Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਅਤੇ ਰੱਖਿਆ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਅਮਰੀਕਾ ਦੇ ਵਿਦੇਸ਼ ਮੰਤਰੀ, ਸ਼੍ਰੀ ਮਾਈਕਲ ਪੌਂਪੀਓ (Mr. Michael Pompeo) ਅਤੇ ਅਮਰੀਕਾ ਦੇ ਰੱਖਿਆ ਮੰਤਰੀ ਸ਼੍ਰੀ ਜੇਮਸ ਮੈਟਿਸ (Mr. James Mattis) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਟਰੰਪ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਨਾਲ ਆਪਣੀ ਗੱਲਬਾਤ ਨੂੰ ਯਾਦ ਕੀਤਾ ਅਤੇ ਮੰਤਰੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਦੀਆਂ ਸ਼ੁਭ ਕਾਮਨਾਵਾਂ ਉਨ੍ਹਾਂ ਤੱਕ ਪਹੁੰਚਾਉਣ।

ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਅੱਜ ਸਵੇਰੇ ਹੋਏ ਸਫ਼ਲ ਅਤੇ ਲਾਭਕਾਰੀ 2+2 ਸੰਵਾਦ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦਰਮਿਆਨ ਪਹਿਲਾ 2+2 ਸੰਵਾਦ ਆਯੋਜਿਤ ਕਰਨ ਲਈ ਦੋਹਾਂ ਮੰਤਰੀਆਂ ਅਤੇ ਉਨ੍ਹਾਂ ਦੇ ਭਾਰਤੀ ਹਮਅਹੁਦੇਦਾਰਾਂ, ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਨੂੰ ਵਧਾਈਆਂ ਦਿੱਤੀਆਂ।                                                                                                                                                    

***

ਏਕੇਟੀ/ਐੱਸਐੱਚ/ਐੱਸਕੇ