ਸ੍ਰੀ ਲੰਕਾ ਦੇ ਵਿਦੇਸ਼ ਮੰਤਰੀ ਸ਼੍ਰੀ ਰਵੀ ਕਰੁਣਾਨਾਇਕੇ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ । ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਅੰਤਰਰਾਸ਼ਟਰੀ ਵੇਸਕ ਦਿਹਾੜੇ ਦੇ ਮੌਕੇ `ਤੇ ਆਪਣੀ ਸ੍ਰੀਲੰਕਾ ਦੀ ਬਹੁਤ ਸਿੱਟੇਦਾਰ ਅਤੇ ਯਾਦਗਾਰੀ ਯਾਤਰਾ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼੍ਰੀ ਕਰੁਣਾਨਾਇਕੇ ਨੂੰ ਵਿਦੇਸ਼ ਮੰਤਰੀ ਦੇ ਤੌਰ ਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ।
ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਸ੍ਰੀ ਲੰਕਾ ਵਿੱਚ ਹਾਲ ਹੀ ਵਿੱਚ ਹੜ੍ਹਾਂ ਤੇ ਚਟਾਨਾਂ ਖਿਸਕਣ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਅਫਸੋਸ ਪ੍ਰਗਟ ਕੀਤਾ। ਉਨ੍ਹਾਂ ਇਸ ਸਬੰਧ ਵਿੱਚ ਭਾਰਤ ਵੱਲੋਂ ਸ੍ਰੀਲੰਕਾ ਦੀ ਮਦਦ ਜਾਰੀ ਰੱਖਣ ਦਾ ਵਿਸ਼ਵਾਸ ਦੁਆਇਆ।
ਵਿਦੇਸ਼ ਮੰਤਰੀ ਰਵੀ ਕਰੁਣਾਨਾਇਕੇ ਨੇ ਹੜ੍ਹਾਂ ਤੇ ਚਟਾਨਾਂ ਖਿਸਕਣ ਨਾਲ ਹੋਏ ਨੁਕਸਾਨ ਬਾਅਦ ਤੁਰੰਤ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਸ੍ਰੀ ਲੰਕਾ ਸਰਕਾਰ ਵੱਲੋਂ ਭਾਰਤ ਨਾਲ ਨਜ਼ਦੀਕੀ ਭਾਈਵਾਲੀ ਨੂੰ ਪੱਕਾ ਕਰ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ।
AKT/AK
Mr. Ravi Karunanayake, the Foreign Minister of Sri Lanka met PM @narendramodi. pic.twitter.com/MVu3KB7Qsq
— PMO India (@PMOIndia) June 6, 2017