ਭਾਰਤ ਦੇ ਸਰਕਾਰੀ ਦੌਰੇ ‘ਤੇ ਆਏ ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ, ਮਾਣਯੋਗ ਸ਼ੇਖ ਅਬਦੁੱਲਾਹ ਬਿਨ ਜ਼ਾਯਦ ਅਲ ਨਾਹਯਾਨ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਅਤੇ ਕ੍ਰਾਊਨ ਪ੍ਰਿੰਸ ਦੀਆਂ ਸ਼ੁਭਕਾਮਨਾਵਾਂ ਅਤੇ ਸ਼ੁਭ ਇੱਛਾਵਾਂ ਪ੍ਰਧਾਨ ਮੰਤਰੀ ਨੂੰ ਦਿੱਤੀਆਂ।
ਸੰਯੁਕਤ ਅਰਬ ਅਮੀਰਾਤ ਦੇ ਆਪਣੇ ਪਿਛਲੇ ਦੌਰਿਆਂ ਦੌਰਾਨ ਉਨ੍ਹਾਂ ਨੂੰ ਮਿਲੇ ਨਿੱਘੇ ਸੁਆਗਤ ਅਤੇ ਪਰਾਹੁਣ ਚਾਰੀ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਰਾਸ਼ਟਰਪਤੀ ਅਤੇ ਕ੍ਰਾਊਨ ਪ੍ਰਿੰਸ ਨੂੰ ਸਿਹਤ, ਖੁਸ਼ੀ ਅਤੇ ਸਰਬਪੱਖੀ ਸਫਲਤਾ ਲਈ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਪਹੁੰਚਾਉਣ। ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਦੁਵੱਲੇ ਸਬੰਧਾਂ ਦੇ ਵਿਕਾਸ ‘ਤੇ ਖੁਸ਼ੀ ਵੀ ਪ੍ਰਗਟਾਈ ।
ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ) ਸਬੰਧ ਕਦੇ ਵੀ ਬਿਹਤਰ ਨਹੀਂ ਰਹੇ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਲਾਭ ਲਈ ਦੁਵੱਲੇ ਸਹਿਯੋਗ ਨੂੰ ਵਧਾਉਣ ਅਤੇ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਥਿਰਤਾ ਲਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਵਿਜ਼ਨ ਦਾ ਜ਼ਿਕਰ ਵੀ ਕੀਤਾ।
ਪ੍ਰਧਾਨ ਮੰਤਰੀ ਨੇ ਵਪਾਰ ਅਤੇ ਅਰਥਵਿਵਸਥਾ, ਊਰਜਾ, ਸੈਰ-ਸਪਾਟਾ ਅਤੇ ਲੋਕਾਂ ਨਾਲ ਲੋਕਾਂ ਦੇ ਸੰਪਰਕ ਸਮੇਤ ਸਹਿਯੋਗ ਦੇ ਸਭ ਖੇਤਰਾਂ ਵਿੱਚ ਸਬੰਧਾਂ ਨੂੰ ਉਚੇਰੇ ਪੱਧਰਾਂ ’ਤੇ ਲਿਜਾਣ ਲਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਲੀਡਰਸ਼ਿਪ ਨਾਲ ਮਿਲ ਕੇ ਕੰਮ ਕਰਨ ਲਈ ਆਪਣੀ ਮਜ਼ਬੂਤ ਪ੍ਰਤੀਬੱਧਤਾ ਨੂੰ ਦੁਹਰਾਇਆ।
*****
ਏਕੇਟੀ/ਕੇਪੀ
Had a great meeting with UAE’s Foreign Minister, His Highness Sheikh Abdullah Bin Zayed Al Nahyan. We talked at length about further improving economic and cultural relations between India and UAE. @ABZayed pic.twitter.com/kD5tX3g7is
— Narendra Modi (@narendramodi) July 9, 2019