Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

‘ਸ੍ਰੀ ਵਿਜਯ ਪੁਰਮ’ (“Sri Vijaya Puram”) ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਸਮ੍ਰਿੱਧ ਇਤਿਹਾਸ ਅਤੇ ਬਹਾਦੁਰ ਲੋਕਾਂ ਦਾ ਸਨਮਾਨ ਕਰਦਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ “ਸ੍ਰੀ ਵਿਜਯ ਪੁਰਮ” (“Sri Vijaya Puram”) ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਬਹਾਦੁਰ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹੈ ਅਤੇ ਬਸਤੀਵਾਦੀ ਵਿਰਾਸਤ ਤੋਂ ਅਲੱਗ ਹੋਣ ਦਾ ਪ੍ਰਤੀਕ ਹੈ।

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਐਕਸ ‘ਤੇ (X) ਟਵੀਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਸ੍ਰੀ ਵਿਜਯ ਪੁਰਮ ਨਾਮ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਸਮ੍ਰਿੱਧ ਇਤਿਹਾਸ ਅਤੇ ਬਹਾਦੁਰ ਲੋਕਾਂ ਦਾ ਸਨਮਾਨ ਕਰਦਾ ਹੈ।  ਇਹ ਬਸਤੀਵਾਦੀ ਮਾਨਸਿਕਤਾ ਤੋਂ ਮੁਕਤ ਹੋਣ ਅਤੇ ਆਪਣੀ ਵਿਰਾਸਤ ਦਾ ਜਸ਼ਨ ਮਨਾਉਣ ਦੀ ਸਾਡੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।

 

*********

 ਐੱਮਜੇਪੀਐੱਸ/ਐੱਸਆਰ