਾਰਤਪੂਰਨ ਅਤੇ ਬਦਨੀਤੀ ਵਾਲੀਆਂ ਇਹ ਰਿਪੋਰਟਾਂ ਪੂਰੀ ਤਰ੍ਹਾਂ ਅਧਾਰ ਹੀਣ ਅਤੇ ਝੂਠੀਆਂ ਸਨ ਅਤੇ ਕਿ ਅਜਿਹਾ ਦੋ ਆਗੂਆਂ ਦਰਮਿਆਨ ਗਲਤਫ਼ਹਿਮੀ ਪੈਦਾ ਕਰਨ ਅਤੇ ਦੋ ਮਿੱਤਰ ਗੁਆਂਢੀ ਦੇਸ਼ਾਂ ਦਰਮਿਆਨ ਸਦਭਾਵਨਾ ਭਰੇ ਸਬੰਧਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਜਾਪਦਾ ਸੀ।

ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਜਨਤਕ ਤੌਰ ‘ਤੇ ਇਨ੍ਹਾਂ ਰਿਪੋਰਟਾਂ ਨੂੰ ਰੱਦ ਕਰਨ ਲਈ ਉਨ੍ਹਾਂ ਵੱਲੋਂ ਨਿਜੀ ਤੌਰ ‘ਤੇ ਅਤੇ ਸ੍ਰੀ ਲੰਕਾ ਸਰਕਾਰ ਵੱਲੋਂ ਚੁੱਕੇ ਗਏ ਜ਼ਰੂਰੀ ਕਦਮਾਂ ਬਾਰੇ ਦੱਸਿਆ। ਇਸ ਸੰਦਰਭ ਵਿੱਚ ਉਨ੍ਹਾਂ ਨੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨਾਲ ਹੋਈ ਮੁਲਾਕਾਤ ਦਾ ਵੀ ਜ਼ਿਕਰ ਕੀਤਾ।

ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਸ੍ਰੀਲੰਕਾ ਦਾ ਸੱਚਾ ਮਿੱਤਰ ਅਤੇ ਆਪਣਾ ਨਿਜੀ ਮਿੱਤਰ ਮੰਨਦੇ ਹਨ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਉਹ ਭਾਰਤ ਅਤੇ ਸ੍ਰੀਲੰਕਾ ਦੇ ਆਪਸੀ ਲਾਹੇਵੰਦ ਸਬੰਧਾਂ ਨੂੰ ਭਾਰੀ ਅਹਿਮੀਅਤ ਦਿੰਦੇ ਹਨ ਅਤੇ ਪ੍ਰਧਾਨ ਮੰਤਰੀ ਨਾਲ ਮਿਲਕੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਸ਼ਰਾਰਤ ਭਰੀਆਂ ਰਿਪੋਰਟਾਂ ਦਾ ਸਖਤੀ ਨਾਲ ਖੰਡਨ ਕਰਨ ਲਈ ਤੇਜ਼ੀ ਨਾਲ ਚੁੱਕੇ ਗਏ ਕਦਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਭਾਰਤ ਦੀ ‘ਗੁਆਂਢੀ ਪਹਿਲਾਂ’ ਵਾਲੀ ਨੀਤੀ ਨੂੰ ਦੁਹਰਾਇਆ ਅਤੇ ਭਾਰਤ ਸਰਕਾਰ ਅਤੇ ਉਨ੍ਹਾਂ ਵੱਲੋਂ ਦੋਹਾਂ ਦੇਸ਼ਾਂ ਵਿੱਚ ਸਰਬਪੱਖੀ ਸਹਿਯੋਗ ਨੂੰ ਮਜ਼ਬੂਤ ਕਰਨ ਨੂੰ ਜੋ ਪਹਿਲ ਦਿੱਤੀ ਜਾ ਰਹੀ ਹੈ, ਉਸ ਦਾ ਵੀ ਜ਼ਿਕਰ ਕੀਤਾ।

ਏਕੇਟੀ/ਵੀਜੇ